14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਾਂਗਰਸ ਦੇ ਪ੍ਰੋਗਰਾਮ ਸਬੰਧੀ ਸ਼ਹਿਰ ’ਚ ਲੱਗੇ ਪੋਸਟਰ ਆਮ ਆਦਮੀ ਪਾਰਟੀ ਨੇ ਫਾੜੇ-ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ

ਬਰਨਾਲਾ, 14 ਨਵੰਬਰ (ਰਾਜ ਪਨੇਸਰ)-ਹਲਕਾ ਬਰਨਾਲਾ ਤੋਂ ਕਾਂਗਰਸ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਆਮ ਆਦਮੀ ਪਾਰਟੀ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਪੰਜਾਬ ਪ੍ਰਧਾਨ ਪਰਗਟ ਸਿੰਘ ਦੀ ਪੰਜਾਬ ਮੰਗਦਾ ਇਨਸਾਫ਼ ਮੁਹਿੰਮ ਤਹਿਤ ਪ੍ਰੋਗਰਾਮ ਰੱਖਿਆ ਗਿਆ ਸੀ। ਜਿਸ ਦੇ ਸਬੰਧ ਵਿਚ ਸ਼ਹਿਰ ਬਰਨਾਲਾ ਦੇ ਬਾਜ਼ਾਰਾਂ ਤੇ ਆਸੇ ਪਾਸੇ ਦੇ ਇਲਾਕਿਆਂ ’ਚ ਪੋਸਟਰ ਲਗਾਏ ਗਏ ਸਨ।

ਅਜੀਤ ਡੈਸਕ 15-11-2026
ਬਰਨਾਲਾ, 14 ਨਵੰਬਰ (ਰਾਜ ਪਨੇਸਰ)-ਹਲਕਾ ਬਰਨਾਲਾ ਤੋਂ ਕਾਂਗਰਸ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਆਮ ਆਦਮੀ ਪਾਰਟੀ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਪੰਜਾਬ ਪ੍ਰਧਾਨ ਪਰਗਟ ਸਿੰਘ ਦੀ ਪੰਜਾਬ ਮੰਗਦਾ ਇਨਸਾਫ਼ ਮੁਹਿੰਮ ਤਹਿਤ ਪ੍ਰੋਗਰਾਮ ਰੱਖਿਆ ਗਿਆ ਸੀ। ਜਿਸ ਦੇ ਸਬੰਧ ਵਿਚ ਸ਼ਹਿਰ ਬਰਨਾਲਾ ਦੇ ਬਾਜ਼ਾਰਾਂ ਤੇ ਆਸੇ ਪਾਸੇ ਦੇ ਇਲਾਕਿਆਂ ’ਚ ਪੋਸਟਰ ਲਗਾਏ ਗਏ ਸਨ। ‘ਆਪ’ ਸਰਕਾਰ ਵਲੋਂ ਨਫ਼ਰਤ ਦੀ ਰਾਜਨੀਤੀ ਕਰਦਿਆਂ ਸਾਡੇ ਕਾਫ਼ੀ ਪੋਸਟਰ ਫਾੜ ਦਿੱਤੇ ਗਏ ਹਨ। ਜਿਨ੍ਹਾਂ ਨੂੰ ਲੈ ਕੇ ਕਾਂਗਰਸੀ ਵਰਕਰਾਂ ਤੇ ਲੋਕਾਂ ਵਿਚ ਭਾਰੀ ਰੋਸ ਪੈਦਾ ਹੋ ਗਿਆ ਹੈ। ਸ: ਢਿੱਲੋਂ ਨੇ ਕਿਹਾ ਕਿ 2027 ਦੀਆਂ ਚੋਣਾਂ ਨੂੰ ਲੈ ਕੇ ‘ਆਪ’ ਪਾਰਟੀ ਪਹਿਲਾਂ ਹੀ ਘਬਰਾ ਚੁੱਕੀ ਹੈ, ਇਨ੍ਹਾਂ ਨੂੰ ਪਤਾ ਲੱਗ ਚੁੱਕਿਆ ਹੈ ਕਿ ਇਨ੍ਹਾਂ ਦਾ ਸਮਾਂ ਦੋ-ਢਾਈ ਮਹੀਨੇ ਹੀ ਰਹਿ ਗਿਆ ਹੈ। ਲੋਕਾਂ ਦੀ ਕਚਹਿਰੀ ਵਿਚ ਜਾਣਗੇ ਤਾਂ ਲੋਕ ਇਨ੍ਹਾਂ ਤੋਂ ਸਵਾਲ ਪੁੱਛਣਗੇ। ਸ: ਢਿੱਲੋਂ ਨੇ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਦੀ ਹਵਾ ਬਣ ਚੁੱਕੀ ਹੈ, ਲੋਕ ਹੁਣ ਇਨ੍ਹਾਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ। ਜ਼ਿਲ੍ਹਾ ਬਰਨਾਲਾ ਦੀਆਂ ਤਿੰਨੇ ਸੀਟਾਂ ਜਿੱਤ ਕੇ ਕਾਂਗਰਸ ਦੀ ਝੋਲੀ ਪਾਵਾਂਗੇ ਤੇ ਇਲਾਕੇ ਦੇ ਵਿਕਾਸ ਲਈ ਦਿਨ-ਰਾਤ ਇਕ ਕਰ ਦੇਵਾਂਗੇ।
ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਮਾਸਟਰ ਦਰਸ਼ਨ ਸਿੰਘ ਪੰਡੋਰੀ ਦਾ ਹੋਇਆ ਦਿਹਾਂਤ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਮੌੜਾਂ ਵਿਖੇ ਗਤਕਾ ਮੁਕਾਬਲਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।