30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪੁਲਿਸ ਜਾਂਚ ਸੰਬੰਧੀ ਸਪਸ਼ਟ ਦਿਸ਼ਾ - ਨਿਰਦੇਸ਼ ਜਾਰੀ ਕਰਨ ਦੀ ਮੰਗ

ਸੰਗਰੂਰ, 29 ਅਕਤੂਬਰ (ਧੀਰਜ ਪਸ਼ੌਰੀਆ)-ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਗੋਇਲ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਪੱਤਰ ਲਿਖ ਕੇ ਕੈਮਿਸਟ ਦੁਕਾਨਾਂ ਦੀ ਜਾਂਚ ਸਬੰਧੀ ਪੁਲਿਸ ਲਈ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ ।

ਅਸ਼ੋਕ ਗਰਗ, ਪ੍ਰੇਮ ਚੰਦ ਗਰਗ, ਪੰਕਜ ਗੁਪਤਾ ਅਤੇ ਵਿਕਾਸ ਅਹੂਜਾ ਬੰਟੀ। ਤਸਵੀਰ-ਮੁਕੇਸ਼ ਕੁਮਾਰ 30-10-2026
ਸੰਗਰੂਰ, 29 ਅਕਤੂਬਰ (ਧੀਰਜ ਪਸ਼ੌਰੀਆ)-ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਗੋਇਲ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਪੱਤਰ ਲਿਖ ਕੇ ਕੈਮਿਸਟ ਦੁਕਾਨਾਂ ਦੀ ਜਾਂਚ ਸਬੰਧੀ ਪੁਲਿਸ ਲਈ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ । ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਪੰਜਾਬ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਦੇ ਮਿਸ਼ਨ ਦਾ ਪੂਰਾ ਸਮਰਥਨ ਕਰਦੀ ਹੈ ਅਤੇ ਗੈਰ-ਕਾਨੂੰਨੀ ਦਵਾਈਆਂ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੱਕ ਵਿੱਚ ਹੈ ਪਰ ਮਾਨਸਾ ਘਟਨਾ ਤੋਂ ਬਾਅਦ ਬਣੇ ਤਣਾਅਪੂਰਨ ਮਾਹੌਲ ਵਿੱਚ ਇਮਾਨਦਾਰ ਕੈਮਿਸਟਾਂ ਨੂੰ ਬੇਵਜ੍ਹਾ ਪਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ ਕੈਮਿਸਟ ਦੁਕਾਨਾਂ ਦੇ ਲਾਇਸੈਂਸ, ਦਵਾਈਆਂ ਦੇ ਸਟਾਕ ਅਤੇ ਰਿਕਾਰਡ ਦੀ ਜਾਂਚ ਸਬੰਧਿਤ ਡਰੱਗ ਇੰਸਪੈਕਟਰ ਜਾਂ ਅਧਿਕਾਰਤ ਅਧਿਕਾਰੀ ਦੇ ਤਾਲਮੇਲ ਨਾਲ ਕੀਤੀ ਜਾਵੇ, ਜਿੱਥੇ ਕਾਨੂੰਨ ਅਨੁਸਾਰ ਲੋੜ ਹੋਵੇ। ਕੈਮਿਸਟਾਂ ਨੂੰ ਆਪਣੇ ਬਿੱਲ ਅਤੇ ਹੋਰ ਦਸਤਾਵੇਜ਼ ਪੇਸ਼ ਕਰਨ ਲਈ ਵਾਜਬ ਸਮਾਂ ਦਿੱਤਾ ਜਾਵੇ ਅਤੇ ਸਿਰਫ਼ ਦਸਤਾਵੇਜ਼ ਤੁਰੰਤ ਨਾ ਮਿਲਣ ਕਾਰਨ ਦੁਕਾਨਾਂ ਸੀਲ ਕਰਨ ਜਾਂ ਕੇਸ ਦਰਜ ਕਰਨ ਵਰਗੀ ਮਕੈਨਕੀ ਕਾਰਵਾਈ ਤੋਂ ਬਚਿਆ ਜਾਵੇ। ਹਰ ਕਾਰਵਾਈ ਕਾਨੂੰਨ ਅਤੇ ਤੱਥਾਂ ਦੇ ਆਧਾਰ ‘ਤੇ ਹੋਣੀ ਚਾਹੀਦੀ ਹੈ। ਅਸ਼ੋਕ ਗੋਇਲ ਨੇ ਕਿਹਾ ਕਿ ਕੈਮਿਸਟ ਦੁਕਾਨਾਂ ਆਮ ਲੋਕਾਂ ਅਤੇ ਮਰੀਜ਼ਾਂ ਨੂੰ ਜ਼ਰੂਰੀ ਦਵਾਈਆਂ ਮੁਹੱਈਆ ਕਰਵਾਉਂਦੀਆਂ ਹਨ। ਦੁਕਾਨਾਂ ਬੰਦ ਹੋਣ ਨਾਲ ਮਰੀਜ਼ਾਂ ਨੂੰ ਮੁਸ਼ਕਿਲ ਆ ਸਕਦੀ ਹੈ। ਇਸ ਲਈ ਸਰਕਾਰ, ਪੁਲਿਸ, ਡਰੱਗ ਕੰਟਰੋਲ ਵਿਭਾਗ ਅਤੇ ਕੈਮਿਸਟ ਭਾਈਚਾਰੇ ਵਿਚਕਾਰ ਆਪਸੀ ਸਹਿਯੋਗ ਜ਼ਰੂਰੀ ਹੈ। ਕੈਮਿਸਟ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਪ੍ਰੇਮ ਚੰਦ ਗਰਗ, ਜਨਰਲ ਸੈਕਟਰੀ ਪੰਕਜ ਗੁਪਤਾ ਅਤੇ ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਵਿਕਾਸ ਅਹੂਜਾ ਬੰਟੀ ਨੇ ਵੀ ਉਪਰੋਕਤ ਵਿਚਾਰਾਂ ਦੀ ਪ੍ਰੌੜ੍ਹਤਾ ਕੀਤੀ ਹੈ।
ਪਿਛਲੀ ਖ਼ਬਰ ਪੰਜਾਬ ਦੇ ਲੋਕ ‘ਆਪ’ ਸਰਕਾਰ ਨੂੰ ਚਲਦਾ ਕਰਨ ਲਈ ਕਮਰਕੱਸੇ ਕੱਸ ਲੈਣ – ਢੀਂਡਸਾ ਅਗਲੀ ਖ਼ਬਰ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।