16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ ਵਿਚ ਅਹਿਮ ਵਿਚਾਰਾਂ -ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਸ਼ਰਧਾਂਜਲੀ

ਮਹਿਲ ਕਲਾਂ, 16 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ. ਨੰਬਰ 295) ਦੀ ਇੱਕ ਅਹਿਮ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਦਲਵਾਰ ਸਿੰਘ ਦੀ ਅਗਵਾਈ ਹੇਠ ਹੋਈ।

ਮਹਿਲ ਕਲਾਂ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਲਾਕ ਪ੍ਰਧਾਨ ਦਲਵਾਰ ਸਿੰਘ ਮਹਿਲ ਕਲਾਂ। ਅਜੀਤ ਤਸਵੀਰ 17-11-2026
ਮਹਿਲ ਕਲਾਂ, 16 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ. ਨੰਬਰ 295) ਦੀ ਇੱਕ ਅਹਿਮ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਦਲਵਾਰ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਵਿਚ ਸਮੂਹ ਮੈਂਬਰਾਂ ਵਲੋਂ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਦਲਵਾਰ ਸਿੰਘ ਨੇ ਸਪਸ਼ਟ ਕੀਤਾ ਕਿ ਜਥੇਬੰਦੀ ਦਾ ਕੋਈ ਵੀ ਮੈਂਬਰ ਕਿਸੇ ਕਿਸਮ ਦੇ ਨਸ਼ੇ ਦੀ ਵਿੱਕਰੀ ਨਾਲ ਨਹੀਂ ਜੁੜਿਆ ਹੋਇਆ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਜੰਗ ਵਿਚ ਐਸੋਸੀਏਸ਼ਨ ਪ੍ਰਸ਼ਾਸਨ ਦਾ ਪੂਰਾ ਸਾਥ ਦੇਵੇਗੀ, ਕਿਉਂਕਿ ਨਸ਼ਿਆਂ ਦੇ ਖ਼ਾਤਮੇ ਲਈ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਆਪਣਾ ਚੋਣ ਵਾਅਦਾ ਯਾਦ ਕਰਵਾਉਂਦਿਆਂ ਮੰਗ ਕੀਤੀ ਕਿ ਪਿੰਡਾਂ ਵਿਚ ਲੰਮੇ ਸਮੇਂ ਤੋਂ ਮੁੱਢਲੀਆਂ ਸਿਹਤ ਸੇਵਾਵਾਂ ਦੇ ਰਹੇ ਅਣਰਜਿਸਟਰਡ ਪ੍ਰੈਕਟੀਸ਼ਨਰਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾਵੇ। ਜ਼ਿਲ੍ਹਾ ਜਨਰਲ ਸਕੱਤਰ ਅਮਰਜੀਤ ਸਿੰਘ ਕਾਲਸਾਂ ਨੇ ਸਮੂਹ ਮੈਂਬਰਾਂ ਨੂੰ ਆਪਣੀ ਪ੍ਰੈਕਟਿਸ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਤੇ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਅਤੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਵਲੋਂ ਉਲੀਕੇ ਜਾਣ ਵਾਲੇ ਹਰ ਅਗਲੇ ਸੰਘਰਸ਼ ਜਾਂ ਪ੍ਰੋਗਰਾਮ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਬਲਾਕ ਜਨਰਲ ਸਕੱਤਰ ਹਰਬੰਸ ਸਿੰਘ ਗੁਰਮਾ, ਜਸਵੰਤ ਸਿੰਘ ਛੀਨੀਵਾਲ, ਬਾਬੂ ਮੁਹੰਮਦ, ਹਰੀ ਸਿੰਘ ਮੂੰਮ ਅਤੇ ਬਚਿੱਤਰ ਸਿੰਘ ਕਲੇਰ ਨੇ ਵੀ ਵਿਚਾਰ ਰੱਖੇ। ਇਸ ਸਮੇਂ ਮੇਜਰ ਸਿੰਘ ਛਾਪਾ, ਜਗਜੀਤ ਸਿੰਘ ਲੋਹਗੜ੍ਹ, ਜੰਗ ਬਹਾਦਰ ਬੋਪਾਰਾਏ, ਬਲਬੀਰ ਸਿੰਘ ਗੋਬਿੰਦਗੜ੍ਹ, ਭੁਪਿੰਦਰ ਸਿੰਘ ਦੱਧਾਹੂਰ, ਜ਼ੀਨਤ ਬੇਗ਼ਮ, ਗੁਰਚਰਨ ਸਿੰਘ ਹੂੰਝਣ, ਮਲਕੀਤ ਸਿੰਘ ਮੂੰਮ, ਜਸਬੀਰ ਸਿੰਘ ਹਮੀਦੀ, ਗੁਰਮੀਤ ਸਿੰਘ ਅਮਲਾ ਸਿੰਘ ਵਾਲਾ ਆਦਿ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਮਹਿਲ ਕਲਾਂ ਵਿਖੇ ਭਲਕੇ ਵਪਾਰੀਆਂ ਨਾਲ ਰੂਬਰੂ ਹੋਣਗੇ ਐੱਨ.ਕੇ. ਸ਼ਰਮਾ ਅਗਲੀ ਖ਼ਬਰ ਭਗਤ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ ਉੱਤੇ ਪੁੱਜੇ ਵਿਜੈਇੰਦਰ ਸਿੰਗਲਾ ਨੂੰ ਪ੍ਰਬੰਧਕ ਕਮੇਟੀ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।