27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਝਾੜੂ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਸ਼ਹਿਣਾ, 26 ਅਕਤੂਬਰ (ਸੁਰੇਸ਼ ਗੋਗੀ)-ਸ਼ਹੀਦ ਪਰਵਿੰਦਰ ਸਿੰਘ ਝੋਟਾ ਜਿਨ੍ਹਾਂ ਨੂੰ ਇਨਸਾਫ਼ ਦਿਵਾਉਣ ਦੇ ਲਈ ਮਾਨਸਾ ਵਿਖੇ ਚੱਲ ਰਹੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚਾ ਦੀ ਐਕਸ਼ਨ ਕਮੇਟੀ ਵਲੋਂ ਦਿੱਤੀ ਗਈ ਕਾਲ ’ਤੇ ਹਲਕਾ ਭਦੌੜ ਦੇ ਅਕਾਲੀ ਦਲ (ਵਾਰਸ ਪੰਜਾਬ ਦੇ) ਸਰਗਰਮ ਆਗੂ ਭਾਈ ਲਖਵੀਰ ਸਿੰਘ ਸ਼ਹਿਣਾ ਦੀ ਅਗਵਾਈ ਹੇਠ ਪਿੰਡ ਸ਼ਹਿਣਾ ਦੇ ਵਾਰਡ ਨੰਬਰ 1 ਵਿਖੇ ਆਪਣੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਸਾਹਿਬਾਨ ਨਾਲ ਮਿਲ ਕੇ ਝਾੜੂ ਇਕੱਠੇ ਕਰ ਕੇ ਝਾੜੂ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਭਾਈ ਸ਼ਹਿਣਾ ਨੇ ਕਿਹਾ ਕਿ ਮਾਨਸਾ ਮੋਰਚੇ ਦੀਆਂ ਐਕਸ਼ਨ ਕਮੇਟੀ ਦੀਆਂ ਜੋ ਮੰਗਾਂ ਹਨ ਉਹ ਸਰਕਾਰ ਨੂੰ ਮੰਨਣੀਆਂ ਚਾਹੀਦੀਆਂ ਹਨ ਨੈਤਿਕਤਾ ਤੇ ਆਧਾਰ ਤੇ ਪੰਜਾਬ ਦੇ ਡੀ.

ਅਜੀਤ ਡੈਸਕ 27-10-2026
ਸ਼ਹਿਣਾ, 26 ਅਕਤੂਬਰ (ਸੁਰੇਸ਼ ਗੋਗੀ)-ਸ਼ਹੀਦ ਪਰਵਿੰਦਰ ਸਿੰਘ ਝੋਟਾ ਜਿਨ੍ਹਾਂ ਨੂੰ ਇਨਸਾਫ਼ ਦਿਵਾਉਣ ਦੇ ਲਈ ਮਾਨਸਾ ਵਿਖੇ ਚੱਲ ਰਹੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚਾ ਦੀ ਐਕਸ਼ਨ ਕਮੇਟੀ ਵਲੋਂ ਦਿੱਤੀ ਗਈ ਕਾਲ ’ਤੇ ਹਲਕਾ ਭਦੌੜ ਦੇ ਅਕਾਲੀ ਦਲ (ਵਾਰਸ ਪੰਜਾਬ ਦੇ) ਸਰਗਰਮ ਆਗੂ ਭਾਈ ਲਖਵੀਰ ਸਿੰਘ ਸ਼ਹਿਣਾ ਦੀ ਅਗਵਾਈ ਹੇਠ ਪਿੰਡ ਸ਼ਹਿਣਾ ਦੇ ਵਾਰਡ ਨੰਬਰ 1 ਵਿਖੇ ਆਪਣੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਸਾਹਿਬਾਨ ਨਾਲ ਮਿਲ ਕੇ ਝਾੜੂ ਇਕੱਠੇ ਕਰ ਕੇ ਝਾੜੂ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਭਾਈ ਸ਼ਹਿਣਾ ਨੇ ਕਿਹਾ ਕਿ ਮਾਨਸਾ ਮੋਰਚੇ ਦੀਆਂ ਐਕਸ਼ਨ ਕਮੇਟੀ ਦੀਆਂ ਜੋ ਮੰਗਾਂ ਹਨ ਉਹ ਸਰਕਾਰ ਨੂੰ ਮੰਨਣੀਆਂ ਚਾਹੀਦੀਆਂ ਹਨ ਨੈਤਿਕਤਾ ਤੇ ਆਧਾਰ ਤੇ ਪੰਜਾਬ ਦੇ ਡੀ.ਜੀ.ਪੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ ਭਾਵੇਂ ਕਿ ਕੁੱਝ ਮੰਗਾਂ ਸਰਕਾਰ ਵਲੋਂ ਮੰਨ ਲਈਆਂ ਗਈਆਂ ਹਨ ਜਿਵੇਂ ਕਿ ਸ਼ਹੀਦ ਪਰਵਿੰਦਰ ਸਿੰਘ ਝੋਟੇ ਦੇ ਕੇਸ ਦੀ ਜਾਂਚ ਫਾਸਟ ਟਰੈਕ ਰਾਹੀਂ ਸੀ.ਬੀ.ਆਈ ਨੇ ਪਿਛਲੇ 2-3 ਦਿਨ ਤੋਂ ਸ਼ੁਰੂ ਕਰ ਦਿੱਤੀ ਹੈ। ਪਰ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਸਤੀਫ਼ੇ ਸਬੰਧੀ ਕੋਈ ਬਿਆਨ ਨਹੀਂ ਦਿੱਤਾ ਗਿਆ। ਪੰਜਾਬ ਦੇ ਵਿਚ ਦਿਨੋਂ ਦਿਨ ਨੌਜਵਾਨਾਂ ਦੇ ਇਨਕਾਊਂਟਰ ਤੇ ਕਤਲ ਪੰਜਾਬ ਸਰਕਾਰ, ਨਸ਼ੇ ਤਸਕਰਾਂ ਅਤੇ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਹੋ ਰਹੇ ਹਨ। ਲਾਅ ਇਨ ਆਰਡਰ ਦੀ ਸਥਿਤੀ ਬਿਲਕੁਲ ਫ਼ੇਲ੍ਹ ਹੋ ਚੁੱਕੀ ਹੈ। ਭਾਈ ਸ਼ਹਿਣਾ ਨੇ ਕਿਹਾ ਕਿ ਪੰਜਾਬ ਦੇ ਵਿਚ ਇਸ ਸਰਕਾਰ ਨੂੰ ਤੁਰੰਤ ਭੰਗ ਕਰ ਕੇ ਅਸੀਂ ਪੰਜਾਬ ਦੇ ਗਵਰਨਰ ਤੋਂ ਪੈ੍ਰਜ਼ੀਡੈਂਟ ਰੂਲ ਪੰਜਾਬ ਵਿਚ ਲਾਗੂ ਕਰਨ ਲਈ ਮੰਗ ਕਰਦੇ ਹਾਂ। ਇਸ ਸਮੇਂ ਪ੍ਰਿੰਸੀਪਲ ਦਵਿੰਦਰ ਕੌਰ ਸੂਬਾ ਸਕੱਤਰ ਇਸਤਰੀ ਵਿੰਗ ਪੰਜਾਬ, ਮਾਸਟਰ ਗੁਰਪ੍ਰੀਤ ਸਿੰਘ, ਹੈੱਡ ਗ੍ਰੰਥੀ ਬਾਬਾ ਨਿਰਮਲ ਸਿੰਘ, ਸੁਖਦੇਵ ਸਿੰਘ, ਮਲਕੀਤ ਸਿੰਘ, ਮੇਲਾ ਸਿੰਘ, ਸੁਲੱਖਣ ਸਿੰਘ, ਸ਼ਿੰਦਰ ਕੌਰ, ਅਮਰਜੀਤ ਕੌਰ ਅਤੇ ਹੋਰ ਬਹੁਤ ਸਾਰੇ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮਿੱਟੀ ਫਾਊਂਡੇਸ਼ਨ ਵਲੋਂ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਅਗਲੀ ਖ਼ਬਰ ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਥਾਣਾ ਤਪਾ ਦੇ ਐਸ.ਐਚ.ਓ. ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।