28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਰਾਜਵੀਰ ਸਿੰਘ ਗਿੱਲ ਦੀ ਅਥਲੈਟਿਕਸ ’ਚ ਰਾਸ਼ਟਰ ਪੱਧਰ ’ਤੇ ਚੋਣ ਹੋਈ

ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਐਸ. ਬੀ.

ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਦੇ ਹੋਣਹਾਰ ਖਿਡਾਰੀ ਰਾਜਵੀਰ ਸਿੰਘ ਗਿੱਲ। ਅਜੀਤ ਤਸਵੀਰ 28-10-2026
ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਦੇ ਹੋਣਹਾਰ ਖਿਡਾਰੀ ਰਾਜਵੀਰ ਸਿੰਘ ਗਿੱਲ ਨੇ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਪੰਜਾਬ ਵਲੋਂ 6 ਅਕਤੂਬਰ ਨੂੰ ਕਰਵਾਈਆਂ ਗਈਆਂ 5ਵੀਆਂ ਸਾਲਾਨਾ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਹ ਜਾਣਕਾਰੀ ਸੰਸਥਾ ਦੀ ਪ੍ਰਿੰਸੀਪਲ ਕਮਲਜੀਤ ਕੌਰ ਅਤੇ ਵਾਇਸ ਪ੍ਰਿੰਸੀਪਲ ਡਾ: ਸੰਜੇ ਕੁਮਾਰ ਨੇ ਦਿੱਤੀ ਤੇ ਦੱਸਿਆ ਕਿ ਰਾਜਵੀਰ ਸਿੰਘ ਗਿੱਲ ਨੇ 60 ਮੀਟਰ ਦੌੜ ਵਿਚ ਪਹਿਲਾ ਸਥਾਨ, 600 ਮੀਟਰ ਦੌੜ ਵਿਚ ਦੂਜਾ ਸਥਾਨ ਅਤੇ ਲੰਬੀ ਛਾਲ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਪ੍ਰਾਪਤੀਆਂ ਕਰਨ ਉਪਰੰਤ ਉਸ ਦੀ ਚੋਣ ਕੌਮੀ ਪੱਧਰ ਦੀਆਂ ਖੇਡਾਂ ਲਈ ਹੋਈ ਹੈ। ਹੁਣ ਰਾਜਵੀਰ ਸਿੰਘ ਗਿੱਲ 14 ਨਵੰਬਰ ਨੂੰ ਹੈਦਰਾਬਾਦ ਵਿਖੇ ਹੋਣ ਵਾਲੀਆਂ ਕੌਮੀ ਖੇਡਾਂ ਵਿਚ ਭਾਗ ਲੈਣ ਲਈ ਜਾਵੇਗਾ। ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਵਿਚ ਵਿਸ਼ੇਸ਼ ਤੌਰ ’ਤੇ ਰਾਜਵੀਰ ਸਿੰਘ ਗਿੱਲ ਦਾ ਸਨਮਾਨ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਕਮਲਜੀਤ ਕੌਰ ਨੇ ਖਿਡਾਰੀ ਨੂੰ ਸਨਮਾਨਿਤ ਕਰਦਿਆਂ ਉਸ ਦੀ ਹੌਸਲਾ ਅਫ਼ਜਾਈ ਕੀਤੀ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਕਮਲਜੀਤ ਕੌਰ, ਵਾਇਸ ਪ੍ਰਿੰਸੀਪਲ ਡਾ: ਸੰਜੇ ਕੁਮਾਰ ਨੇ ਹੋਣਹਾਰ ਖਿਡਾਰੀ ਰਾਜਵੀਰ ਸਿੰਘ ਗਿੱਲ, ਉਨ੍ਹਾਂ ਦੇ ਡੀ.ਪੀ.ਈ ਰਣਜੀਤ ਸਿੰਘ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ।
ਪਿਛਲੀ ਖ਼ਬਰ ਵਾਈ.ਐਸ. ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਦੌਰਾ ਕੀਤਾ ਅਗਲੀ ਖ਼ਬਰ ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।