20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ਼ਹੀਦ ਸਿਪਾਹੀ ਹਰਦਿਆਲ ਸਿੰਘ ਧਨੇਰ ਦੀ 64ਵੀਂ ਸਾਲਾਨਾ ਬਰਸੀ ਮਨਾਈ

ਮਹਿਲ ਕਲਾਂ, 19 ਨਵੰਬਰ (ਤਰਸੇਮ ਸਿੰਘ ਗਹਿਲ)-1962 ਭਾਰਤ ਚੀਨ ਜੰਗ ਦੇ ਸ਼ਹੀਦ ਸਿਪਾਹੀ ਹਰਦਿਆਲ ਸਿੰਘ ਧਨੇਰ ਦੀ 64 ਵੀਂ ਸਾਲਾਨਾ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਧਨੇਰ ਵਿਖੇ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਬਰਨਾਲਾ ਅਤੇ ਪਰਿਵਾਰਕ ਮੈਂਬਰਾਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ ਨੇ ਸ਼ਹੀਦ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹੀਦੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ।

ਅਜੀਤ ਡੈਸਕ 20-11-2026
ਮਹਿਲ ਕਲਾਂ, 19 ਨਵੰਬਰ (ਤਰਸੇਮ ਸਿੰਘ ਗਹਿਲ)-1962 ਭਾਰਤ ਚੀਨ ਜੰਗ ਦੇ ਸ਼ਹੀਦ ਸਿਪਾਹੀ ਹਰਦਿਆਲ ਸਿੰਘ ਧਨੇਰ ਦੀ 64 ਵੀਂ ਸਾਲਾਨਾ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਧਨੇਰ ਵਿਖੇ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਬਰਨਾਲਾ ਅਤੇ ਪਰਿਵਾਰਕ ਮੈਂਬਰਾਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ ਨੇ ਸ਼ਹੀਦ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹੀਦੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ। ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਉਨ੍ਹਾਂ ਦਾ ਨਾਮ ਦੁਨੀਆ ਦੇ ਨਕਸ਼ੇ ਤੋਂ ਮਿਟ ਜਾਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਯੋਧਿਆਂ ਦੇ ਜੀਵਨ ਤੋਂ ਸੇਧ ਲੈ ਕੇ ਅਤੇ ਨਸ਼ਿਆਂ ਦਾ ਤਿਆਗ ਕਰ ਕੇ ਇੱਕ ਚੰਗੇ ਨਾਗਰਿਕ ਬਣਨ ਦੀ ਅਪੀਲ ਕੀਤੀ ਤਾਂ ਕਿ ਇੱਕ ਚੰਗੇ ਅਤੇ ਨਿਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਸ਼ਹੀਦ ਹਰਦਿਆਲ ਸਿੰਘ ਦੇ ਭਰਾ ਕਮਾਂਡਰ ਗੁਰਮੁਖ ਸਿੰਘ, ਭਤੀਜੇ ਅੰਮ੍ਰਿਤਪਾਲ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ। ਉਪਰੰਤ ਹਰਦਿਆਲ ਸਿੰਘ ਜੀ ਦੇ ਬਣੇ ਹੋਏ ਬੁੱਤ ਉੱਪਰ ਫੁੱਲਮਲਾਵਾਂ ਭੇਟ ਕੀਤੀਆਂ। ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੇ ਸਰਪ੍ਰਸਤ ਕੈਪਟਨ ਸਾਧੂ ਸਿੰਘ ਮੂੰਮ, ਰਵਿੰਦਰ ਸਿੰਘ ਰਵੀ, ਸੂਬੇਦਾਰ ਗੁਰਮੇਲ ਸਿੰਘ ਕੁਤਬਾ, ਹੌਲਦਾਰ ਕੁਲਦੀਪ ਸਿੰਘ, ਨਾਇਬ ਸੂਬੇਦਾਰ ਚਮਕੌਰ ਸਿੰਘ ਕਲਾਲਮਾਜਰਾ, ਹੌਲਦਾਰ ਮੇਜਰ ਸਿੰਘ, ਹੌਲਦਾਰ ਬਹਾਦਰ ਸਿੰਘ ਗਹਿਲ, ਸੂਬੇਦਾਰ ਆਤਮਾ ਸਿੰਘ ਧਨੇਰ, ਹੌਲਦਾਰ ਜਰਨੈਲ ਸਿੰਘ ਧਨੇਰ, ਹੌਲਦਾਰ ਗੁਰਸੇਵਕ ਸਿੰਘ ਛੀਨੀਵਾਲ ਕਲਾਂ, ਕੁਲਵੰਤ ਸਿੰਘ ਧਨੇਰ, ਬਲਾਕ ਸੰਮਤੀ ਮੈਂਬਰ ਮੈਡਮ ਸਰਬਜੀਤ ਕੌਰ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਪਰਿਵਾਰਿਕ ਮੈਂਬਰ ਅਤੇ ਨਗਰ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਅੱਗਰਵਾਲ ਭਾਈਚਾਰੇ ਨੂੰ ਕਾਂਗਰਸ ਪਾਰਟੀ ਨੇ ਕੀਤਾ ਅੱਖੋਂ ਪਰੋਖੇ-ਰਾਜਵੀਰ ਸਿੰਗਲਾ ਅਗਲੀ ਖ਼ਬਰ ਸੰਤ ਬਾਬਾ ਅਤਰ ਸਿੰਘ ਸਰਕਾਰੀ ਪੌਲੀਟੈਕਨਿਕ ਕਾਲਜ ਬਡਬਰ ਦੇ 11 ਵਿਦਿਆਰਥੀਆਂ ਦੀ ਵੱਖ-ਵੱਖ ਕਿੱਤਿਆਂ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।