ਤਪਾ ਦੇ ਐੱਸ.ਡੀ.ਐੱਮ ਗਗਨਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਬੰਧਿਤ ਅਥਾਰਿਟੀ ਨਾਲ ਮੀਟਿੰਗ ਅਤੇ ਕਈ ਵਾਰ ਗੱਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਫਲਾਈ ਓਵਰ ਦਾ ਕੰਮ ਜੁਲਾਈ 2027 ਮਹੀਨੇ ਤੱਕ ਮੁਕੰਮਲ ਹੋ ਜਾਵੇਗਾ। ਮੈਂ ਫਲਾਈ ਓਵਰ ’ਤੇ ਜਾ ਕੇ ਸਾਰੀ ਸਥਿਤੀ ਵੇਖ ਕੇ ਆਇਆ ਹਾਂ ਇਸ ਕਰ ਕੇ ਕੋਈ ਹੋਰ ਬਦਲਵਾਂ ਰੂਟ ਵੀ ਠੀਕ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਨੈਸ਼ਨਲ ਅਥਾਰਿਟੀ ਵਲੋਂ ਫਲਾਈ ਓਵਰ ਦਾ ਕੰਮ ਰਾਤ ਸਮੇਂ ਜ਼ਿਆਦਾ ਕੀਤਾ ਜਾਂਦਾ ਹੈ ਕਿਉਂਕਿ ਦਿਨ ਵੇਲੇ ਨੈਸ਼ਨਲ ਹਾਈਵੇ ਤੇ ਆਵਾਜਾਈ ਬਹੁਤ ਜ਼ਿਆਦਾ ਹੁੰਦੀ ਹੈ। ਇਸ ਲਈ ਅਥਾਰਿਟੀ ਨੂੰ ਹਦਾਇਤ ਕੀਤੀ ਗਈ ਹੈ ਕਿ ਟਰੈਫ਼ਿਕ ਦੀ ਸਮੱਸਿਆ ਨੂੰ ਦੇਖਦਿਆਂ ਹੋਇਆਂ ਫਲਾਈਓਵਰ ਦਾ ਕੰਮ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਿਆ ਜਾਵੇਗਾ।