16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

‘ ਆਪ’ ਸਰਕਾਰ ਦੀਆਂ ਨੀਤੀਆਂ ਕਾਰਨ ਸੂਬਾ ਸੰਕਟ ਵਿਚ, ਕਾਂਗਰਸ ਦੀ ਯਾਤਰਾ ਵੀ ਮਹਿਜ਼ ਚੋਣ ਸਟੰਟ - ਸੰਤ ਘੁੰਨਸ

ਮਹਿਲ ਕਲਾਂ, 16 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਸੰਸਦੀ ਸਕੱਤਰ ਅਤੇ ਐਸ. ਜੀ.

ਅਜੀਤ ਡੈਸਕ 17-11-2026
ਮਹਿਲ ਕਲਾਂ, 16 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਸੰਸਦੀ ਸਕੱਤਰ ਅਤੇ ਐਸ.ਜੀ.ਪੀ.ਸੀ. ਮੈਂਬਰ ਸੰਤ ਬਲਵੀਰ ਸਿੰਘ ਘੁੰਨਸ ਨੇ ਸੂਬੇ ਦੀ ਮੌਜੂਦਾ ‘ਆਪ’ ਸਰਕਾਰ ਅਤੇ ਵਿਰੋਧੀ ਧਿਰ ਕਾਂਗਰਸ ’ਤੇ ਤਿੱਖੇ ਸਿਆਸੀ ਸ਼ਬਦੀ ਹਮਲੇ ਕੀਤੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤ ਘੁੰਨਸ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸੱਤਾ ਵਿਚ ਆਉਣ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਅਸਫਲ ਰਹੀ ਹੈ, ਜਿਸ ਕਾਰਨ ਪੰਜਾਬ ਆਰਥਿਕ ਅਤੇ ਪ੍ਰਸ਼ਾਸਨਿਕ ਪੱਖੋਂ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਸਿਰ ਲਗਾਤਾਰ ਵਧ ਰਿਹਾ ਕਰਜ਼ਾ, ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਬੇਰੁਜ਼ਗਾਰੀ ਕਾਰਨ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਪਰਵਾਸ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮੁਤਾਬਿਕ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੋ ਕੇ ਰਹਿ ਗਈ ਹੈ ਅਤੇ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜ ਠੱਪ ਪਏ ਹਨ। ਕਾਂਗਰਸ ਪਾਰਟੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਅਕਾਲੀ ਆਗੂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੱਢੀ ਜਾ ਰਹੀ ‘ਜਵਾਨੀ ਬਚਾਓ ਯਾਤਰਾ’ ਨੂੰ ਇੱਕ ਸਿਆਸੀ ਚੋਣ ਸਟੰਟ ਕਰਾਰ ਦਿੱਤਾ। ਸੰਤ ਘੁੰਨਸ ਨੇ ਕਿਹਾ ਕਿ ਕਾਂਗਰਸ ਨੂੰ ਆਪਣੇ ਕਾਰਜਕਾਲ ਦੌਰਾਨ ਨੌਜਵਾਨਾਂ ਦੇ ਭਵਿੱਖ ਲਈ ਠੋਸ ਨੀਤੀਆਂ ਬਣਾਉਣੀਆਂ ਚਾਹੀਦੀਆਂ ਸਨ, ਪਰ ਹੁਣ ਚੋਣਾਂ ਨੇੜੇ ਆਉਂਦਿਆਂ ਹੀ ਅਜਿਹੀਆਂ ਯਾਤਰਾਵਾਂ ਰਾਹੀਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਹਿਤਾਂ, ਕਿਸਾਨਾਂ ਅਤੇ ਮਜ਼ਦੂਰਾਂ ਦੀ ਅਸਲ ਤਰਜਮਾਨੀ ਸਿਰਫ਼ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੋਖਲੇ ਨਾਅਰਿਆਂ ਦੀ ਬਜਾਏ ਪਾਰਟੀਆਂ ਦੀ ਪਿਛਲੀ ਕਾਰਗੁਜ਼ਾਰੀ ਨੂੰ ਦੇਖ ਕੇ ਫ਼ੈਸਲਾ ਲੈਣ। ਇਸ ਮੌਕੇ ਬਲਦੇਵ ਸਿੰਘ ਗਾਗੇਵਾਲ, ਬਲਜਿੰਦਰ ਸਿੰਘ ਬਿੱਟੂ ਧਨੇਰ, ਕਲੱਟਰ ਸਿੰਘ ਪੰਡੋਰੀ, ਸੁਖਵਿੰਦਰ ਸਿੰਘ ਗੋਰਖਾ, ਗੁਰਚਰਨ ਸਿੰਘ ਗਾਗੇਵਾਲ, ਡਾ. ਨਰਿੰਦਰ ਸਿੰਘ, ਜਤਿੰਦਰਪਾਲ ਸਿੰਘ ਸਿੱਧੂ ਹਾਜ਼ਰ ਸਨ।
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਨੇ ਮੌੜਾਂ ਵਿਖੇ ਗਤਕਾ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਹਿਲੀ ਮਾਸਟਰ ਅਥਲੈਟਿਕ ਮੀਟ ’ਚ ਤਪਾ ਦੇ 82 ਸਾਲਾ ਅਥਲੀਟ ਸੁਰਿੰਦਰ ਕੁਮਾਰ ਨੇ ਮਾਰੀ ਬਾਜ਼ੀ ਤਿੰਨ ਤਗਮੇ ਜਿੱਤ ਕੇ ਇਲਾਕੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।