20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਜੀ.ਐਸ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਰੂੜੇਕੇ ਕਲਾਂ, 19 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜੀ. ਐਸ.

ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਵਿਦਿਆਰਥੀ ਰਾਮਾਇਣ ਦੀਆਂ ਝਾਕੀਆਂ ਦੀ ਪੇਸ਼ਕਸ਼ ਕਰਨ ਉਪਰੰਤ ਸੰਸਥਾ ਪ੍ਰਬੰਧਕ ਐਮ.ਡੀ ਸੁਰੇਸ਼ ਬਾਂਸਲ, ਚੇਅਰਮੈਨ ਰਿਸਵ ਜੈਨ ਨਾਲ। ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ 20-10-2026
ਰੂੜੇਕੇ ਕਲਾਂ, 19 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਸੰਸਥਾ ਦੇ ਐਮ.ਡੀ ਸੁਰੇਸ਼ ਬਾਂਸਲ, ਚੇਅਰਮੈਨ ਰਿਸ਼ਵ ਜੈਨ ਦੀ ਅਗਵਾਈ ਵਿਚ ਪ੍ਰਿੰਸੀਪਲ ਮੋਨਿਕਾ ਰਾਣੀ ਦੀ ਦੇਖ ਰੇਖ ਹੇਠ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਸੰਸਥਾ ਦੇ ਵਿਦਿਆਰਥੀਆਂ ਨੇ ਰਾਮ ਜੀ ਦੇ ਜੀਵਨ ਦੇ ਨਾਲ ਸਬੰਧਿਤ ਰਾਮਾਇਣ ਦੀ ਪੇਸ਼ਕਸ਼ ਕਰਦਿਆਂ ਸਾਰੇ ਪਾਤਰਾਂ ਦੇ ਵਿਸ਼ੇਸ਼ ਭੇਸ ਵਿਚ ਰਮਾਇਣ ਦੀ ਕਥਾ ਪੇਸ਼ ਕੀਤੀ ਗਈ। ਲੰਕਾਪਤੀ ਰਾਵਣ ਦੀਆਂ ਬੁਰਾਈਆਂ ਸਬੰਧੀ ਅਤੇ ਉਸ ਦੇ ਘੁਮੰਡ ਤੇ ਉਸ ਦੇ ਅੰਤ ਦੇ ਕਾਰਨ ਸਬੰਧੀ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਸੰਸਥਾ ਦੇ ਐਮ.ਡੀ. ਸੁਰੇਸ਼ ਬਾਂਸਲ, ਚੇਅਰਮੈਨ ਰਿਸਵ ਜੈਨ ਨੇ ਕਿਹਾ ਕਿ ਜਿਸ ਦਿਨ ਅਸੀਂ ਆਪਣੇ ਅੰਦਰੋਂ ਹੰਕਾਰ, ਲਾਲਚ, ਕ੍ਰੋਧ, ਸਵਾਰਥ, ਆਲਸ ਆਦਿ ਬੁਰਾਈਆਂ ਨੂੰ ਮਾਰ ਦੇਵਾਂਗੇ। ਉਸ ਦਿਨ ਹੀ ਰਾਵਣ ਦਾ ਅਸਲੀ ਦਾ ਅੰਤ ਹੋਵੇਗਾ। ਸੰਸਥਾ ਦੇ ਵਿਦਿਆਰਥੀਆਂ ਨੂੰ ਆਪਣੇ ਅੰਦਰੋਂ ਬੁਰਾਈਆਂ ਦਾ ਤਿਆਗ ਕਰ ਕੇ ਚੰਗਿਆਈਆਂ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਗਰੀਨ ਫ਼ੀਲਡ ਸਕੂਲ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਤਨਰਾਜ ਕੌਰ ਨੇ ਰਾਜ ਪੱਧਰੀ ਅਥਲੈਟਿਕਸ ਮੁਕਾਬਲਿਆਂ ਚਾਂਦੀ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।