07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੀ.ਐਮ. ਸ੍ਰੀ ਕੇਂਦਰੀ ਵਿਦਿਆਲਿਆ ਏਅਰ ਫੋਰਸ ਸਕੂਲ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ

ਬਰਨਾਲਾ, 6 ਨਵੰਬਰ (ਅਸ਼ੋਕ ਭਾਰਤੀ)-ਪੀ. ਐਮ.

ਅਜੀਤ ਡੈਸਕ 07-11-2026
ਬਰਨਾਲਾ, 6 ਨਵੰਬਰ (ਅਸ਼ੋਕ ਭਾਰਤੀ)-ਪੀ.ਐਮ. ਸ੍ਰੀ ਕੇਂਦਰੀ ਵਿਦਿਆਲਿਆ ਏਅਰ ਫੋਰਸ ਸਕੂਲ ਬਰਨਾਲਾ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਦੇ ਉਦਘਾਟਨ ਦੀ ਰਸਮ ਮੁੱਖ ਮਹਿਮਾਨ ਗਰੁੱਪ ਕੈਪਟਨ ਸੀ.ਪੀ. ਦੇਸ਼ ਪਾਂਡੇ ਸਟੇਸ਼ਨ ਕਮਾਂਡਰ ਤੇ ਪ੍ਰਿੰਸੀਪਲ ਸ੍ਰੀਮਤੀ ਜਸਦੀਪ ਕੌਰ ਨੇ ਸਾਂਝੇ ਤੌਰ ’ਤੇ ਅਦਾ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲਿਆ। ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ। ਜੇਤੂ ਖਿਡਾਰੀਆਂ ਨੂੰ ਮੁੱਖ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸੋਨੀ ਸਾਈਕਲਿੰਗ ਕਲੱਬ ਵਲੋਂ ਬੀ.ਐਮ.ਸੀ. ਹਸਪਤਾਲ ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ 11 ਨੂੰ ਅਗਲੀ ਖ਼ਬਰ ਸੰਤ ਬਾਬਾ ਲੌਂਗਪੁਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।