26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਬੀ.ਕੇ.ਯੂ. ਉਗਰਾਹਾਂ ਪਿੰਡ ਇਕਾਈ ਬੱਲਰਾ ਨੇ ਪੁਤਲਾ ਫੂਕਿਆ

ਮੂਨਕ, 25 ਅਕਤੂਬਰ (ਪ੍ਰਵੀਨ ਮਦਾਨ)- ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣੀ ਕਮੇਟੀ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਨਕ ਦੀ ਪਿੰਡ ਇਕਾਈ, ਬੱਲਰਾ ਦੇ ਕਿਸਾਨਾਂ ਮਜ਼ਦੂਰਾਂ ਵਲੋਂ ਵੱਡਾ ਇਕੱਠ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਇਕੱਠ ’ਚ ਸ਼ਾਮਿਲ ਹੋਏ ਕਿਸਾਨਾਂ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਬਲਾਕ ਮੂਣਕ ਦੇ ਆਗੂ ਰਿੰਕੂ ਮੂਨਕ ਨੇ ਦੱਸਿਆ ਕਿ ਜੇਕਰ ਪੰਜਾਬ ’ਚੋਂ ਨਸ਼ੇ ਦੇ ਕੋਹੜ ਨੂੰ ਜੜੋ ਵੱਢਣਾ ਹੈ ਤਾਂ ਲੋਕਾਂ ਨੂੰ ਵੋਟ ਬਟੋਰੂ ਪਾਰਟੀਆਂ ਤੋਂ ਝਾਕ ਛੱਡਣੀ ਪਵੇਗੀ ਤੇ ਸਾਰੇ ਵਰਗਾਂ ਦੇ ਲੋਕਾਂ ਨੂੰ ਸੜਕਾਂ ’ਤੇ ਆਉਣਾ ਪਵੇਗਾ।

ਅਜੀਤ ਡੈਸਕ 26-10-2026
ਮੂਨਕ, 25 ਅਕਤੂਬਰ (ਪ੍ਰਵੀਨ ਮਦਾਨ)- ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣੀ ਕਮੇਟੀ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਨਕ ਦੀ ਪਿੰਡ ਇਕਾਈ, ਬੱਲਰਾ ਦੇ ਕਿਸਾਨਾਂ ਮਜ਼ਦੂਰਾਂ ਵਲੋਂ ਵੱਡਾ ਇਕੱਠ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਇਕੱਠ ’ਚ ਸ਼ਾਮਿਲ ਹੋਏ ਕਿਸਾਨਾਂ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਬਲਾਕ ਮੂਣਕ ਦੇ ਆਗੂ ਰਿੰਕੂ ਮੂਨਕ ਨੇ ਦੱਸਿਆ ਕਿ ਜੇਕਰ ਪੰਜਾਬ ’ਚੋਂ ਨਸ਼ੇ ਦੇ ਕੋਹੜ ਨੂੰ ਜੜੋ ਵੱਢਣਾ ਹੈ ਤਾਂ ਲੋਕਾਂ ਨੂੰ ਵੋਟ ਬਟੋਰੂ ਪਾਰਟੀਆਂ ਤੋਂ ਝਾਕ ਛੱਡਣੀ ਪਵੇਗੀ ਤੇ ਸਾਰੇ ਵਰਗਾਂ ਦੇ ਲੋਕਾਂ ਨੂੰ ਸੜਕਾਂ ’ਤੇ ਆਉਣਾ ਪਵੇਗਾ। ਸਰਕਾਰ ਦੇ ਨੱਕ ਵਿੱਚ ਦਮ ਕਰ ਕੇ ਹੀ ਨਸ਼ਾ ਖ਼ਤਮ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਪਿੰਡ ਇਕਾਈ ਬੱਲਰਾ ਦੇ ਜਰਨਲ ਸਕੱਤਰ ਸੁਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਜਿਹੜੀ ਨਸ਼ਿਆ ਖਿਲਾਫ਼ ਲੜਾਈ ਲੜਦਿਆਂ ਪਰਵਿੰਦਰ ਸਿੰਘ ਨੂੰ ਆਪਣੀ ਜਾਨ ਗਵਾਉਣੀ ਪਈ। ਆਪਾਂ ਸਾਰਿਆਂ ਨੂੰ ਉਸ ਲੜਾਈ ’ਚ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਪਿੰਡ ਇਕਾਈ ਦੇ ਪ੍ਰਧਾਨ ਬੱਗਾ ਸਿੰਘ, ਅਮਰੀਕ ਸਿੰਘ, ਛੱਜੂ ਸਿੰਘ, ਸਤਪਾਲ ਸਿੰਘ ਸੱਤਾ, ਕੁਲਦੀਪ ਸਿੰਘ ਤੇ ਵੱਡੀ ਗਿਣਤੀ ਮਾਵਾਂ ਭੈਣਾਂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵੱਡੀ ਗਿਣਤੀ ਨਸ਼ੀਲਿਆਂ ਗੋਲੀਆਂ ਦੀ ਬਰਾਮਦਗੀ ਦੇ ਮਾਮਲੇ ’ਚੋਂ ਇਕ ਵਿਅਕਤੀ ਬਰੀ ਦੂਜੇ ਨੂੰ ਹੋਈ 10 ਸਾਲ ਦੀ ਕੈਦ ਦੀ ਸਜ਼ਾ ਅਗਲੀ ਖ਼ਬਰ ਕਿਸਾਨਾਂ ਨੇ ਵੱਖ-ਵੱਖ ਪਿੰਡਾਂ ’ਚ ਮੁੱਖ ਮੰਤਰੀ ਦੀਆਂ ਅਰਥੀਆਂ ਫੂਕੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।