ਆਪਣੇ ਪਤੀਆਂ ਦੀ ਲੰਬੀ ਉਮਰ ਲਈ ਸੁਹਾਗਣਾਂ ਨੇ ਕਰਵਾ ਚੌਥ ਦਾ ਵਰਤ ਰੱਖਿਆ
ਤਪਾ ਮੰਡੀ, 29 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਸੁਹਾਗਣਾਂ ਨੇ ਆਪਣੇ ਪਤੀਆਂ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਿਆ ਅਤੇ ਨਵੀਂ ਦੁਲਹਨ ਦੀ ਤਰ੍ਹਾਂ ਸਜ ਧਜ ਕੇ ਦੁਪਹਿਰ ਸਮੇਂ ਕਰਵਾ ਚੌਥ ਦੀ ਕਥਾ ਸੁਣੀ। ਪ੍ਰਾਚੀਨ ਗ੍ਰੰਥਾਂ ਅਨੁਸਾਰ ਕਰਵਾ ਚੌਥ ਦਾ ਵਰਤ ਵਿਆਹੁਤਾ ਮਹਿਲਾਵਾਂ ਵਲੋਂ ਆਪਣੇ ਪਤੀਆਂ ਦੀ ਲੰਬੀ ਉਮਰ ਲਈ ਸਭ ਤੋਂ ਉੱਤਮ ਮੰਨਿਆ ਗਿਆ ਹੈ, ਕਿਉਂਕਿ ਇਸ ਦਿਨ ਔਰਤਾਂ ਦਿਨ ਭਰ ਨਿਰਲੇਪ ਰਹਿਣ ਤੋਂ ਬਾਅਦ ਰਾਤ ਨੂੰ ਚੰਦਰਮਾ ਨੂੰ ਅਰਘ ਦੇ ਕੇ ਹੀ ਭੋਜਨ ਕਰਦੀਆਂ ਹਨ।
ਅਜੀਤ ਡੈਸਕ
30-10-2026