23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਨਾਲ ਹਮੇਸ਼ਾ ਮਨ ਨੂੰ ਸ਼ਾਂਤੀ ਮਿਲਦੀ ਹੈ-ਸੱਤਪਾਲ ਮੌੜ

ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ)-ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਨਾਲ ਹਮੇਸ਼ਾ ਮਨ ਨੂੰ ਸ਼ਾਂਤੀ ਮਿਲਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਸਤਪਾਲ ਮੌੜ ਨੇ ਨਿਊ ਜੈ ਮਾਤਾ ਦਾਤੀ ਕਲੱਬ ਦੇ ਪ੍ਰਧਾਨ ਪ੍ਰਧਾਨ ਦਵਿੰਦਰ ਕੁਮਾਰ ਟੀਟੂ ਦੀਕਸ਼ਤ ਨੂੰ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 31 ਹਜ਼ਾਰ ਰੁਪਈਆ ਦੀ ਰਾਸ਼ੀ ਭੇਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 23-10-2026
ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ)-ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਨਾਲ ਹਮੇਸ਼ਾ ਮਨ ਨੂੰ ਸ਼ਾਂਤੀ ਮਿਲਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਸਤਪਾਲ ਮੌੜ ਨੇ ਨਿਊ ਜੈ ਮਾਤਾ ਦਾਤੀ ਕਲੱਬ ਦੇ ਪ੍ਰਧਾਨ ਪ੍ਰਧਾਨ ਦਵਿੰਦਰ ਕੁਮਾਰ ਟੀਟੂ ਦੀਕਸ਼ਤ ਨੂੰ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 31 ਹਜ਼ਾਰ ਰੁਪਈਆ ਦੀ ਰਾਸ਼ੀ ਭੇਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਆਖਿਆ ਕਿ ਕਲੱਬ ਵਲੋਂ ਮਨੁੱਖਤਾ ਦੇ ਭਲੇ ਲਈ ਕੀਤੇ ਜਾਂਦੇ ਕਾਰਜ ਸ਼ਲਾਘਾ ਯੋਗ ਕਦਮ ਹਨ। ਇਸ ਤੋਂ ਇਲਾਵਾ ਐਨ.ਆਰ.ਆਈ ਸਮਾਜ ਸੇਵੀ ਐਮ.ਪੀ ਚੱਠਾ ਤੇ ਰਵੀ ਚੱਠਾ ਦੇ ਪਰਿਵਾਰ ਵਲੋਂ 21000 ਰੁਪਏ ਦੀ ਸੇਵਾ ਕਲੱਬ ਨੂੰ ਸੌਂਪੀ ਗਈ। ਕਲੱਬ ਪ੍ਰਬੰਧਕਾਂ ਨੇ ਸਮਾਜ ਸੇਵੀਆਂ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਲਈ ਰਾਸ਼ੀ ਦੇਣ ’ਤੇ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਰਾਜੂ ਪੂਹਲੀ, ਅੰਕੁਰ ਮਾਸਟਰ, ਡਾ: ਜਗਦੇਵ ਸਿੰਘ ਗੋਧੀ, ਡਾ: ਗੁਰਪ੍ਰੀਤ ਸਿੰਘ ਸਿੱਧੂ, ਮਹਿਮਾ ਚੱਠਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਦਾ ਬੀ.ਟੈਕ. ਸੀ.ਐਸ.ਈ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਵਾਈ.ਐੱਸ. ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ’ਚ ਜਿੱਤੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।