14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਝੋਨੇ ਦੀ ਖਰੀਦ ਅਤੇ ਗੰਨੇ ਦੇ ਭਾਅ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਘੇਰਿਆ ਐੱਸ.ਡੀ.ਐੱਮ. ਦਫ਼ਤਰ

ਮਹਿਲ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬੀ. ਕੇ.

ਮਹਿਲ ਕਲਾਂ ਵਿਖੇ ਐੱਸ.ਡੀ.ਐੱਮ. ਦਫ਼ਤਰ ਦੇ ਅਧਿਕਾਰੀਆਂ ਨੂੰ ਮੰਗ-ਪੱਤਰ ਸੌਂਪਦੇ ਹੋਏ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਕਿਸਾਨ। ਤਸਵੀਰ : ਗੁਰਪ੍ਰੀਤ ਸਿੰਘ ਅਣਖੀ 14-11-2026
ਮਹਿਲ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬੀ.ਕੇ.ਯੂ. ਡਕੌਂਦਾ (ਧਨੇਰ), ਭਾਕਿਯੂ (ਕਾਦੀਆਂ) ਅਤੇ ਭਾਕਿਯੂ ਡਕੌਂਦਾ (ਬੁਰਜ ਗਿੱਲ) ਵਲੋਂ ਸਾਂਝੇ ਤੌਰ ’ਤੇ ਸੂਬੇ ਦੀਆਂ 400 ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਨ ਵਿਰੁੱਧ ਸਬ-ਡਿਵੀਜ਼ਨ ਮਹਿਲ ਕਲਾਂ ਦੇ ਐੱਸ.ਡੀ.ਐੱਮ. ਦਫ਼ਤਰ ਅੱਗੇ ਰੋਸ ਧਰਨਾ ਦੇ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਬੀ.ਕੇ.ਯੂ. ਡਕੌਂਦਾ (ਧਨੇਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਬਲਾਕ ਆਗੂ ਸਤਨਾਮ ਸਿੰਘ ਮੂੰਮ, ਭਿੰਦਰ ਸਿੰਘ ਮੂੰਮ, ਬੀ.ਕੇ.ਯੂ. (ਕਾਦੀਆਂ) ਦੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ , ਸੁਰਿੰਦਰ ਸਿੰਘ ਸ਼ਿੰਦਾ ਵਜੀਦਕੇ ਅਤੇ ਬੀ.ਕੇ.ਯੂ. ਡਕੌਂਦਾ (ਬੁਰਜ ਗਿੱਲ) ਦੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਮਹਿਲ ਖੁਰਦ ਤੇ ਜੱਗਾ ਸਿੰਘ ਮਹਿਲ ਖ਼ੁਰਦ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਕੇਂਦਰ ਦੀ ਮੋਦੀ ਸਰਕਾਰ ਦੇ ਦਬਾਅ ਹੇਠ ਕਿਸਾਨ ਵਿਰੋਧੀ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਟੀਚਾ ਪੂਰਾ ਹੋਣ ਦਾ ਹਵਾਲਾ ਦੇ ਕੇ ਮੰਡੀਆਂ ਬੰਦ ਕਰਨਾ ਸਰਾਸਰ ਗ਼ਲਤ ਹੈ, ਕਿਉਂਕਿ ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਬਠਿੰਡਾ, ਫ਼ਰੀਦਕੋਟ, ਮੋਗਾ, ਬਰਨਾਲਾ, ਮਲੇਰਕੋਟਲਾ, ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਸਮੇਤ ਕਈ ਜ਼ਿਲਿ੍ਹਆਂ ਵਿਚ ਪਿਛੇਤਾ ਪੂਸਾ-44 ਅਤੇ 126 ਕਿਸਮ ਦਾ ਝੋਨਾ ਅਜੇ ਵੀ ਮੰਡੀਆਂ ਵਿਚ ਪਹੁੰਚ ਰਿਹਾ ਹੈ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਗੰਨੇ ਦੀ ਪਿੜਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਪਰ ਚੰਡੀਗੜ੍ਹ ਵਿਖੇ 1 ਤੋਂ 7 ਸਤੰਬਰ ਤੱਕ ਲੱਗੇ ਮੋਰਚੇ ਦੌਰਾਨ ਕੀਤੇ ਵਾਅਦੇ ਮੁਤਾਬਿਕ ਸਰਕਾਰ ਨੇ ਅਜੇ ਤੱਕ ਨਾ ਤਾਂ ਦੇਸ਼ ਵਿਚੋਂ ਸਭ ਤੋਂ ਵੱਧ ਭਾਅ ਐਲਾਨਿਆ ਹੈ ਅਤੇ ਨਾ ਹੀ ਇੱਕੋ ਕਾਊਂਟਰ ਰਾਹੀਂ ਇਕੱਠੀ ਅਦਾਇਗੀ ਦਾ ਪ੍ਰਬੰਧ ਕੀਤਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂਅ ਸੌਂਪੇ ਗਏ ਮੰਗ ਪੱਤਰ ਰਾਹੀਂ ਬੰਦ ਮੰਡੀਆਂ ਤੁਰੰਤ ਚਾਲੂ ਕਰ ਕੇ ਝੋਨੇ ਦਾ ਦਾਣਾ-ਦਾਣਾ ਖ਼ਰੀਦਣ, ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਐਲਾਨਣ, ਇੱਕੋ ਕਾਊਂਟਰ ਰਾਹੀਂ ਅਦਾਇਗੀ ਯਕੀਨੀ ਬਣਾਉਣ ਅਤੇ ਪਿਛਲਾ ਰਹਿੰਦਾ ਬਕਾਇਆ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ। ਧਰਨੇ ਵਿਚ ਪਹੁੰਚੇ ਐੱਸ.ਡੀ.ਐਮ. ਦਫ਼ਤਰ ਦੇ ਸੁਪਰਡੈਂਟ ਵਿੱਕੀ ਡਾਬਲਾ ਅਤੇ ਕਰਨਅਵਤਾਰ ਸਿੰਘ ਪੰਧੇਰ ਨੇ ਮੰਗ ਪੱਤਰ ਪ੍ਰਾਪਤ ਕਰਦਿਆਂ ਭਰੋਸਾ ਦਿਵਾਇਆ ਕਿ ਇਸ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਪਹਿਲ ਦੇ ਆਧਾਰ ’ਤੇ ਮੁੱਖ ਮੰਤਰੀ ਤੱਕ ਪਹੁੰਚਾਇਆ ਜਾਵੇਗਾ, ਜਿਸ ਉਪਰੰਤ ਧਰਨਾ ਸਮਾਪਤ ਕੀਤਾ ਗਿਆ।
ਪਿਛਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਅੱਜ ਸੌਂਪੇ ਜਾਣਗੇ ਮੰਗ-ਪੱਤਰ ਅਗਲੀ ਖ਼ਬਰ ਏ.ਡੀ.ਸੀ. ਵਿਵੇਕ ਕੁਮਾਰ ਮੋਦੀ ਵਲੋਂ ਮੰਡੀਆਂ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।