20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਵਿਜੀਲੈਂਸ ਵਿਭਾਗ ਨੇ ਨਗਰ ਨਿਗਮ ਵਲੋਂ ਕਰਵਾਏ ਗਏ ਕੰਮਾਂ ਦੀ ਕੀਤੀ ਚੈਕਿੰਗ ਅਤੇ ਵਰਤੇ ਗਏ ਮੈਟੀਰੀਅਲ ਦੇ ਲਏ ਸੈਂਪਲ

ਬਰਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਨਗਰ ਨਿਗਮ ਬਰਨਾਲਾ ਵਲੋਂ ਪਿਛਲੇ ਮਹੀਨਿਆਂ ਦੌਰਾਨ ਸ਼ਹਿਰ ਵਿਚ ਕਰਵਾਏ ਗਏ ਵਿਕਾਸ ਕੰਮਾਂ ਦੀ ਅੱਜ ਵਿਜੀਲੈਂਸ ਵਿਭਾਗ ਵਲੋਂ ਚੈਕਿੰਗ ਕੀਤੀ ਗਈ ਅਤੇ ਕੰਮਾਂ ਵਿਚ ਵਰਤੇ ਗਏ ਮੈਟੀਰੀਅਲ ਦੇ ਸੈਂਪਲ ਲਏ ਗਏ। ਵਿਜੀਲੈਂਸ ਵਿਭਾਗ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਬਰਨਾਲਾ ਵਲੋਂ ਕਰਵਾਏ ਗਏ ਵਿਕਾਸ ਕੰਮਾਂ ਦੀ ਅਨਾਜ ਮੰਡੀ ਰੋਡ ਸਮੇਤ ਹੋਰਨਾਂ ਥਾਵਾਂ ਉੱਪਰ ਚੈਕਿੰਗ ਕੀਤੀ ਗਈ ਹੈ ਅਤੇ ਕੰਮਾਂ ਵਿਚ ਵਰਤੇ ਗਏ ਮੈਟੀਰੀਅਲ ਦੇ ਸੈਂਪਲ ਲਏ ਗਏ ਹਨ।

ਅਜੀਤ ਡੈਸਕ 21-11-2026
ਬਰਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਨਗਰ ਨਿਗਮ ਬਰਨਾਲਾ ਵਲੋਂ ਪਿਛਲੇ ਮਹੀਨਿਆਂ ਦੌਰਾਨ ਸ਼ਹਿਰ ਵਿਚ ਕਰਵਾਏ ਗਏ ਵਿਕਾਸ ਕੰਮਾਂ ਦੀ ਅੱਜ ਵਿਜੀਲੈਂਸ ਵਿਭਾਗ ਵਲੋਂ ਚੈਕਿੰਗ ਕੀਤੀ ਗਈ ਅਤੇ ਕੰਮਾਂ ਵਿਚ ਵਰਤੇ ਗਏ ਮੈਟੀਰੀਅਲ ਦੇ ਸੈਂਪਲ ਲਏ ਗਏ। ਵਿਜੀਲੈਂਸ ਵਿਭਾਗ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਬਰਨਾਲਾ ਵਲੋਂ ਕਰਵਾਏ ਗਏ ਵਿਕਾਸ ਕੰਮਾਂ ਦੀ ਅਨਾਜ ਮੰਡੀ ਰੋਡ ਸਮੇਤ ਹੋਰਨਾਂ ਥਾਵਾਂ ਉੱਪਰ ਚੈਕਿੰਗ ਕੀਤੀ ਗਈ ਹੈ ਅਤੇ ਕੰਮਾਂ ਵਿਚ ਵਰਤੇ ਗਏ ਮੈਟੀਰੀਅਲ ਦੇ ਸੈਂਪਲ ਲਏ ਗਏ ਹਨ। ਸੈਂਪਲਾਂ ਦੀ ਰਿਪੋਰਟ ਆਉਣ ਤੋਂ ਬਾਅਦ ਜੇਕਰ ਕੋਈ ਕਾਰਵਾਈ ਬਣਦੀ ਹੋਈ ਤਾਂ ਅਮਲ ਵਿਚ ਲਿਆਂਦੀ ਜਾਵੇਗੀ। ਉੱਧਰ ਨਗਰ ਨਿਗਮ ਬਰਨਾਲਾ ਦੇ ਅਸਿਸਟੈਂਟ ਕਾਰਪੋਰੇਸ਼ਨ ਇੰਜੀਨੀਅਰ ਸਲੀਮ ਮੁਹੰਮਦ ਨੇ ਦੱਸਿਆ ਕਿ ਪਿਛਲੇ ਤਿੰਨ-ਚਾਰ ਮਹੀਨਿਆਂ ਦੌਰਾਨ ਜੋ ਨਗਰ ਨਿਗਮ ਨੇ ਕੰਮ ਕਰਵਾਏ ਸਨ, ਉਨ੍ਹਾਂ ਦੀ ਪੰਜਾਬ ਸਟੇਟ ਵਿਜੀਲੈਂਸ ਵਿਭਾਗ ਵਲੋਂ ਰੂਟੀਨ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜੋ ਸੈਂਪਲ ਲਏ ਗਏ ਹਨ ਦੀ ਰਿਪੋਰਟ ਆਉਣ ਤੋਂ ਬਾਅਦ ਅਤੇ ਅਗਲੇ ਹਫ਼ਤੇ ਥਰਡ ਪਾਰਟੀ ਆਡਿਟ ਹੋਣ ਤੋਂ ਬਾਅਦ ਹੀ ਸਬੰਧਿਤ ਫ਼ਰਮ ਨੂੰ ਫਾਈਨਲ ਪੇਮੈਂਟ ਕੀਤੀ ਜਾਵੇਗੀ।
ਪਿਛਲੀ ਖ਼ਬਰ ਪਿੰਡ ਗਹਿਲ ’ਚ ਕਿਸਾਨ ਜਥੇਬੰਦੀ ਦੇ ਵਿਰੋਧ ਅੱਗੇ ਝੁਕਿਆ ਪ੍ਰਸ਼ਾਸਨ ਅਗਲੀ ਖ਼ਬਰ ਗੁਰਚਰਨ ਸਿੰਘ ਸ਼ਹਿਣਾ ਨੇ ਹਲਕਾ ਭਦੌੜ ਤੋਂ ਕਾਂਗਰਸ ਦੀ ਟਿਕਟ ਲਈ ਪੇਸ਼ ਕੀਤੀ ਦਾਅਵੇਦਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।