06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਫਾਸ਼ੀਵਾਦ ਦੇ ਵਧ ਰਹੇ ਖ਼ਤਰੇ ਵਿਰੁੱਧ ਸੈਮੀਨਾਰ 15 ਨੂੰ

ਬਰਨਾਲਾ, 5 ਨਵੰਬਰ (ਅਸ਼ੋਕ ਭਾਰਤੀ)-ਤਰਕਸ਼ੀਲ ਭਵਨ ਬਰਨਾਲਾ ਵਿਖੇ ਸੀ. ਪੀ.

ਅਜੀਤ ਡੈਸਕ 06-11-2026
ਬਰਨਾਲਾ, 5 ਨਵੰਬਰ (ਅਸ਼ੋਕ ਭਾਰਤੀ)-ਤਰਕਸ਼ੀਲ ਭਵਨ ਬਰਨਾਲਾ ਵਿਖੇ ਸੀ.ਪੀ.ਆਈ (ਐੱਮ.ਐੱਲ) ਰੈੱਡ ਸਟਾਰ ਦੇ ਆਗੂਆਂ ਦੀ ਮੀਟਿੰਗ ਕਾਮਰੇਡ ਨਛੱਤਰ ਸਿੰਘ ਰਾਮਨਗਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਡਾ: ਗੁਰਤੇਜ ਖੀਵਾ ਨੇ ਕਿਹਾ ਕਿ ਸੀ.ਪੀ.ਆਈ (ਐੱਮ.ਐੱਲ) ਰੈੱਡ ਸਟਾਰ ਵਲੋਂ 15 ਨਵੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਸਵੇਰੇ 11 ਵਜੇ ‘ਆਰ.ਐੱਸ.ਐੱਸ ਫਾਸ਼ੀਵਾਦ ਦਾ ਵਧ ਰਿਹਾ ਖ਼ਤਰਾ ਅਤੇ ਸਾਡੀ ਭੂਮਿਕਾ’ ਵਿਸ਼ੇ ਦੇ ਅਧਾਰਿਤ ਸੈਮੀਨਾਰ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਸੈਮੀਨਾਰ ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 111ਵੇਂ ਸ਼ਹਾਦਤ ਦਿਵਸ਼ ਅਤੇ ਮਹਾਨ ਕ੍ਰਾਂਤੀਕਾਰੀ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ ਹੋਵੇਗਾ। ਸੈਮੀਨਾਰ ਨੂੰ ਡਾ: ਐਸਕਿਊਆਰ ਇਲਿਆਸ ਪਿਤਾ ਉਮਰ ਖ਼ਾਲਿਦ ਸਾਬਕਾ ਵਿਦਿਆਰਥੀ ਆਗੂ ਜੇ.ਐਨ.ਯੂ, ਪ੍ਰੋਫੈਸਰ ਜਗਮੋਹਨ ਸਿੰਘ ਪ੍ਰਧਾਨ ਜਮਹੂਰੀ ਅਧਿਕਾਰ ਸਭਾ ਪੰਜਾਬ ਅਤੇ ਪਾਰਟੀ ਦੇ ਪੋਲਿਟ ਬਿਉਰੋ ਮੈਂਬਰ ਕਾਮਰੇਡ ਤੁਹਿਨ ਦੇਵ ਮੁੱਖ ਬੁਲਾਰੇ ਵਜੋਂ ਸੰਬੋਧਨ ਕਰਨਗੇ। ਲੋਕ ਸੰਗੀਤ ਮੰਡਲੀ ਭਦੌੜ ਅਤੇ ਅਜਮੇਰ ਅਕਲੀਆ ਵਲੋਂ ਗੀਤ ਸੰਗੀਤ ਦਾ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਆਗੂਆਂ ਨੇ ਇਹ ਵੀ ਕਿਹਾ ਕਿ ਅੱਜ ਪੂਰੇ ਦੇਸ਼ ਅੰਦਰ ਭਾਜਪਾ ਆਰ.ਐੱਸ.ਐੱਸ ਫਾਸ਼ੀਵਾਦ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਘੱਟ ਗਿਣਤੀਆਂ ਖ਼ਾਸ ਕਰਕੇ ਮੁਸਲਮਾਨਾਂ, ਈਸਾਈਆਂ, ਦਲਿਤਾਂ, ਔਰਤਾਂ, ਗ਼ਰੀਬ ਮਿਹਨਤਕਸ਼ ਲੋਕਾਂ ਅਤੇ ਆਦਿਵਾਸੀਆਂ ਵਿਚ ਲਗਾਤਾਰ ਫ਼ਿਰਕੂ ਜ਼ਹਿਰ ਘੋਲੀ ਜਾ ਰਹੀ ਹੈ। ਭਗਵੇਂ ਗ੍ਰੋਹ ਵਲੋਂ ਅਡਾਨੀ -ਅੰਬਾਨੀ ਵਰਗੇ ਮਹਾਂ ਭ੍ਰਿਸ਼ਟ ਕਾਰਪੋਰੇਟ ਘਰਾਣਿਆਂ ਦੀ ਤਿੱਖੀ ਲੁੱਟ ਨੂੰ ਆਸਾਨ ਬਣਾਉਣ ਲਈ ਸੰਵਿਧਾਨਕ ਕਾਨੂੰਨਾਂ ਨੂੰ ਤੋੜਿਆ ਮਰੋੜਿਆ ਜਾ ਰਿਹਾ ਹੈ। ਆਗੂਆਂ ਨੇ ਸਾਰੇ ਬੁੱਧੀਜੀਵੀਆਂ, ਇਨਕਲਾਬੀ ਜਮਹੂਰੀ ਕਾਰਕੁਨਾਂ, ਨੌਜਵਾਨਾਂ, ਵਿਦਿਆਰਥੀਆਂ ਅਤੇ ਫਾਸ਼ੀਵਾਦ ਤੋਂ ਪੀੜਤ ਵਰਗਾਂ ਨੂੰ ਸੈਮੀਨਾਰ ਵਿੱਚ ਪਹੁੰਚਣ ਦੀ ਪੁਰਜ਼ੋਰ ਅਪੀਲ ਕੀਤੀ ਹੈ, ਤਾਂ ਕਿ ਫਾਸ਼ੀਵਾਦ ਦੇ ਵਿਰੁੱਧ ਸਾਂਝੀ ਲੜਾਈ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਅਤੇ ਨੁੱਕੜ ਨਾਟਕ ਅਗਲੀ ਖ਼ਬਰ ਸਰਕਾਰੀ ਸਕੂਲ ਛੀਨੀਵਾਲ ਕਲਾਂ ’ਚ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕੈਰੀਅਰ ਗਾਈਡੈਂਸ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।