19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਭੋਤਨਾ ਵਿਖੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਟੱਲੇਵਾਲ, 19 ਨਵੰਬਰ (ਸੋਨੀ ਚੀਮਾ)-ਪਿੰਡ ਭੋਤਨਾ ਦੇ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਮਹਾਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਪਾਵਨ ਸਮਾਗਮ ਦੀ ਆਰੰਭਤਾ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਈ।

ਪਿੰਡ ਭੋਤਨਾ ਵਿਖੇ ਕਰਵਾਏ ਸਮਾਗਮ ਦਾ ਦ੍ਰਿਸ਼। ਤਸਵੀਰ : ਸੋਨੀ ਚੀਮਾ 20-11-2026
ਟੱਲੇਵਾਲ, 19 ਨਵੰਬਰ (ਸੋਨੀ ਚੀਮਾ)-ਪਿੰਡ ਭੋਤਨਾ ਦੇ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਮਹਾਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਪਾਵਨ ਸਮਾਗਮ ਦੀ ਆਰੰਭਤਾ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਈ। ਸਮੂਹ ਪਿੰਡ ਵਾਸੀਆਂ ਅਤੇ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ਤਿੰਨ ਦਿਨ ਚੱਲੇ ਇਸ ਧਾਰਮਿਕ ਕਾਰਜ ਦੇ ਭੋਗ ਅੱਜ ਗੁਰੂ ਸਾਹਿਬ ਦੀ ਅਪਾਰ ਬਖ਼ਸ਼ਿਸ਼ ਸਦਕਾ ਨਿਰਵਿਘਨਤਾ ਸਹਿਤ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਸਮੁੱਚੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਬਾਬਾ ਜੀਵਨ ਸਿੰਘ ਜੀ ਦੀ ਸਮੂਹ ਫੁਲਵਾੜੀ, ਸੇਵਾਦਾਰਾਂ ਵਲੋਂ ਪ੍ਰਬੰਧਕੀ ਸੇਵਾਵਾਂ ਨਿਭਾਈਆਂ ਗਈਆਂ। ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜੀਵਨ ਸਿੱਖ ਕੌਮ ਦੇ ਇਤਿਹਾਸ ਵਿਚ ਸਿਦਕ, ਸੂਰਬੀਰਤਾ, ਨਿਰਭੈਤਾ ਅਤੇ ਧਰਮ ਪ੍ਰਤੀ ਅਟੁੱਟ ਸਮਰਪਣ ਦਾ ਅਦੁੱਤੀ ਪ੍ਰਤੀਕ ਹੈ। ਉਨ੍ਹਾਂ ਦੀ ਮਹਾਨ ਸ਼ਹਾਦਤ ਸਾਨੂੰ ਇਹ ਸੰਦੇਸ਼ ਦਿੰਦੀ ਹੈ ਕਿ ਆਪਣੇ ਧਰਮ, ਸਿਧਾਂਤਾਂ ਅਤੇ ਗੁਰੂ ਘਰ ਦੀ ਮਰਿਆਦਾ ਦੀ ਰਾਖੀ ਲਈ ਹਰ ਕੁਰਬਾਨੀ ਦੇਣ ਦਾ ਜਜ਼ਬਾ ਸਦਾ ਜਿਉਂਦਾ ਰਹਿਣਾ ਚਾਹੀਦਾ ਹੈ। ਸਮੂਹ ਪ੍ਰਬੰਧਕਾਂ ਵਲੋਂ ਇਸ ਸਮਾਗਮ ਵਿਚ ਸ਼ਮੂਲੀਅਤ ਕਰਨ ਵਾਲੀਆਂ ਸਮੂਹ ਸੰਗਤਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਦੀ ਸਮੂਹ ਪ੍ਰਬੰਧਕੀ ਕਮੇਟੀ ਤੋਂ ਇਲਾਵਾ ਪਿੰਡ ਦੀ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ। ਸਟੇਜ ਦੇ ਫ਼ਰਜ਼ ਡਾ. ਬਲਵੰਤ ਸਿੰਘ ਭੱਟੀ ਵਲੋਂ ਨਿਭਾਏ ਗਏ।
ਪਿਛਲੀ ਖ਼ਬਰ ਵਿੱਦਿਅਕ ਮੁਕਾਬਲਿਆਂ ਦੇ ਅੱਵਲ ਬੱਚੇ ਸਨਮਾਨਿਤ ਅਗਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।