26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ-ਵਿਧਾਇਕ ਉਗੋਕੇ

ਤਪਾ ਮੰਡੀ, 25 ਅਕਤੂਬਰ (ਪ੍ਰਵੀਨ ਗਰਗ)-ਭਾਰਤੀਯ ਵਾਲਮੀਕ ਧਰਮ ਸਮਾਜ (ਭਾਵਾਧਸ) ਇਕਾਈ ਤਪਾ ਦੇ ਪ੍ਰਧਾਨ ਕੌਂਸਲਰ ਵਿਨੋਦ ਕੁਮਾਰ ਕਾਲਾ ਦੀ ਦੇਖ-ਰੇਖ ਹੇਠ ਸਮੁੱਚੇ ਵਾਲਮੀਕਿ ਭਾਈਚਾਰੇ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਕੱਢੀ ਗਈ। ਸਮਾਗਮ ਮੌਕੇ ਮੁੱਖ ਮਹਿਮਾਨ ਪਹੁੰਚੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਵਲੋਂ ਜੋਤੀ ਪ੍ਰਚੰਡ ਦੀ ਰਸਮ ਅਦਾ ਕੀਤੀ ਗਈ।

ਜੋਤੀ ਪ੍ਰਚੰਡ ਦੀ ਰਸਮ ਅਦਾ ਕਰਨ ਉਪਰੰਤ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਹੋਰ। ਤਸਵੀਰ : ਪ੍ਰਵੀਨ ਗਰਗ 26-10-2026
ਤਪਾ ਮੰਡੀ, 25 ਅਕਤੂਬਰ (ਪ੍ਰਵੀਨ ਗਰਗ)-ਭਾਰਤੀਯ ਵਾਲਮੀਕ ਧਰਮ ਸਮਾਜ (ਭਾਵਾਧਸ) ਇਕਾਈ ਤਪਾ ਦੇ ਪ੍ਰਧਾਨ ਕੌਂਸਲਰ ਵਿਨੋਦ ਕੁਮਾਰ ਕਾਲਾ ਦੀ ਦੇਖ-ਰੇਖ ਹੇਠ ਸਮੁੱਚੇ ਵਾਲਮੀਕਿ ਭਾਈਚਾਰੇ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਕੱਢੀ ਗਈ। ਸਮਾਗਮ ਮੌਕੇ ਮੁੱਖ ਮਹਿਮਾਨ ਪਹੁੰਚੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਵਲੋਂ ਜੋਤੀ ਪ੍ਰਚੰਡ ਦੀ ਰਸਮ ਅਦਾ ਕੀਤੀ ਗਈ। ਸ਼ੋਭਾ ਯਾਤਰਾ ਦੌਰਾਨ ਪੂਰਾ ਮਾਹੌਲ ਧਾਰਮਿਕ ਸ਼ਰਧਾ ਅਤੇ ਆਪਸੀ ਭਾਈਚਾਰੇ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ, ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ, ਭਾਜਪਾ ਤੋਂ ਹਲਕਾ ਭਦੌੜ ਦੇ ਇੰਚਾਰਜ ਧਰਮ ਸਿੰਘ ਫ਼ੌਜੀ ਆਦਿ ਨੇ ਸਾਂਝੇ ਤੌਰ ’ਤੇ ਕਿਹਾ ਕਿ ਭਗਵਾਨ ਵਾਲਮੀਕੀ ਦਾ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਅਤੇ ਉਨ੍ਹਾਂ ਵਲੋਂ ਰਚੀ ਗਈ ਰਾਮਾਇਣ ਸਮੁੱਚੀ ਮਨੁੱਖਤਾ ਨੂੰ ਸੱਚਾਈ, ਨੇਕੀ, ਮਰਿਆਦਾ ਅਤੇ ਸਦਾਚਾਰ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਨੇ ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਿੱਖਿਆ ਸਮਾਜਿਕ ਜਾਗਰੂਕਤਾ ਅਤੇ ਤਰੱਕੀ ਦਾ ਅਹਿਮ ਆਧਾਰ ਹੈ। ਸਾਨੂੰ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦਿਵਾਉਣ ਦੇ ਨਾਲ-ਨਾਲ ਉਨ੍ਹਾਂ ਵਿਚ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਨੀ ਚਾਹੀਦੀ ਹੈ । ਇਸ ਮੌਕੇ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਅਤੇ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਆਪਣੀ ਹਾਜ਼ਰੀ ਲਵਾਈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ, ਦੀਪਕ ਕੁਮਾਰ ਗੱਗ, ਅਰਵਿੰਦ ਰੰਗੀ, ਪ੍ਰਦੀਪ ਮੌੜ, ਰਵੀ ਮੌੜ, ਮੇਲਾ ਕਾਲੀਆ, ਰਾਜ ਮਾਰਕੰਡਾ, ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੋਮ ਨਾਥ ਸ਼ਰਮਾ, ਚਰਨਜੀਤ ਸਿੰਘ ਹੈਪੀ, ਜਸਵਿੰਦਰ ਚੱਠਾ, ਗੁਰਤੇਜ ਸਿੰਘ ਧਾਲੀਵਾਲ, ਅਮਨ ਦਰਾਕਾ, ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਹੈਰੀ ਧੂਰਕੋਟ, ਹਰਿੰਦਰ ਗੋਗੀ ਤੋਂ ਇਲਾਵਾ ਜੋਨੀ ਕੁਮਾਰ, ਮੋਹਿਤ ਮੇਸੀ, ਸਿਕੰਦਰ ਕੁਮਾਰ, ਅਰਜਨ ਕੁਮਾਰ,ਅਜੇ ਕੁਮਾਰ, ਰਾਜ ਕੁਮਾਰ,ਜੋਨੀ ਕੁਮਾਰ, ਰੋਹਿਤ ਕੁਮਾਰ, ਡਾ: ਰਾਕੇਸ਼, ਹੈਪੀ, ਸੰਜੇ ਕੁਮਾਰ, ਵਿੱਕੀ ਕੁਮਾਰ, ਲੱਡੂ, ਗੋਰਾ, ਸਰਬਜੀਤ ਸਿੰਘ, ਮਾਸਟਰ ਜਸਵੰਤ, ਅਭਿਸ਼ੇਕ ਆਦਿ ਵੱਡੀ ਗਿਣਤੀ ’ਚ ਸ਼ਰਧਾਲੂ ਮੌਜੂਦ ਸਨ।4
ਪਿਛਲੀ ਖ਼ਬਰ ਮਾਨਸਾ ਸੰਘਰਸ਼ ਕਮੇਟੀ ਦੇ ਸੱਦੇ ’ਤੇ ਪਿੰਡਾਂ ’ਚ ਝਾੜੂ ਫ਼ੂਕ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਬੇਮੌਸਮੇ ਮੀਂਹ ਨੇ ਝੋਨੇ ਦੀ ਖੜ੍ਹੀ ਫ਼ਸਲ, ਹਰਾ ਚਾਰਾ ਤੇ ਸਬਜ਼ੀਆਂ ਦਾ ਭਾਰੀ ਨੁਕਸਾਨ ਕੀਤਾ ਸਰਕਾਰ ਕਿਸਾਨਾਂ ਨੂੰ ਪ੍ਰਤੀ ਏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।