12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਿਸਾਨ ਯੂਨੀਅਨ ਦੀ ਹੋਈ ਬਲਾਕ ਪੱਧਰੀ ਮੀਟਿੰਗ

ਜਖੇਪਲ, 11 ਨਵੰਬਰ (ਮੇਜਰ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਟੀਕਮ ਦਾਸ ਉਗਰਾਹਾਂ ਵਿਖੇ ਹੋਈ । ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਝੋਨੇ ਦੀ ਖਰੀਦ ਤੋਂ ਹੱਥ ਪਿੱਛੇ ਖਿੱਚੇ ਜਾ ਰਹੇ ਹਨ, ਇਸ ਦੀ ਸਖਤ ਨਿਖੇਧੀ ਕੀਤੀ ਜਾਂਦੀ ਹੈ ।

ਅਜੀਤ ਡੈਸਕ 12-11-2026
ਜਖੇਪਲ, 11 ਨਵੰਬਰ (ਮੇਜਰ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਟੀਕਮ ਦਾਸ ਉਗਰਾਹਾਂ ਵਿਖੇ ਹੋਈ । ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਝੋਨੇ ਦੀ ਖਰੀਦ ਤੋਂ ਹੱਥ ਪਿੱਛੇ ਖਿੱਚੇ ਜਾ ਰਹੇ ਹਨ, ਇਸ ਦੀ ਸਖਤ ਨਿਖੇਧੀ ਕੀਤੀ ਜਾਂਦੀ ਹੈ । ਇਸ ਦੇ ਨਾਲ ਹੀ ਝੋਨੇ ਦੀ ਪਰਾਲੀ ਸਾੜਨ ਨੂੰ ਲੈ ਕੇ ਕਿਸਾਨਾਂ ’ਤੇ ਪਾਏ ਕੇਸ ਅਤੇ ਜੁਰਮਾਨੇ ਵਾਪਸ ਲਏ ਜਾਣ। ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸਖਤ ਸੰਘਰਸ਼ ਕੀਤੇ ਜਾਣਗੇ । ਇਸ ਮੌਕੇ ਆਗੂਆਂ ਨੇ ਦੱਸਿਆ ਕਿ ਸੰਗਰੂਰ ਜਿਲ੍ਹੇ ਦਾ ਇਜਲਾਸ 13 ਨਵੰਬਰ ਨੂੰ ਡੇਰਾ ਬਾਬਾ ਟੀਕਮ ਦਾਸ ਉਗਰਾਹਾਂ ਵਿਖੇ ਹੋਵੇਗਾ । ਇਸ ਮੌਕੇ ਬਲਾਕ ਆਗੂ ਰਾਮਸਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਕਣਕਵਾਲ, ਪਾਲ ਸਿੰਘ ਦੌਲੇਵਾਲਾ, ਗੁਰਤੇਜ ਸਿੰਘ ਮੈਦੇਵ ਾਸ, ਜੀਤ ਸਿੰਘ ਗੰਢੂਆਂ, ਕਰਮਜੀਤ ਸਿੰਘ ਛਾਜਲੀ, ਬਲਜੀਤ ਸਿੰਘ ਮਾਡਲ ਟਾਊਨ, ਜਸਵੀਰ ਸਿੰਘ ਛਾਜਲੀ, ਬਲਦੇਵ ਸਿੰਘ ਖਡਿਆਲੀ, ਸਤਨਾਮ ਸਿੰਘ ਸ਼ਾਹਪੁਰ, ਰਣਦੀਪ ਕੌਰ ਰਟੌਲਾਂ, ਮਨਜੀਤ ਕੌਰ ਤੋਲਾਵਾਲ, ਬਲਜੀਤ ਕੌਰ ਖਡਿਆਲ, ਸਿੰਦਰ ਕੌਰ ਗੰਢੂਆਂ, ਚਰਨਜੀਤ ਕੌਰ ਜਖੇਪਲ, ਸੁਖਵਿੰਦਰ ਕੌਰ ਚੱਠਾ ਨਨਹੇੜਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਗੁਰਬਾਣੀ ਪਾਠ ਬੋਧ ਸਮਾਗਮ ਅੱਜ ਤੋਂ ਪੰਥ ਪ੍ਰਸਿੱਧ ਵਿਦਵਾਨ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਕਰਨਗੇ ਸ਼ਿਰਕਤ ਅਗਲੀ ਖ਼ਬਰ ਜੱਗੀ ਚੌਂਦਾ ਅਕਾਲੀ ਦਲ ( ਵਾਰਿਸ ਪੰਜਾਬ ) ਦੇ ਮਲੇਰਕੋਟਲਾ ਜ਼ਿਲ੍ਹੇ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।