01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸ਼੍ਰੋਮਣੀ ਕਮੇਟੀ ਵਲੋਂ ਉਪਲੀ ਗੁਰਦੁਆਰਾ ਸਾਹਿਬ ਲਈ ਕੀਰਤਨ ਲਈ ਸਾਜ ਅਤੇ ਵੇਲ ਭੇਟ

ਧਨੌਲਾ, 31 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਮਾਹਲ ਬੁੱਟਰ ਪੱਤੀ ਉਪਲੀ ਦੇ ਗੁਰਦੁਆਰਾ ਸਾਹਿਬ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਵਲੋਂ ਕੀਰਤਨ ਲਈ ਸਾਜ ਅਤੇ ਭਾਂਡਿਆਂ ਦੀ ਵੇਲ ਭੇਟ ਕੀਤੀ ਗਈ। ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਧਨੌਲਾ ਤੇ ਸਾਬਕਾ ਚੇਅਰਮੈਨ ਜਥੇਦਾਰ ਨਿਹਾਲ ਸਿੰਘ ਉਂਪਲੀ ਨੇ ਦੱਸਿਆ ਕਿ ਪਿੰਡ ਨਿਵਾਸੀਆਂ ਦੀ ਪੁਰਜ਼ੋਰ ਮੰਗ ਸੀ ਜਿਸ ਦੇ ਮੱਦੇਨਜ਼ਰ ਐਸ.

ਅਜੀਤ ਡੈਸਕ 01-11-2026
ਧਨੌਲਾ, 31 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਮਾਹਲ ਬੁੱਟਰ ਪੱਤੀ ਉਪਲੀ ਦੇ ਗੁਰਦੁਆਰਾ ਸਾਹਿਬ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਵਲੋਂ ਕੀਰਤਨ ਲਈ ਸਾਜ ਅਤੇ ਭਾਂਡਿਆਂ ਦੀ ਵੇਲ ਭੇਟ ਕੀਤੀ ਗਈ। ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਧਨੌਲਾ ਤੇ ਸਾਬਕਾ ਚੇਅਰਮੈਨ ਜਥੇਦਾਰ ਨਿਹਾਲ ਸਿੰਘ ਉਂਪਲੀ ਨੇ ਦੱਸਿਆ ਕਿ ਪਿੰਡ ਨਿਵਾਸੀਆਂ ਦੀ ਪੁਰਜ਼ੋਰ ਮੰਗ ਸੀ ਜਿਸ ਦੇ ਮੱਦੇਨਜ਼ਰ ਐਸ.ਜੀ.ਪੀ.ਸੀ ਵਲੋਂ ਸਹਾਇਤਾ ਭੇਜੀ ਗਈ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ, ਖ਼ਜ਼ਾਨਚੀ ਗੋਰਾ ਸਿੰਘ, ਡਾ: ਬੇਅੰਤ ਸਿੰਘ, ਰਾਜ ਸਿੰਘ ਬੁੱਟਰ ਵਲੋਂ ਉਚੇਚੇ ਤੌਰ ’ਤੇ ਪੁੱਜੇ ਭਾਈ ਪਰਮਜੀਤ ਸਿੰਘ ਖ਼ਾਲਸਾ, ਜਥੇਦਾਰ ਜਰਨੈਲ ਸਿੰਘ ਰਾਗੀ ਅਤੇ ਬੇਅੰਤ ਸਿੰਘ ਤੋਂ ਇਲਾਵਾ ਜਥੇਦਾਰ ਨਿਹਾਲ ਸਿੰਘ ਉੱਪਲੀ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਗਾਰਗੀ ਫਾਊਂਡੇਸ਼ਨ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀਆਂ ਜੇਤੂ ਖਿਡਾਰਨਾਂ ਦਾ ਸਨਮਾਨ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਪੋਕਸੋ ਐਕਟ ਸੰਬੰਧੀ ਜਾਗਰੂਕ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।