19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਭੈ ਓਸਵਾਲ ਟਾਊਨਸ਼ਿਪ ਵਿਖੇ ਆਧੁਨਿਕ ਸਹੂਲਤਾਂ ਤੇ ਸੁਰੱਖਿਅਤ ਵਾਤਾਵਰਨ ਕਰਵਾਇਆ ਜਾ ਰਿਹਾ ਮੁਹੱਈਆ

ਬਰਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਦੇ ਰਾਏਕੋਟ ਰੋਡ ਸਥਿਤ ਅਭੈ ਓਸਵਾਲ ਟਾਊਨਸ਼ਿਪ ਵਿਖੇ ਪ੍ਰਬੰਧਕਾਂ ਵਲੋਂ ਲੋਕਾਂ ਨੂੰ ਆਧੁਨਿਕ ਰਿਹਾਇਸ਼ੀ ਸਹੂਲਤਾਂ ਦੇ ਨਾਲ-ਨਾਲ ਹਰਿਆ-ਭਰਿਆ ਵਾਤਾਵਰਨ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਅਜੋਕੇ ਪ੍ਰਦੂਸ਼ਣ ਭਰੇ ਮਾਹੌਲ ’ਚ ਜਿੱਥੇ ਸਾਫ਼-ਸੁਥਰੇ ਵਾਤਾਵਰਨ ਦੀ ਮਹੱਤਤਾ ਲਗਾਤਾਰ ਵਧ ਰਹੀ ਹੈ, ਉੱਥੇ ਹੀ ਇਸ ਟਾਊਨਸ਼ਿਪ ਵਿਚ ਹਰਿਆਲੀ, ਖੇਡਾਂ ਅਤੇ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ।

ਨਵੀਨ ਕਵਾਤਰਾ, ਰੋਹਿਤ ਜਿੰਦਲ ਅਤੇ ਕੁਸ਼ਲ ਸਿੰਗਲਾ ਸੀਤੂ। 19-10-2026
ਬਰਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਦੇ ਰਾਏਕੋਟ ਰੋਡ ਸਥਿਤ ਅਭੈ ਓਸਵਾਲ ਟਾਊਨਸ਼ਿਪ ਵਿਖੇ ਪ੍ਰਬੰਧਕਾਂ ਵਲੋਂ ਲੋਕਾਂ ਨੂੰ ਆਧੁਨਿਕ ਰਿਹਾਇਸ਼ੀ ਸਹੂਲਤਾਂ ਦੇ ਨਾਲ-ਨਾਲ ਹਰਿਆ-ਭਰਿਆ ਵਾਤਾਵਰਨ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਅਜੋਕੇ ਪ੍ਰਦੂਸ਼ਣ ਭਰੇ ਮਾਹੌਲ ’ਚ ਜਿੱਥੇ ਸਾਫ਼-ਸੁਥਰੇ ਵਾਤਾਵਰਨ ਦੀ ਮਹੱਤਤਾ ਲਗਾਤਾਰ ਵਧ ਰਹੀ ਹੈ, ਉੱਥੇ ਹੀ ਇਸ ਟਾਊਨਸ਼ਿਪ ਵਿਚ ਹਰਿਆਲੀ, ਖੇਡਾਂ ਅਤੇ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਅਭੈ ਓਸਵਾਲ ਟਾਊਨਸ਼ਿਪ ਦੇ ਡਾਇਰੈਕਟਰ/ਪ੍ਰਮੋਟਰ ਨਵੀਨ ਕਵਾਤਰਾ, ਰੋਹਿਤ ਜਿੰਦਲ ਅਤੇ ਕੁਸ਼ਲ ਸਿੰਗਲਾ ਸੀਤੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 58 ਏਕੜ ਵਿਚ ਫੈਲੀ ਇਹ ਕਾਲੋਨੀ ਰੇਰਾ ਤੋਂ ਮਨਜ਼ੂਰਸ਼ੁਦਾ ਹੈ ਅਤੇ ਇੱਥੇ ਵਸਨੀਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ। ਕਾਲੋਨੀ ਵਿਚ ਵਾਹਨਾਂ ਦੀ ਪਾਰਕਿੰਗ ਤੋਂ ਇਲਾਵਾ ਖੇਡਾਂ ਲਈ ਵਿਸ਼ੇਸ਼ ਪ੍ਰਬੰਧ ਹਨ, ਜਿਨ੍ਹਾਂ ਵਿਚ ਬਾਸਕਟਬਾਲ ਦੇ ਦੋ ਕੋਰਟ, ਲਾਅਨ ਟੈਨਿਸ ਦੇ ਦੋ ਕੋਰਟ, ਬੈਡਮਿੰਟਨ ਦੇ ਦੋ ਕੋਰਟ ਅਤੇ ਕ੍ਰਿਕਟ ਦੀਆਂ ਚਾਰ ਪਿੱਚਾਂ ਸ਼ਾਮਿਲ ਹਨ। ਇਸ ਤੋਂ ਇਲਾਵਾ ਬੱਚਿਆਂ ਲਈ ਦੋ ਕਿਡਜ਼ ਜ਼ੋਨ ਅਤੇ ਸਰੀਰਕ ਤੰਦਰੁਸਤੀ ਲਈ ਇਕ ਓਪਨ ਜਿੰਮ ਵੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਲੋਨੀ ਨੂੰ ਹਰਿਆ-ਭਰਿਆ ਅਤੇ ਵਾਤਾਵਰਨ ਪੱਖੋਂ ਸੁਖਾਵਾਂ ਬਣਾਉਣ ਲਈ 14 ਪਾਰਕ ਵਿਕਸਤ ਕੀਤੇ ਗਏ ਹਨ। ਇਸ ਦੇ ਨਾਲ ਹੀ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਮੀਂਹ ਦੇ ਪਾਣੀ ਦੀ ਸੰਭਾਲ ਲਈ 26 ਰੇਨ ਵਾਟਰ ਹਾਰਵੈਸਟਿੰਗ ਪਿੱਟ ਬਣਾਏ ਗਏ ਹਨ। ਉਨ੍ਹਾਂ ਅਨੁਸਾਰ ਕਾਲੋਨੀ ਵਿਚ ਕੰਕਰੀਟ ਦੀਆਂ ਸੜਕਾਂ ਦਾ ਨਿਰਮਾਣ ਵੀ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਉਮਰ ਲਗਭਗ 50 ਸਾਲ ਤੱਕ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ। ਕਾਲੋਨੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਸਨੀਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਇੱਕੋ ਗੇਟ ਰਾਹੀਂ ਦਾਖ਼ਲੇ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਸੈਂਸਰ ਸਿਸਟਮ, 128 ਸੀ.ਸੀ.ਟੀ.ਵੀ. ਕੈਮਰੇ ਅਤੇ 10 ਫੁੱਟ ਉੱਚੀ ਚਾਰਦੀਵਾਰੀ ਸਮੇਤ ਹੋਰ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬਰਨਾਲਾ ਦੇ ਲੋਕ ਆਪਣੇ ਬੱਚਿਆਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁਰੱਖਿਅਤ ਮਾਹੌਲ ਦੇਣ ਦੇ ਮਕਸਦ ਨਾਲ ਇਸ ਟਾਊਨਸ਼ਿਪ ਵਿਚ ਰਿਹਾਇਸ਼ ਨੂੰ ਤਰਜੀਹ ਦੇ ਰਹੇ ਹਨ।
ਪਿਛਲੀ ਖ਼ਬਰ ਐਡੀਸ਼ਨਲ ਐਸ.ਐੱਚ.ਓ. ਜਗਰੂਪ ਸਿੰਘ ਨੂੰ ਸੇਵਾ ਮੁਕਤੀ ’ਤੇ ਥਾਣਾ ਟੱਲੇਵਾਲ ਦੇ ਸਟਾਫ਼ ਵਲੋਂ ਨਿੱਘੀ ਵਿਦਾਇਗੀ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂਆਂ ਨੂੰ ਘਰਾਂ ’ਚ ਨਜ਼ਰਬੰਦ ਕਰਨਾ ਮੰਦਭਾਗਾ-ਭਾਈ ਸ਼ਹਿਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।