28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨ ਯੂਨੀਅਨ ਸਰਕਲ ਬਰਨਾਲਾ ਦੀ ਮੀਟਿੰਗ

ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨ ਯੂਨੀਅਨ (ਏਟਕ) ਸਰਕਲ ਬਰਨਾਲਾ ਦੀ ਮੀਟਿੰਗ ਸਾਥੀ ਹਰਭੋਲ ਸਿੰਘ ਦੀ ਪ੍ਰਧਾਨਗੀ ਹੇਠ ਸੁਤੰਤਰ ਭਵਨ ਬਰਨਾਲਾ ਵਿਖੇ ਹੋਈ। ਮੀਟਿੰਗ ਦੌਰਾਨ 28 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਵਿਚ ਰੋਸ ਰੈਲੀ ਕਰਨ ਦਾ ਫ਼ੈਸਲਾ ਲਿਆ ਗਿਆ।

ਅਜੀਤ ਡੈਸਕ 28-10-2026
ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨ ਯੂਨੀਅਨ (ਏਟਕ) ਸਰਕਲ ਬਰਨਾਲਾ ਦੀ ਮੀਟਿੰਗ ਸਾਥੀ ਹਰਭੋਲ ਸਿੰਘ ਦੀ ਪ੍ਰਧਾਨਗੀ ਹੇਠ ਸੁਤੰਤਰ ਭਵਨ ਬਰਨਾਲਾ ਵਿਖੇ ਹੋਈ। ਮੀਟਿੰਗ ਦੌਰਾਨ 28 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਵਿਚ ਰੋਸ ਰੈਲੀ ਕਰਨ ਦਾ ਫ਼ੈਸਲਾ ਲਿਆ ਗਿਆ। ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਉਲੀਕੇ ਸੰਘਰਸ਼ ਅਨੁਸਾਰ 13 ਨਵੰਬਰ ਤੋਂ 19 ਨਵੰਬਰ ਤੱਕ ਪੱਕਾ ਮੋਰਚਾ ਚੰਡੀਗੜ੍ਹ ਵਿਖੇ ਲਾਇਆ ਜਾਵੇਗਾ ਅਤੇ ਸਮੁੱਚੇ ਪੰਜਾਬ ਵਿਚ ਐਮ.ਐਲ.ਏ. ਤੇ ਐਮ.ਪੀਜ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। ਮੀਟਿੰਗ ਦੌਰਾਨ ਇਕ ਮਤੇ ਰਾਹੀਂ ਪਰਵਿੰਦਰ ਸਿੰਘ ਝੋਟਾ ਨੂੰ ਸ਼ਹਾਦਤ ਸਬੰਧੀ ਚੱਲ ਰਹੇ ਸੰਘਰਸ਼ ਦੀ ਹਮਾਇਤ ਕੀਤੀ ਗਈ ਅਤੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ। ਇਸ ਮੌਕੇ ਸਾਧੂ ਸਿੰਘ, ਗੁਰਪ੍ਰੀਤ ਸਿੰਘ, ਮਲਕੀਤ ਸਿੰਘ, ਰਾਜਵੰਤ ਸਿੰਘ, ਗੁਰਜੰਟ ਸਿੰਘ, ਗੁਰਜੀਤ ਸਿੰਘ, ਜਗਦੇਵ ਸਿੰਘ, ਬਿੱਕਰ ਸਿੰਘ, ਸੂਬਾ ਵਿੱਤ ਸਕੱਤਰ ਸਾਥੀ ਸੁਖਜੰਟ ਸਿੰਘ ਆਦਿ ਨੇ ਸਾਥੀਆਂ ਨੂੰ ਧਰਨੇ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ।
ਪਿਛਲੀ ਖ਼ਬਰ ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ ਅਗਲੀ ਖ਼ਬਰ ਵਿਦਿਆਰਥੀਆਂ ਲਈ ਡੇ ਆਊਟ ਐਟ ਵਾਈ.ਐਸ.ਪੀ. ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।