13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਤਹਿਤ ਪਰਗਟ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ 14 ਨੂੰ ਪੁੱਜਣਗੇ ਬਰਨਾਲਾ-ਵਿਧਾਇਕ ਢਿੱਲੋਂ

ਬਰਨਾਲਾ, 12 ਨਵੰਬਰ (ਰਾਜ ਪਨੇਸਰ)-ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀਆਂ ਨੀਤੀਆਂ ਅਤੇ ਲੋਕ ਵਿਰੋਧੀ ਰਾਜ ਦੇ ਖ਼ਿਲਾਫ਼ ਪੰਜਾਬ ਕਾਂਗਰਸ ਵਲੋਂ ਹਮਲਾਵਰ ਰੁੱਖ ਅਖ਼ਤਿਆਰ ਕਰਦੇ ਹੋਏ ਸ਼ੁਰੂ ਕੀਤੀ ਮੁਹਿੰਮ ‘ਪੰਜਾਬ ਮੰਗਦਾ ਇਨਸਾਫ਼’ ਤਹਿਤ ਪ੍ਰਗਟ ਸਿੰਘ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 14 ਨਵੰਬਰ ਨੂੰ ਬਰਨਾਲਾ ਵਿਖੇ ਪੁੱਜ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਬਰਨਾਲਾ ਨੇ ਦੱਸਿਆ ਕਿ ਪਰਗਟ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ 14 ਨਵੰਬਰ ਨੂੰ ‘ਪੰਜਾਬ ਮੰਗਦਾ ਇਨਸਾਫ’ ਮੁਹਿੰਮ ਤਹਿਤ ਸਥਾਨਕ ਰੋਇਲ ਗਰੀਨ ਪੈਲੇਸ ਵਿਚ ਪਹਿਲਾਂ 12 ਕੁ ਵਜੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ ਅਤੇ ਬਾਅਦ ਦੁਪਹਿਰ 3 ਵਜੇ ਸ਼ਹਿਰ ਦੇ ਵਪਾਰੀਆਂ ਅਤੇ ਕਾਰਬਾਰੀਆਂ ਸਮੇਤ ਹੋਰ ਵਰਗਾਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ।

ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ 13-11-2026
ਬਰਨਾਲਾ, 12 ਨਵੰਬਰ (ਰਾਜ ਪਨੇਸਰ)-ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀਆਂ ਨੀਤੀਆਂ ਅਤੇ ਲੋਕ ਵਿਰੋਧੀ ਰਾਜ ਦੇ ਖ਼ਿਲਾਫ਼ ਪੰਜਾਬ ਕਾਂਗਰਸ ਵਲੋਂ ਹਮਲਾਵਰ ਰੁੱਖ ਅਖ਼ਤਿਆਰ ਕਰਦੇ ਹੋਏ ਸ਼ੁਰੂ ਕੀਤੀ ਮੁਹਿੰਮ ‘ਪੰਜਾਬ ਮੰਗਦਾ ਇਨਸਾਫ਼’ ਤਹਿਤ ਪ੍ਰਗਟ ਸਿੰਘ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 14 ਨਵੰਬਰ ਨੂੰ ਬਰਨਾਲਾ ਵਿਖੇ ਪੁੱਜ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਬਰਨਾਲਾ ਨੇ ਦੱਸਿਆ ਕਿ ਪਰਗਟ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ 14 ਨਵੰਬਰ ਨੂੰ ‘ਪੰਜਾਬ ਮੰਗਦਾ ਇਨਸਾਫ’ ਮੁਹਿੰਮ ਤਹਿਤ ਸਥਾਨਕ ਰੋਇਲ ਗਰੀਨ ਪੈਲੇਸ ਵਿਚ ਪਹਿਲਾਂ 12 ਕੁ ਵਜੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ ਅਤੇ ਬਾਅਦ ਦੁਪਹਿਰ 3 ਵਜੇ ਸ਼ਹਿਰ ਦੇ ਵਪਾਰੀਆਂ ਅਤੇ ਕਾਰਬਾਰੀਆਂ ਸਮੇਤ ਹੋਰ ਵਰਗਾਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜ਼ਿਲ੍ਹੇ ਦੇ ਕਾਰੋਬਾਰੀਆਂ ਤੇ ਵਪਾਰੀਆਂ ਤੇ ਆਮ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਲੈ ਕੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਸਨਮੁੱਖ ਪੁੱਜਣ ਦੀ ਅਪੀਲ ਕੀਤੀ। ਵਿਧਾਇਕ ਢਿੱਲੋਂ ਨੇ ਕਿਹਾ ਕਿ ‘ਪੰਜਾਬ ਮੰਗਦਾ ਇਨਸਾਫ਼ ਮੁਹਿੰਮ’ ਤਹਿਤ ਪੰਜਾਬ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਪੰਜਾਬ ਦੇ ਕੋਨੇ-ਕੋਨੇ ਵਿਚ ਜਾ ਰਹੇ ਹਨ ਜਿੱਥੇ ਮੌਜੂਦਾ ਪੰਜਾਬ ਦੀ ‘ਆਪ’ ਸਰਕਾਰ ਦੀਆਂ ਨਾਕਾਮੀਆਂ ਸਬੰਧੀ ਲੋਕ ਬਹੁਤ ਹੈਰਾਨੀਜਨਕ ਤੱਥ ਸਾਹਮਣੇ ਲਿਆ ਰਹੇ ਹਨ। ਵਿਧਾਇਕ ਢਿੱਲੋਂ ਨੇ ਕਿਹਾ ਕਿ ਪ੍ਰਗਟ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਉਕਤ ਫੇਰੀ ਦੌਰਾਨ ਬਰਨਾਲਾ ਜ਼ਿਲ੍ਹੇ ’ਚ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਦੀਆਂ ਨਾਲਾਇਕੀਆਂ ਤੇ ਧੱਕੇਸ਼ਾਹੀਆਂ ਦਾ ਚਿੱਠਾ ਬਿਆਨ ਕਰਨ ਲਈ ਜ਼ਿਲ੍ਹੇ ਦੇ ਲੋਕ ਤਿਆਰ ਬੈਠੇ ਹਨ।
ਪਿਛਲੀ ਖ਼ਬਰ ਸਬ-ਡਵੀਜ਼ਨ ਤਪਾ ਵਿਖੇ ਗਗਨਦੀਪ ਸਿੰਘ ਨੇ ਬਤੌਰ ਐੱਸ.ਡੀ.ਐੱਮ ਅਹੁਦਾ ਸੰਭਾਲਿਆ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰੇਰਨਾਦਾਇਕ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।