26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕੁੱਲ ਹਿੰਦ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੀ ਸੂਬਾਈ ਕਨਵੈਨਸ਼ਨ ਅੱਜ ਬਰਨਾਲਾ ਵਿਖੇ

ਬਰਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਕੁੱਲ ਹਿੰਦ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸਾਥੀ ਸੁਭਾਸ਼ ਲਾਂਬਾ ਮਿਤੀ 26 ਅਕਤੂਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋ ਰਹੀ ਮੁਲਾਜ਼ਮਾਂ ਦੀ ਸੂਬਾਈ ਕਨਵੈੱਨਸ਼ਨ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾਈ ਆਗੂਆਂ ਕਰਮਜੀਤ ਸਿੰਘ ਬੀਹਲਾ, ਦਰਸ਼ਨ ਚੀਮਾ, ਹਰਿੰਦਰ ਮੱਲੀਆਂ ਅਤੇ ਅਨਿਲ ਕੁਮਾਰ ਨੇ ਦੱਸਿਆ ਕਿ ਮਿਤੀ 12 ਦਸੰਬਰ ਨੂੰ ਦਿੱਲੀ ਵਿਖੇ ਸਮੂਹ ਦੇਸ਼ ਦੇ ਮੁਲਾਜ਼ਮਾਂ ਵਲੋਂ ਵੱਡੀ ਰੈਲੀ ਕੀਤੀ ਜਾ ਰਹੀ ਹੈ।

ਅਜੀਤ ਡੈਸਕ 26-10-2026
ਬਰਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਕੁੱਲ ਹਿੰਦ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸਾਥੀ ਸੁਭਾਸ਼ ਲਾਂਬਾ ਮਿਤੀ 26 ਅਕਤੂਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋ ਰਹੀ ਮੁਲਾਜ਼ਮਾਂ ਦੀ ਸੂਬਾਈ ਕਨਵੈੱਨਸ਼ਨ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾਈ ਆਗੂਆਂ ਕਰਮਜੀਤ ਸਿੰਘ ਬੀਹਲਾ, ਦਰਸ਼ਨ ਚੀਮਾ, ਹਰਿੰਦਰ ਮੱਲੀਆਂ ਅਤੇ ਅਨਿਲ ਕੁਮਾਰ ਨੇ ਦੱਸਿਆ ਕਿ ਮਿਤੀ 12 ਦਸੰਬਰ ਨੂੰ ਦਿੱਲੀ ਵਿਖੇ ਸਮੂਹ ਦੇਸ਼ ਦੇ ਮੁਲਾਜ਼ਮਾਂ ਵਲੋਂ ਵੱਡੀ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿਚ ਪੰਜਾਬ ਤੋਂ ਵੀ ਸੈਂਕੜਿਆਂ ਦੀ ਤਾਦਾਦ ਵਿਚ ਮੁਲਾਜ਼ਮ ਸ਼ਿਰਕਤ ਕਰਨਗੇ ਅਤੇ ਸਾਥੀ ਲਾਂਬਾ ਇਸ ਰੈਲੀ ਵਿਚ ਸ਼ਮੂਲੀਅਤ ਦਾ ਸੱਦਾ ਦੇਣ ਅਤੇ ਰੈਲੀ ਦੀ ਮਹੱਤਤਾ ਸਬੰਧੀ ਜਾਣਕਾਰੀ ਦੇਣ ਲਈ ਬਰਨਾਲਾ ਵਿਖੇ ਪੁੱਜਣਗੇ। ਇਸ ਕਨਵੈੱਨਸ਼ਨ ਨੂੰ ਸੰਬੋਧਨ ਕਰਨ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਸਾਥੀ ਸਤੀਸ਼ ਰਾਣਾ, ਤੀਰਥ ਬਾਸੀ ਅਤੇ ਹੋਰ ਆਗੂ ਵੀ ਹਾਜ਼ਰ ਹੋਣਗੇ ਜਿੱਥੇ ਉਹ ਪੰਜਾਬ ਦੇ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ ਵਾਰੇ ਵੀ ਮੁਲਾਜ਼ਮਾਂ ਨੂੰ ਮੁਖ਼ਾਤਿਬ ਹੋਣਗੇ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਦਾ 2027 ਦਾ ਸੂਬਾਈ ਇਜਲਾਸ ਵੀ ਬਰਨਾਲਾ ਵਿਖੇ ਹੋਣ ਜਾ ਰਿਹਾ ਹੈ ਇਸ ਲਈ ਇਸ ਕਨਵੈੱਨਸ਼ਨ ਦੀ ਮਹੱਤਤਾ ਹੋਰ ਵਧ ਗਈ ਹੈ। ਇਸ ਸਬੰਧੀ ਜ਼ਿਲ੍ਹਾ ਕਮੇਟੀ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਪਿਛਲੀ ਖ਼ਬਰ ਟਾਂਡਾ ਉੜਮੁੜ ਵਿਖੇ ਮਹਾਨ ਸਾਲਾਨਾ ਗੁਰਮਤਿ ਇਕੋਤਰੀ ਸਮਾਗਮਾਂ ਦੀ ਸੰਪੂਰਨਤਾ ਅੱਜ ਸਾਲਾਨਾ ਸਮਾਗਮ ਗੁਰੂਆਂ ਵਲੋਂ ਦਰਸਾਏ ਅ... ਅਗਲੀ ਖ਼ਬਰ ਭਾਜਪਾ ਦੇ ਟਕਸਾਲੀ ਆਗੂ ਸ਼ਾਮ ਲਾਲ ਗੌੜ ਨੇ ਭਾਜਪਾ ਨੂੰ ਕਿਹਾ ਅਲਵਿਦਾ ਜਲਦੀ ਹੋਰ ਕਿਸੇ ਪਾਰਟੀ ’ਚ ਹੋ ਸਕਦੇ ਨੇ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।