ਪ੍ਰਕਾਸ਼ ਪੁਰਬ ਮਨਾਇਆ
ਅਹਿਮਦਗੜ੍ਹ, 29 ਅਕਤੂਬਰ (ਸੁਖਜੀਤ ਸਿੰਘ ਖੇੜਾ)-ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਅਹਿਮਦਗੜ੍ਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਵਿੰਦਰ ਸਿੰਘ ਟੋਨੀ ਵੀਰ ਜੀ (ਲੁਧਿਆਣੇ ਵਾਲੇ) ਨੇ ਕੀਰਤਨ ਅਤੇ ਵਿਆਖਿਆ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਇਤਿਹਾਸਕ ਜਾਣਕਾਰੀ ਦਿੱਤੀ।
ਅਜੀਤ ਡੈਸਕ
30-10-2026