01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਐਸ.ਓ.ਆਈ. ਦੇ ਕੌਮੀ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨੇ ਬਰਨਾਲਾ ਵਿਖੇ ਨੌਜਵਾਨਾਂ ਨਾਲ ਕੀਤੀ ਮੀਟਿੰਗ

ਬਰਨਾਲਾ, 31 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਦਿਆਰਥੀ ਵਿੰਗ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐਸ. ਓ.

ਅਜੀਤ ਡੈਸਕ 01-11-2026
ਬਰਨਾਲਾ, 31 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਦਿਆਰਥੀ ਵਿੰਗ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐਸ.ਓ.ਆਈ.) ਜ਼ਿਲ੍ਹਾ ਬਰਨਾਲਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਬੰਟੀ ਜਵੰਧਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਦੇ ਗ੍ਰਹਿ ਦੇ ਸਾਹਮਣੇ ਸਥਿਤ ਪਾਰਕ ਵਿਖੇ ਹੋਈ। ਇਸ ਮੀਟਿੰਗ ਵਿਚ ਐਸ.ਓ.ਆਈ. ਦੇ ਕੌਮੀ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਨੌਜਵਾਨ ਵਰਗ ਦੀ ਭਲਾਈ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਬੰਟੀ ਜਵੰਧਾ ਨੇ ਦੱਸਿਆ ਕਿ ਕੌਮੀ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨੇ ਨੌਜਵਾਨਾਂ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਨੌਜਵਾਨ ਪੀੜ੍ਹੀ ਪ੍ਰਤੀ ਸੋਚ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਨੂੰ ਧਿਆਨ ਵਿਚ ਰੱਖ ਕੇ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਵਰਗ ਕਿਸੇ ਵੀ ਸਿਆਸੀ ਪਾਰਟੀ ਦੀ ਮਜ਼ਬੂਤੀ ਅਤੇ ਦੇਸ਼ ਤੇ ਸਮਾਜ ਦੇ ਭਵਿੱਖ ਦੀ ਅਹਿਮ ਕੜੀ ਹੁੰਦਾ ਹੈ। ਇਸ ਲਈ ਨੌਜਵਾਨਾਂ ਨੂੰ ਸਿਆਸੀ, ਸਮਾਜਿਕ ਅਤੇ ਵਿੱਦਿਅਕ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਤੋਂ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਅਤੇ ਐਸ.ਓ.ਆਈ. ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਜਥੇਬੰਦੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ। ਇਸ ਮੌਕੇ ਰਣਵੀਰ ਸਿੰਘ ਢਿੱਲੋਂ ਵਲੋਂ ਵੱਖ-ਵੱਖ ਸਰਕਲਾਂ ਅਤੇ ਕਾਲਜ ਦੇ ਪ੍ਰਧਾਨਾਂ ਤੇ ਵਾਈਸ ਪ੍ਰਧਾਨ ਦੀ ਵੀ ਚੋਣ ਕੀਤੀ ਗਈ। ਜਿਨ੍ਹਾਂ ’ਚ ਪ੍ਰਭ ਬਾਜਵਾ, ਦਿਲਪ੍ਰੀਤ ਧਾਲੀਵਾਲ, ਮਨੀ ਚਾਹਲ, ਸਹਿਜ, ਗੁਰਬਾਜ ਸਿੰਘ, ਜਪਨਜੋਤ ਸਿੰਘ, ਜਸ਼ਨਦੀਪ ਸਿੰਘ ਆਦਿ ਜ਼ਿਕਰਯੋਗ ਹਨ। ਅੰਤ ਵਿਚ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਵਲੋਂ ਰਣਬੀਰ ਸਿੰਘ ਢਿੱਲੋਂ ਅਤੇ ਐਸ.ਓ.ਆਈ. ਦੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਯੂਥ ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਜਾਗਲ ਅਤੇ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੂਰੇ ਦੇਸ਼ ਅੰਦਰ ਨਸ਼ਾ ਤਸਕਰੀ ’ਚ ਪੰਜਾਬ ਪਹਿਲੇ ਨੰਬਰ ’ਤੇ- ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਗਹਿਲ ਦੇ ਵਿਦਿਆਰਥੀਆਂ ਨੂੰ ਪਰਾਲੀ ਪ੍ਰਬੰਧਨ ਸੰਬੰਧੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।