05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਤਪਾ ਐਸ.ਡੀ.ਐੱਮ ਆਯੁਸ਼ ਗੋਇਲ ਵਲੋਂ ਖੇਤਾਂ ਦਾ ਦੌਰਾ

ਤਪਾ ਮੰਡੀ, 4 ਨਵੰਬਰ (ਵਿਜੇ ਸ਼ਰਮਾ)-ਐਸ. ਡੀ.

ਤਪਾ ਦੇ ਐਸ.ਡੀ.ਐਮ ਆਯੂਸ਼ ਗੋਇਲ ਖੇਤਾਂ ਦਾ ਦੌਰੇ ਦੌਰਾਨ। ਤਸਵੀਰ : ਵਿਜੇ ਸ਼ਰਮਾ 05-11-2026
ਤਪਾ ਮੰਡੀ, 4 ਨਵੰਬਰ (ਵਿਜੇ ਸ਼ਰਮਾ)-ਐਸ.ਡੀ.ਐੱਮ. ਤਪਾ ਆਯੂਸ਼ ਗੋਇਲ ਵਲੋਂ ਦਾਣਾ ਮੰਡੀਆਂ ਅਤੇ ਹੋਰ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਇਕ ਖੇਤ ਵਿਚ ਪਰਾਲੀ ਨੂੰ ਲੱਗੀ ਅੱਗ ਦੇਖ ਕੇ ਉਨ੍ਹਾਂ ਮੌਕੇ ’ਤੇ ਹੀ ਤੁਰੰਤ ਕਾਰਵਾਈ ਕਰਦਿਆਂ ਅੱਗ ਬੁਝਵਾਈ। ਸਮੂਹ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਕਿ ਵਾਤਾਵਰਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਲਈ ਪਰਾਲੀ ਨੂੰ ਬਿਲਕੁਲ ਅੱਗ ਨਾ ਲਗਾਈ ਜਾਵੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਪਰਾਲੀ ਸੰਭਾਲਣ ਲਈ ਕਿਸੇ ਮਸ਼ੀਨਰੀ ਦੀ ਲੋੜ ਹੈ, ਤਾਂ ਉਹ ਤੁਰੰਤ ਪ੍ਰਸ਼ਾਸਨ ਨਾਲ ਸੰਪਰਕ ਕਰਨ, ਪ੍ਰਸ਼ਾਸਨ ਵਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।
ਪਿਛਲੀ ਖ਼ਬਰ ਪਾਵਨਪ੍ਰੀਤਇੰਦਰ ਦੀ ਰਾਸ਼ਟਰੀ ਪੱਧਰੀ ਸ਼ਤਰੰਜ ਟਰਾਇਲ ਲਈ ਚੋਣ ਅਗਲੀ ਖ਼ਬਰ ਜ਼ਿਲ੍ਹਾ ਮਾਲੇਰਕੋਟਲਾ ’ਚ ਸਿਰਫ਼ ਗ੍ਰੀਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਹੋਵੇਗੀ ਇਜਾਜ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।