12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਨੈੱਟਬਾਲ ਮੁਕਾਬਲੇ ’ਚ ਚਾਂਦੀ ਦਾ ਤਗਮਾ ਜਿੱਤਿਆ

ਬਰਨਾਲਾ, 11 ਨਵੰਬਰ (ਅਸ਼ੋਕ ਭਾਰਤੀ)-ਵਾਈ. ਐੱਸ.

ਅਜੀਤ ਡੈਸਕ 12-11-2026
ਬਰਨਾਲਾ, 11 ਨਵੰਬਰ (ਅਸ਼ੋਕ ਭਾਰਤੀ)-ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਦੀਆਂ ਵਿਦਿਆਰਥਣਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਨੈੱਟਬਾਲ ਮੁਕਾਬਲਿਆਂ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੀ ਅੰਡਰ-21 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਜਿਸ ਵਿਚ ਸਕੂਲ ਦੀਆਂ ਚਾਰ ਹੋਣਹਾਰ ਖਿਡਾਰਨਾਂ ਰਣਦੀਪ ਕੌਰ (ਬਾਰ੍ਹਵੀਂ), ਹਰਮਨਵੀਰ ਕੌਰ (ਬਾਰ੍ਹਵੀਂ), ਸਾਨਵੀ ਭਾਰਗਵ (ਬਾਰ੍ਹਵੀਂ) ਅਤੇ ਅਰਸ਼ਦੀਪ ਕੌਰ (ਬਾਰ੍ਹਵੀਂ) ਸ਼ਾਮਿਲ ਸਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਹੋਣਹਾਰ ਵਿਦਿਆਰਥਣਾਂ ਤੇ ਸਟਾਫ਼ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੇ ਕਰੀਅਰ ਗਾਈਡੈਂਸ ਪੋਰਟਲ ਬਾਰੇ ਦਿੱਤੀ ਗਈ ਅਹਿਮ ਜਾਣਕਾਰੀ ਅਗਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।