22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਬਰਨਾਲਾ ਪੁਲਿਸ ਵਲੋਂ ਜ਼ਿਲ੍ਹਾ ਪੱਧਰੀ ‘ਪੁਲਿਸ ਸ਼ਹੀਦੀ ਯਾਦਗਾਰੀ ਦਿਵਸ’ ਸਮਾਗਮ ਕਰਵਾਇਆ

ਬਰਨਾਲਾ, 21 ਅਕਤੂਬਰ (ਨਰਿੰਦਰ ਅਰੋੜਾ)- ਬਰਨਾਲਾ ਪੁਲਿਸ ਵਲੋਂ ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਚ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ‘ਪੁਲਿਸ ਸ਼ਹੀਦੀ ਦਿਵਸ ਪਰੇਡ ਸਮਾਗਮ’ ਦੌਰਾਨ ਪ੍ਰੈਸ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਨੇ ਕਿਹਾ ਕਿ ਪੁਲਿਸ ਨੇ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਹਮੇਸ਼ਾ ਅੱਗੇ ਹੋ ਕੇ ਕੁਰਬਾਨੀਆਂ ਦਿੱਤੀਆਂ, ਜਿਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਅਜੀਤ ਡੈਸਕ 22-10-2026
ਬਰਨਾਲਾ, 21 ਅਕਤੂਬਰ (ਨਰਿੰਦਰ ਅਰੋੜਾ)- ਬਰਨਾਲਾ ਪੁਲਿਸ ਵਲੋਂ ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਚ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ‘ਪੁਲਿਸ ਸ਼ਹੀਦੀ ਦਿਵਸ ਪਰੇਡ ਸਮਾਗਮ’ ਦੌਰਾਨ ਪ੍ਰੈਸ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਨੇ ਕਿਹਾ ਕਿ ਪੁਲਿਸ ਨੇ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਹਮੇਸ਼ਾ ਅੱਗੇ ਹੋ ਕੇ ਕੁਰਬਾਨੀਆਂ ਦਿੱਤੀਆਂ, ਜਿਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮਾਗਮ ਵਿਚ ਸਾਡੀ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸ਼ਹੀਦ ਹੋਏ ਮੁਲਾਜ਼ਮਾਂ ਦੇ ਪਰਿਵਾਰਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋਈਏ। ਉਨ੍ਹਾਂ 21 ਅਕਤੂਬਰ ਦਾ ਇਤਿਹਾਸ ਦੱਸਦਿਆਂ ਕਿਹਾ ਕਿ 21 ਅਕਤੂਬਰ 1959 ਨੂੰ ਲੱਦਾਖ ਦੇ ਹੌਟ ਸਪਰਿੰਗ ਖੇਤਰ ਵਿਚ ਸੀ.ਆਰ.ਪੀ.ਐਫ. ਤੇ ਇੰਟੈਲੀਜੈਂਸ ਬਿਊਰੋ ਦੀ ਸਾਂਝੀ ਪੈਟਰੋਲਿੰਗ ਪਾਰਟੀ ਭਾਰਤ-ਚੀਨ ਦੀ ਸਰਹੱਦ ’ਤੇ ਗਸ਼ਤ ਕਰ ਰਹੀ ਸੀ ਅਤੇ ਇਸ ਪਾਰਟੀ ਵਿਚ ਕਰੀਬ 10 ਜਵਾਨ ਸ਼ਾਮਿਲ ਸਨ। ਚੀਨੀ ਫ਼ੌਜਾਂ ਨੇ ਹਮਲਾ ਕਰ ਦਿੱਤਾ, ਪਰ ਜਵਾਨਾਂ ਨੇ ਬਹੁਤ ਬਹਾਦਰੀ ਨਾਲ ਦੁਸ਼ਮਣਾਂ ਦਾ ਟਾਕਰਾ ਕੀਤਾ ਤੇ ਉਨ੍ਹਾਂ ਨੂੰ ਆਪਣੀ ਮਾਤ ਭੂਮੀ ਵਿਚ ਦਾਖਲ ਨਹੀਂ ਹੋਣ ਦਿੱਤਾ। ਉਸੇ ਦਿਨ ਦੀ ਯਾਦ ਵਿਚ ਪੂਰੇ ਭਾਰਤ ਵਿਚ ‘ਪੁਲਿਸ ਸ਼ਹੀਦੀ ਯਾਦਗਾਰੀ ਦਿਵਸ’ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਦੇ ਸ਼ਹੀਦ ਜਵਾਨਾਂ ਦੀ ਸ਼ਹਾਦਤ ਨੂੰ ਅੱਜ ਬਰਨਾਲਾ ਪੁਲਿਸ ਵਲੋਂ ਸ਼ਰਧਾਂਜਲੀ ਦਿੱਤੀ ਗਈ ਹੈ। ਅੱਜ ਪੁਲਿਸ ਤੋਂ ਇਲਾਵਾ ਜੁਡੀਸ਼ੀਅਲ, ਪ੍ਰਸ਼ਾਸਨਿਕ ਅਤੇ ਹਵਾਈ ਸੈਨਾ ਦੇ ਅਫ਼ਸਰਾਂ ਵਲੋਂ ਵੀ ਇਸ ਸਮਾਗਮ ਵਿਚ ਸ਼ਮੂਲੀਅਤ ਕਰ ਕੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਅੰਸ਼ੁਲ ਬੇਰੀ ਅਤੇ ਡਿਪਟੀ ਕਮਿਸ਼ਨਰ ਬਰਨਾਲਾ, ਐਸ.ਐਸ.ਪੀ. ਬਰਨਾਲਾ ਵਲੋਂ ਸ਼ਹੀਦ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ. ਬਰਨਾਲਾ ਵਲੋਂ ਪਰਿਵਾਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ। ਇਸ ਮੌਕੇ ਐਸ.ਪੀ. (ਹੈੱਡਕੁਆਰਟਰ) ਬਾਲ ਕ੍ਰਿਸ਼ਨ ਸਿੰਗਲਾ, ਐਸ.ਪੀ. (ਇਨਵੈਸਟੀਗੇਸ਼ਨ) ਸੰਜੀਵ ਗੋਇਲ, ਐਸ.ਪੀ. ਕੁਲਵੰਤ ਸਿੰਘ, ਐਸ.ਡੀ.ਐਮ. ਤਪਾ ਆਯੂਸ਼ ਗੋਇਲ, ਡੀ.ਐਸ.ਪੀ. (ਐਨ.ਡੀ.ਪੀ.ਐਸ.) ਕਮਲਜੀਤ ਸਿੰਘ, ਡੀ.ਐਸ.ਪੀ. (ਹੈੱਡਕੁਆਰਟਰ) ਕੁਲਵਿੰਦਰ ਸਿੰਘ, ਡੀ.ਐਸ.ਪੀ. (ਡੀ.ਬੀ. ਐਂਡ ਏ.ਸੀ.) ਰਜਿੰਦਰਪਾਲ ਸਿੰਘ, ਡੀ.ਐਸ.ਪੀ. ਮਹਿਲ ਕਲਾਂ ਸਤਿੰਦਰਪਾਲ ਸਿੰਘ, ਡੀ.ਐਸ.ਪੀ. ਜਸਵਿੰਦਰ ਕੌਰ, ਡੀ.ਐਸ.ਪੀ. ਤਪਾ ਜਸਕਰਨ ਸਿੰਘ, ਇੰਚਾਰਜ ਸੀ.ਆਈ.ਏ. ਬਲਜੀਤ ਸਿੰਘ, ਰੀਡਰ ਐਸ.ਐਸ.ਪੀ. ਮਹਿਲ ਸਿੰਘ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਾ ਸਿਵਲ ਪ੍ਰਸ਼ਾਸਨ, ਜੁਡੀਸ਼ੀਅਲ ਅਧਿਕਾਰੀ, ਸਮੂਹ ਮੁੱਖ ਅਫ਼ਸਰ ਥਾਣਾ, ਰਿਟਾਇਰਡ ਪੁਲਿਸ ਕਰਮਚਾਰੀ ਅਤੇ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸਿੱਧ ਬਾਬਾ ਨੰਦ ਰਾਮ ਦੇ ਅਸਥਾਨ ’ਤੇ ਕਰਵਾਇਆ ਸਮਾਗਮ ਅਗਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਮੁਜ਼ਾਹਰਾ ਮੰਗਾਂ ਨਾ ਮੰਨਣ ’ਤੇ 2...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।