22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

300 ਮਰੀਜ਼ਾਂ ਦੀ ਕੀਤੀ ਜਾਂਚ, 20 ਦੇ ਕਰੀਬ ਮਰੀਜ਼ ਲੈਂਜ਼ ਪਾਉਣ ਲਈ ਚੁਣੇ

ਚੀਮਾ ਮੰਡੀ, 21 ਅਕਤੂਬਰ (ਗੁਰਜੀਤ ਸਿੰਘ ਚਹਿਲ)- ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਨੂੰ ਸਮਰਪਿਤ ਨਿਸ਼ਕਾਮ ਸੇਵਾ ਸੰਸਥਾ ਅਤੇ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵਲੋਂ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਮੁਫ਼ਤ ਮੈਡੀਕਲ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਬਿੱਟੂ ਬੀਰ ਕਲਾਂ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਕਰੀਬ 300 ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਜਾਂਚ ਉਪਰੰਤ ਕਰੀਬ 20 ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਚੁਣਿਆ ਗਿਆ।

ਅਜੀਤ ਡੈਸਕ 22-10-2026
ਚੀਮਾ ਮੰਡੀ, 21 ਅਕਤੂਬਰ (ਗੁਰਜੀਤ ਸਿੰਘ ਚਹਿਲ)- ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਨੂੰ ਸਮਰਪਿਤ ਨਿਸ਼ਕਾਮ ਸੇਵਾ ਸੰਸਥਾ ਅਤੇ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵਲੋਂ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਮੁਫ਼ਤ ਮੈਡੀਕਲ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਬਿੱਟੂ ਬੀਰ ਕਲਾਂ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਕਰੀਬ 300 ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਜਾਂਚ ਉਪਰੰਤ ਕਰੀਬ 20 ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਚੁਣਿਆ ਗਿਆ। ਇਨ੍ਹਾਂ ਮਰੀਜ਼ਾਂ ਦੇ ਅੱਖਾਂ ਦੇ ਆਪ੍ਰੇਸ਼ਨ ਵੀ ਮੁਫ਼ਤ ਕੀਤੇ ਜਾਣਗੇ ਅਤੇ ਲੋੜ ਅਨੁਸਾਰ ਮੁਫ਼ਤ ਲੈਂਜ਼ ਵੀ ਪਾਏ ਜਾਣਗੇ। ਇਸ ਮੌਕੇ ਸਮਾਜ ਸੇਵੀ ਬਿੱਟੂ ਬੀਰ ਕਲਾਂ ਨੇ ਕਿਹਾ ਕਿ ਅਜਿਹੇ ਮੈਡੀਕਲ ਕੈਂਪ ਲਗਾਉਣ ਦਾ ਮੁੱਖ ਉਦੇਸ਼ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਉਣਾ ਹੈ। ਕੈਂਪ ’ਚ ਪਹੁੰਚੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਪਿੰਡ ਗਾਗਾ ਵਿਖੇ ਕੈਂਪ ਦੌਰਾਨ 60 ਯੂਨਿਟ ਖੂਨ ਇਕੱਤਰ ਅਗਲੀ ਖ਼ਬਰ ਵਿਧਾਇਕ ਪੰਡੋਰੀ ਨੇ ਹਲਕਾ ਮਹਿਲ ਕਲਾਂ ਦਾ ਵਿਕਾਸ ਨਹੀਂ ਵਿਨਾਸ਼ ਕੀਤਾ-ਕਮਲਜੀਤ ਚੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।