ਪਾਬੰਦੀਸ਼ੁਦਾ ਗੋਲੀਆਂ ਬਰਾਮਦ, ਤਿੰਨ ਨੌਜਵਾਨ ਕਾਬੂ
ਤਪਾ ਮੰਡੀ, 25 ਅਕਤੂਬਰ (ਪ੍ਰਵੀਨ ਗਰਗ)-ਤਪਾ ਸਿਟੀ ਪੁਲਿਸ ਨੇ 40 ਪਾਬੰਦੀਸ਼ੁਦਾ ਗੋਲੀਆਂ ਸਣੇ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਸਿਟੀ ਇੰਚਾਰਜ ਕੁਲਵੰਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਜਾਂਚ ਦੇ ਸਬੰਧ ’ਚ ਵਾਲਮੀਕਿ ਚੌਂਕ ਤਪਾ ਮੌਜੂਦ ਸਨ।
ਅਜੀਤ ਡੈਸਕ
26-10-2026