ਗੁਰਦੁਆਰਾ ਟਿੱਬੀਸਰ ਸਾਹਿਬ ਪਿੰਡ ਕੱਟੂ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਜਾਰੀ
ਧਨੌਲਾ, 29 ਅਕਤੂਬਰ (ਜਤਿੰਦਰ ਸਿੰਘ ਧਨੌਲਾ)- ਸੰਤ ਬਾਬਾ ਚੰਦਾ ਸਿੰਘ ਦੀ 81ਵੀਂ ਬਰਸੀ, ਸੰਤ ਬਾਬਾ ਮਹਾ ਸਿੰਘ ਦੀ 36ਵੀਂ ਬਰਸੀ ਅਤੇ ਸੰਤ ਬਾਬਾ ਅਜੀਤ ਸਿੰਘ ਦੀ 16ਵੀਂ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਟਿੱਬੀਸਰ ਸਾਹਿਬ ਪਿੰਡ ਕੱਟੂ ਵਿਖੇ ਸਾਲਾਨਾ ਸੰਤ ਸਮਾਗਮ ਮੁੱਖ ਸੇਵਾਦਾਰ ਭਾਈ ਗੁਰਮੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਸੇਵਾਦਾਰ ਅਤੇ ਉੱਘੇ ਸਮਾਜ ਸੇਵੀ ਭਾਈ ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਤੀਸਰੀ ਲੜੀ ਦੇ ਅੱਜ ਭੋਗ ਪਾਏ ਗਏ।
ਧਨੌਲਾ, 29 ਅਕਤੂਬਰ (ਜਤਿੰਦਰ ਸਿੰਘ ਧਨੌਲਾ)- ਸੰਤ ਬਾਬਾ ਚੰਦਾ ਸਿੰਘ ਦੀ 81ਵੀਂ ਬਰਸੀ, ਸੰਤ ਬਾਬਾ ਮਹਾ ਸਿੰਘ ਦੀ 36ਵੀਂ ਬਰਸੀ ਅਤੇ ਸੰਤ ਬਾਬਾ ਅਜੀਤ ਸਿੰਘ ਦੀ 16ਵੀਂ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਟਿੱਬੀਸਰ ਸਾਹਿਬ ਪਿੰਡ ਕੱਟੂ ਵਿਖੇ ਸਾਲਾਨਾ ਸੰਤ ਸਮਾਗਮ ਮੁੱਖ ਸੇਵਾਦਾਰ ਭਾਈ ਗੁਰਮੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਸੇਵਾਦਾਰ ਅਤੇ ਉੱਘੇ ਸਮਾਜ ਸੇਵੀ ਭਾਈ ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਤੀਸਰੀ ਲੜੀ ਦੇ ਅੱਜ ਭੋਗ ਪਾਏ ਗਏ। ਜਿਨ੍ਹਾਂ ’ਚੋਂ ਇਕ ਸ੍ਰੀ ਅਖੰਡ ਪਾਠ ਦੇ ਭੋਗ ਨਗਰ ਪਤਵੰਤਿਆਂ ਦੇ ਸਹਿਯੋਗ ਨਾਲ ਪਰਮਿੰਦਰ ਸਿੰਘ ਝੋਟਾ ਦੀ ਆਤਮਿਕ ਸ਼ਾਂਤੀ ਲਈ ਪਾਏ ਗਏ। ਭਾਈ ਸਰਬਜੀਤ ਸਿੰਘ ਨੇ ਦੱਸਿਆ ਕਿ ਕਰੀਬ 100 ਸ੍ਰੀ ਅਖੰਡ ਪਾਠ ਅਤੇ ਸ੍ਰੀ ਸਹਿਜ ਪਾਠਾਂ ਦੀ ਲੜੀ ਜਾਰੀ ਹੈ। ਜਿਨ੍ਹਾਂ ਦੇ ਭੋਗ 25, 26 ਅਤੇ 27 ਨਵੰਬਰ ਨੂੰ ਸਾਲਾਨਾ ਜੋੜ ਮੇਲੇ ਮੌਕੇ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਸ਼ਾਲ ਸੰਤ ਸਮਾਗਮ ਵੀ ਹੋਏ ਹੋਵੇਗਾ, ਜਿਸ ਵਿਚ ਵਿਸ਼ਵ ਭਰ ’ਚੋਂ ਗੁਣੀ ਗਿਆਨੀ ਸਿੱਖ ਚਿੰਤਕ ਵੱਡੀ ਗਿਣਤੀ ਵਿਚ ਪੁੱਜ ਕੇ ਸੰਗਤਾਂ ਦੇ ਸਨਮੁਖ ਹੋਣਗੇ।