ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ ਮਨਾਇਆ
ਸ਼ਹਿਣਾ, 16 ਨਵੰਬਰ (ਸੁਰੇਸ਼ ਗੋਗੀ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਸ਼ਹਿਣਾ ਵਿਖੇ ਮਨਾਇਆ ਗਿਆ। ਇਸ ਮੌਕੇ ਅੰਗਰੇਜ਼ ਸਿੰਘ ਪੁੱਤਰ ਬਿੱਕਰ ਸਿੰਘ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਬਲਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਦੇ ਘਰ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।
ਅਜੀਤ ਡੈਸਕ
17-11-2026