ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂਆਂ ਨੂੰ ਘਰਾਂ ’ਚ ਨਜ਼ਰਬੰਦ ਕਰਨਾ ਮੰਦਭਾਗਾ-ਭਾਈ ਸ਼ਹਿਣਾ
ਸ਼ਹਿਣਾ, 18 ਅਕਤੂਬਰ (ਸੁਰੇਸ਼ ਗੋਗੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੇ ਆਗੂਆਂ ਨੂੰ ਘਰਾਂ ’ਚ ਨਜ਼ਰਬੰਦ ਕਰਨ ਦੇ ਮਾਮਲੇ ਨੂੰ ਲੈ ਕੇ ਪਾਰਟੀ ਦੇ ਹਲਕਾ ਭਦੌੜ ਦੇ ਆਗੂ ਭਾਈ ਲਖਵੀਰ ਸਿੰਘ ਖ਼ਾਲਸਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੇ ਵਪਾਰੀਆਂ ਖ਼ਿਲਾਫ਼ ਸੰਘਰਸ਼ ਕਰਦਿਆਂ ਜਾਨ ਗਵਾਉਣ ਵਾਲੇ ਸ਼ਹੀਦ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਹੋਏ ਇਕੱਠ ਨੂੰ ਤਾਰ ਪੀਡੋ ਕਰਨ ਦੇ ਮਕਸਦ ਨਾਲ ਪਾਰਟੀ ਆਗੂਆਂ ਨੂੰ ਦੋ ਦਿਨ ਘਰਾਂ ’ਚ ਨਜ਼ਰਬੰਦ ਰੱਖਿਆ ਗਿਆ।
58 ਏਕੜ ’ਚ ਫੈਲੀ ਰੇਰਾ ਤੋਂ ਮਨਜ਼ੂਰਸ਼ੁਦਾ ਕਾਲੋਨੀ ’ਚ ਖੇਡਾਂ, ਪਾਰਕਾਂ ਤੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ
19-10-2026