16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪਹਿਲੀ ਮਾਸਟਰ ਅਥਲੈਟਿਕ ਮੀਟ ’ਚ ਤਪਾ ਦੇ 82 ਸਾਲਾ ਅਥਲੀਟ ਸੁਰਿੰਦਰ ਕੁਮਾਰ ਨੇ ਮਾਰੀ ਬਾਜ਼ੀ ਤਿੰਨ ਤਗਮੇ ਜਿੱਤ ਕੇ ਇਲਾਕੇ ਦਾ ਨਾਂਅ ਕੀਤਾ ਰੌਸ਼ਨ

ਤਪਾ ਮੰਡੀ, 16 ਨਵੰਬਰ (ਪ੍ਰਵੀਨ ਗਰਗ)-ਇਲਾਕੇ ਦੇ 82 ਸਾਲਾਂ ਸੇਵਾਮੁਕਤ ਅਧਿਆਪਕ ਸੁਰਿੰਦਰ ਕੁਮਾਰ ਪੁੱਤਰ ਮੋਤੀ ਰਾਮ, ਵਾਸੀ ਤਪਾ ਨੇ ਮਾਸਟਰ ਐਥਲੈਟਿਕ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਤਗਮੇ ਜਿੱਤ ਕੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ। ਪਹਿਲੀ ਮਾਸਟਰ ਐਥਲੈਟਿਕ ਮੀਟ ਦਾ ਆਯੋਜਨ ਸ਼ਹੀਦ ਭਗਤ ਸਿੰਘ ਸਟੇਡੀਅਮ, ਫ਼ਿਰੋਜ਼ਪੁਰ ਵਿਖੇ ਮਾਸਟਰ ਐਥਲੈਟਿਕ ਫੈਡਰੇਸ਼ਨ ਵਲੋਂ ਕਰਵਾਇਆ ਗਿਆ।

ਅਜੀਤ ਡੈਸਕ 17-11-2026
ਤਪਾ ਮੰਡੀ, 16 ਨਵੰਬਰ (ਪ੍ਰਵੀਨ ਗਰਗ)-ਇਲਾਕੇ ਦੇ 82 ਸਾਲਾਂ ਸੇਵਾਮੁਕਤ ਅਧਿਆਪਕ ਸੁਰਿੰਦਰ ਕੁਮਾਰ ਪੁੱਤਰ ਮੋਤੀ ਰਾਮ, ਵਾਸੀ ਤਪਾ ਨੇ ਮਾਸਟਰ ਐਥਲੈਟਿਕ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਤਗਮੇ ਜਿੱਤ ਕੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ। ਪਹਿਲੀ ਮਾਸਟਰ ਐਥਲੈਟਿਕ ਮੀਟ ਦਾ ਆਯੋਜਨ ਸ਼ਹੀਦ ਭਗਤ ਸਿੰਘ ਸਟੇਡੀਅਮ, ਫ਼ਿਰੋਜ਼ਪੁਰ ਵਿਖੇ ਮਾਸਟਰ ਐਥਲੈਟਿਕ ਫੈਡਰੇਸ਼ਨ ਵਲੋਂ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵੱਖ-ਵੱਖ ਥਾਵਾਂ ਤੋਂ ਪਹੁੰਚੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸੁਰਿੰਦਰ ਕੁਮਾਰ ਤਪਾ ਨੇ ਪੰਜ ਕਿੱਲੋਮੀਟਰ ਦੌੜ ਅਤੇ 1500 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਸੋਨੇ ਦੇ ਤਗਮੇ ਜਿੱਤੇ, ਜਦਕਿ ਤਿੰਨ ਕਿੱਲੋਮੀਟਰ ਦੌੜ ਵਿਚ ਦੂਜਾ ਸਥਾਨ ਪ੍ਰਾਪਤ ਕਰ ਕੇ ਚਾਂਦੀ ਦਾ ਤਗਮਾ ਆਪਣੇ ਨਾਂ ਕੀਤਾ। ਜ਼ਿਕਰਯੋਗ ਹੈ ਕਿ ਸੁਰਿੰਦਰ ਕੁਮਾਰ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ, ਸੂਬਾ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਐਥਲੈਟਿਕ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾ ਚੁੱਕੇ ਹਨ। ਉਹ ਹੁਣ ਤੱਕ 47 ਸੋਨੇ ਦੇ, 26 ਚਾਂਦੀ ਦੇ ਅਤੇ 9 ਕਾਂਸੀ ਦੇ ਤਗਮੇ ਜਿੱਤ ਚੁੱਕੇ ਹਨ। ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਇਲਾਕੇ ਦੇ ਖੇਡ ਪ੍ਰੇਮੀਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ‘ ਆਪ’ ਸਰਕਾਰ ਦੀਆਂ ਨੀਤੀਆਂ ਕਾਰਨ ਸੂਬਾ ਸੰਕਟ ਵਿਚ, ਕਾਂਗਰਸ ਦੀ ਯਾਤਰਾ ਵੀ ਮਹਿਜ਼ ਚੋਣ ਸਟੰਟ - ਸੰਤ ਘੁੰਨਸ ਅਗਲੀ ਖ਼ਬਰ ਮਹਿਲ ਕਲਾਂ ਵਿਖੇ ਭਲਕੇ ਵਪਾਰੀਆਂ ਨਾਲ ਰੂਬਰੂ ਹੋਣਗੇ ਐੱਨ.ਕੇ. ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।