16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜਨਗਨਣਾ 2027 ਤਹਿਤ ਜ਼ਿਲ੍ਹੇ ਦੀਆਂ ਉੱਘੀਆਂ ਹਸਤੀਆਂ ਨੇ ਕੀਤੀ ਸਵੈ ਗਣਨਾ 30 ਨਵੰਬਰ ਤੱਕ ਹੋਵੇਗੀ ਸਵੈ ਗਣਨਾ, ਪੋਸਟਰ ਕੀਤਾ ਜਾਰੀ

ਬਰਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜਨਗਨਣਾ-2027 ਦੇ ਦੂਜੇ ਪੜਾਅ (ਆਬਾਦੀ ਦੀ ਗਿਣਤੀ) ਤਹਿਤ ਅੱਜ ਸੂਬੇ ਵਿਚ ਸਵੈ ਗਣਨਾ ਦੀ ਸ਼ੁਰੂਆਤ ਹੋ ਗਈ ਹੈ। ਜ਼ਿਲ੍ਹਾ ਬਰਨਾਲਾ ਵਿਚ ਡਿਪਟੀ ਕਮਿਸ਼ਨ-ਕਮ-ਪ੍ਰਮੁੱਖ ਜਨਗਣਨਾ ਅਫ਼ਸਰ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਅੱਜ ਸਵੈ ਗਣਨਾ ਦੀ ਸ਼ੁਰੂਆਤ ਕੀਤੀ ਗਈ।

ਅਜੀਤ ਡੈਸਕ 17-11-2026
ਬਰਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜਨਗਨਣਾ-2027 ਦੇ ਦੂਜੇ ਪੜਾਅ (ਆਬਾਦੀ ਦੀ ਗਿਣਤੀ) ਤਹਿਤ ਅੱਜ ਸੂਬੇ ਵਿਚ ਸਵੈ ਗਣਨਾ ਦੀ ਸ਼ੁਰੂਆਤ ਹੋ ਗਈ ਹੈ। ਜ਼ਿਲ੍ਹਾ ਬਰਨਾਲਾ ਵਿਚ ਡਿਪਟੀ ਕਮਿਸ਼ਨ-ਕਮ-ਪ੍ਰਮੁੱਖ ਜਨਗਣਨਾ ਅਫ਼ਸਰ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਅੱਜ ਸਵੈ ਗਣਨਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਅਦਾਕਾਰਾ ਤੇ ਲੇਖਕ ਸਿਮਰਨ ਅਕਸ, ਕੌਮਾਂਤਰੀ ਮੁੱਕੇਬਾਜ਼ ਹਰਪ੍ਰੀਤ ਸਿੰਘ ਹੈਪੀ, ਕੌਮਾਂਤਰੀ ਖਿਡਾਰੀ ਸਬ ਇੰਸਪੈਕਟਰ ਰਾਜਪਾਲ ਸਿੰਘ, ਸਿਵਲ ਡਿਫੈਂਸ ਦੇ ਚੀਫ਼ ਵਾਰਡਨ ਮੋਹਿੰਦਰ ਕਪਿਲ, ਲੇਖਕ ਤੇਜਾ ਸਿੰਘ ਤਿਲਕ ਨੇ ਸਵੈ ਗਣਨਾ ਕਰ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਸਵੈ ਗਣਨਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਸਵੈ ਗਣਨਾ ਪੋਰਟਲ ਖੁੱਲ੍ਹ ਗਿਆ ਹੈ। ਇਸ ਵਿਚ ਕਿਸੇ ਵੀ ਤਰ੍ਹਾਂ ਦੀ ਓ.ਟੀ.ਪੀ ਕਿਸੇ ਗਿਣਤੀਕਾਰ ਜਾਂ ਹੋਰ ਵਿਅਕਤੀ ਨੂੰ ਦੇਣ ਦੀ ਜ਼ਰੂਰਤ ਨਹੀਂ ਪੈਂਦੀ। ਉਨ੍ਹਾਂ ਜਨਗਣਨਾ ਸਬੰਧੀ ਪੋਸਟਰ ਵੀ ਜਾਰੀ ਕੀਤਾ। ਜ਼ਿਲ੍ਹਾ ਜਨਗਣਨਾ ਅਫ਼ਸਰ-ਕਮ - ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ਼ ਸੈਂਸਜ਼ ਪੰਜਾਬ ਵਲੋਂ ਜਨਗਣਨਾ ਬਾਰੇ ਟੌਲ ਫ਼ਰੀ ਨੰਬਰ 1855 ਵੀ ਜਾਰੀ ਕੀਤਾ ਗਿਆ ਹੈ ਜਿਸ ਉੱਤੇ ਫ਼ੋਨ ਕਰ ਕੇ ਕੋਈ ਵੀ ਜਾਣਕਾਰੀ ਲਈ ਜਾ ਸਕਦੀ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸੈਂਸਜ਼ ਸੈੱਲ ਵੀ ਬਣਾਇਆ ਗਿਆ ਹੈ। 1 ਦਸੰਬਰ ਤੋਂ 4 ਜਨਵਰੀ 2027 ਤਕ ਗਿਣਤੀਕਾਰ ਘਰ ਘਰ ਜਾਣਗੇ ਅਤੇ 40 ਸਵਾਲ ਪੁੱਛੇ ਜਾਣਗੇ। ਜਿਨ੍ਹਾਂ ਵਿਅਕਤੀਆਂ ਨੇ ਸਵੈ ਗਣਨਾ ਕੀਤੀ ਹੋਵੇਗੀ, ਓਹਨਾਂ ਨੂੰ ਸਿਰਫ਼ ਐਸ.ਈ.ਆਈ.ਡੀ. ਦਿਖਾਉਣੀ ਪਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ , ਐਸ.ਡੀ.ਐਮ. ਤਪਾ ਗਗਨਦੀਪ ਸਿੰਘ, ਐਸ.ਡੀ.ਐਮ. ਮਹਿਲ ਕਲਾਂ ਰਜਿੰਦਰ ਸਿੰਘ, ਸਹਾਇਕ ਕਮਿਸ਼ਨਰ ਰਿੰਪੀ ਗਰਗ, ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ, ਡਿਪਟੀ ਈ.ਐਸ.ਏ. ਚਰਨਜੀਤ ਕੌਰ, ਸੈਂਸਜ਼ ਸੈੱਲ ਇੰਚਾਰਜ ਹਰਜੀਤ ਸਿੰਘ, ਡਾਇਰੈਕਟੋਰੇਟ ਆਫ ਸੈਂਸਜ਼ ਤੋਂ ਲਵਦੀਪ ਸਿੰਘ, ਸਮੂਹ ਚਾਰਜ ਅਫ਼ਸਰ, ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਅੱਜ ਦੇ ਸੰਗਰੂਰ ਧਰਨੇ ਵਿਚ ਬਰਨਾਲਾ ਤੋਂ ਪੁੱਜੇਗਾ ਪੈਨਸ਼ਨਰਾਂ ਤੇ ਮੁਲਾਜ਼ਮਾਂ ਦਾ ਵਿਸ਼ਾਲ ਜਥਾ-ਇੰਜੀ. ਕੇਵਲ ਸਿੰਘ ਪੰਡੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।