11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਸਮਾਗਮ ਕਰਵਾਇਆ

ਹੰਡਿਆਇਆ, 10 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।

ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਗਤੀਵਿਧੀਆਂ ’ਚ ਭਾਗ ਲੈਣ ਮੌਕੇ ਵਿਦਿਆਰਥੀ। ਤਸਵੀਰ : ਗੁਰਜੀਤ ਸਿੰਘ ਖੁੱਡੀ 11-11-2026
ਹੰਡਿਆਇਆ, 10 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਬੜੇ ਚਾਅ ਅਤੇ ਉਤਸ਼ਾਹ ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਇਸ ਮੌਕੇ ਰੰਗੋਲੀ ਬਣਾਉਣ, ਦੀਵੇ ਸਜਾਉਣ, ਤਸਵੀਰਾਂ ਬਣਾਉਣ ਅਤੇ ਹੋਰ ਕਲਾ ਨਾਲ ਸਬੰਧਿਤ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐੱਮ.ਡੀ ਚਮਕੌਰ ਸਿੰਘ ਬਾਜਵਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਦੀਵਾਨਾ ਦੇ 16 ਵਿਦਿਆਰਥੀ ਰਾਜ ਪੱਧਰੀ ਖੇਡਾਂ ਵਿਚ ਦਿਖਾਉਣਗੇ ਆਪਣੀ ਖੇਡ ਪ੍ਰਤਿਭਾ ਅਗਲੀ ਖ਼ਬਰ ਪ੍ਰਾਚੀਨ ਸਰਾਂ ਮੰਦਰ ਵਿਖੇ ਗੋਵਰਧਨ ਪੂਜਾ ਮੌਕੇ ਲੱਗੀਆਂ ਰੌਣਕਾਂ, ਭਜਨ-ਕੀਰਤਨ ਨਾਲ ਗੂੰਜਿਆ ਮੰਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।