18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪਿੰਡ ਚੀਮਾ ਦੀ ਅਨਾਜ ਮੰਡੀ ਵਿਚ ਫ਼ਸਲ ਦੀ ਖ਼ਰੀਦ ਅਚਾਨਕ ਬੰਦ ਹੋਣ ਕਾਰਨ ਕਿਸਾਨਾਂ ’ਚ ਰੋਸ

ਟੱਲੇਵਾਲ, 18 ਨਵੰਬਰ (ਸੋਨੀ ਚੀਮਾ)-ਮਾਰਕੀਟ ਕਮੇਟੀ ਬਰਨਾਲਾ ਅਧੀਨ ਆਉਂਦੀ ਪਿੰਡ ਚੀਮਾ ਦੀ ਦਾਣਾ ਮੰਡੀ ਵਿਚ ਝੋਨੇ ਫ਼ਸਲ ਦੀ ਖ਼ਰੀਦ ਅਚਾਨਕ ਬੰਦ ਹੋਣ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਵਲੋਂ ਪੀੜਤ ਕਿਸਾਨਾਂ ਦੇ ਹੱਕ ਵਿਚ ਸਰਕਾਰ, ਮਾਰਕੀਟ ਕਮੇਟੀ ਬਰਨਾਲਾ ਅਤੇ ਖ਼ਰੀਦ ਏਜੰਸੀ ਪਨਸਪ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਪਿੰਡ ਚੀਮਾ ਦੀ ਦਾਣਾ ਮੰਡੀ ਵਿਚ ਖ਼ਰੀਦ ਬੰਦ ਹੋਣ ਉਪਰੰਤ ਕਿਸਾਨਾਂ ਦੇ ਰੋਸ ਦੌਰਾਨ ਭਰੋਸਾ ਦਿਵਾਉਣ ਪਹੁੰਚੇ ਅਧਿਕਾਰੀ। ਤਸਵੀਰ : ਸੋਨੀ ਚੀਮਾ 19-11-2026
ਟੱਲੇਵਾਲ, 18 ਨਵੰਬਰ (ਸੋਨੀ ਚੀਮਾ)-ਮਾਰਕੀਟ ਕਮੇਟੀ ਬਰਨਾਲਾ ਅਧੀਨ ਆਉਂਦੀ ਪਿੰਡ ਚੀਮਾ ਦੀ ਦਾਣਾ ਮੰਡੀ ਵਿਚ ਝੋਨੇ ਫ਼ਸਲ ਦੀ ਖ਼ਰੀਦ ਅਚਾਨਕ ਬੰਦ ਹੋਣ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਵਲੋਂ ਪੀੜਤ ਕਿਸਾਨਾਂ ਦੇ ਹੱਕ ਵਿਚ ਸਰਕਾਰ, ਮਾਰਕੀਟ ਕਮੇਟੀ ਬਰਨਾਲਾ ਅਤੇ ਖ਼ਰੀਦ ਏਜੰਸੀ ਪਨਸਪ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਚੀਮਾ ਨੇ ਦੱਸਿਆ ਕਿ ਕਈ ਕਿਸਾਨ ਪਿੰਡ ਚੀਮਾ ਦੀ ਦਾਣਾ ਮੰਡੀ ਵਿਚ ਆਪਣੀ ਫ਼ਸਲ ਵੇਚਣ ਲਈ ਕਈ ਦਿਨਾਂ ਤੋਂ ਸੁੱਕੀ ਫ਼ਸਲ ਲੈ ਕੇ ਮੰਡੀ ਵਿਚ ਰੁਲ ਰਹੇ ਹਨ, ਪਰ ਬੋਲੀ ਨਾ ਲੱਗਣ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਫ਼ਸਲ ਦੀ ਖ਼ਰੀਦ ਸ਼ੁਰੂ ਨਾ ਕੀਤੀ ਗਈ ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪ੍ਰਸ਼ਾਸਨਿਕ ਅਧਿਕਾਰੀ ਏ.ਡੀ.ਸੀ ਸ੍ਰੀ ਵਿਵੇਕ ਮੋਦੀ ਅਤੇ ਖ਼ਰੀਦ ਏਜੰਸੀ ‘ਪਨਸਪ’ ਦੇ ਨੁਮਾਇੰਦੇ ਤੁਰੰਤ ਦਾਣਾ ਮੰਡੀ ਵਿਖੇ ਪਹੁੰਚੇ। ਅਧਿਕਾਰੀਆਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ ਦਾ ਜਾਇਜ਼ਾ ਲਿਆ। ਪਨਸਪ ਦੇ ਅਧਿਕਾਰੀਆਂ ਅਤੇ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਭਾਵੇਂ ਕਿ ਏਜੰਸੀ ਦੀ ਖ਼ਰੀਦ ਲਿਮਟ ਪੂਰੀ ਹੋ ਚੁੱਕੀ ਹੈ, ਪਰ ਜਲਦ ਹੀ ਮੰਡੀ ਵਿਚ ਪਈ ਸਾਰੀ ਫ਼ਸਲ ਦੀ ਨਿਰਵਿਘਨ ਖ਼ਰੀਦ ਸ਼ੁਰੂ ਕਰਵਾ ਦਿੱਤੀ ਜਾਵੇਗੀ। ਇਸ ਉਪਰੰਤ ਜਥੇਬੰਦੀ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਖ਼ਰੀਦ ਜਲਦ ਅਤੇ ਪੂਰੀ ਨਾ ਕੀਤੀ ਗਈ ਤਾਂ ਉਕਤ ਫ਼ਸਲ ਨੂੰ ਐਮ.ਪੀ ਗੁਰਮੀਤ ਸਿੰਘ ਮੀਤ ਹੇਅਰ, ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰਾਂ ਅੱਗੇ ਲਿਜਾਇਆ ਜਾਵੇਗਾ। ਇਸ ਮੌਕੇ ਬਿੱਕਰ ਸਿੰਘ ਗੋਰਾ ਇਕਾਈ ਪ੍ਰਧਾਨ, ਭੋਲਾ ਸਿੰਘ ਜਨਰਲ ਸਕੱਤਰ, ਜੱਗੀ ਸਿੰਘ ਮੀਤ ਪ੍ਰਧਾਨ, ਨਛੱਤਰ ਸਿੰਘ, ਕਾਲਾ ਸਿੰਘ ਜਗਜੀਤਪੁਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਤਿੰਨ ਦਿਨਾਂ ‘ਸਰਕਾਰੀ ਪੈਨਸ਼ਨਰ ਸੇਵਾ ਮੇਲਾ’ ਅੱਜ ਤੋਂ ਅਗਲੀ ਖ਼ਬਰ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਦੇ ਦੋਸ਼ ਬੇਬੁਨਿਆਦ ਸਾਬਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।