20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਝੋਨੇ ਦੀ ਬੋਲੀ ਨਾ ਹੋਣ ਕਾਰਨ ਮੰਡੀਆਂ ’ਚ ਰੁਲਣ ਲਈ ਮਜਬੂਰ ਪੰਜਾਬ ਦਾ ਅੰਨਦਾਤਾ

ਤਪਾ ਮੰਡੀ, 20 ਨਵੰਬਰ (ਪ੍ਰਵੀਨ ਗਰਗ)-ਇਕ ਪਾਸੇ ਸਰਕਾਰ ਵਲੋਂ ਝੋਨੇ ਦੀ ਨਿਰਵਿਘਨ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਪ੍ਰੰਤੂ ਉੱਥੇ ਦੂਜੇ ਪਾਸੇ ਜ਼ਮੀਨੀ ਪੱਧਰ ’ਤੇ ਇਨ੍ਹਾਂ ਦਾਅਵਿਆਂ ਦੀ ਤਸਵੀਰ ਕੁੱਝ ਹੋਰ ਹੀ ਦਿਖਾਈ ਦੇ ਰਹੀ ਹੈ ਕਿਉਂਕਿ ਬੋਲੀ ਨਾ ਲੱਗਣ ਕਾਰਨ ਅੱਜ ਪੰਜਾਬ ਦਾ ਅੰਨਦਾਤਾ ਮੰਡੀਆਂ ਵਿਚ ਰੁਲਣ ਲਈ ਮਜਬੂਰ ਹੋ ਰਿਹਾ ਹੈ।

ਪਿੰਡ ਘੁੰਨਸ ਦੇ ਖਰੀਦ ਕੇਂਦਰ ’ਚ ਰੋਸ ਪ੍ਰਗਟ ਕਰਦੇ ਹੋਏ ਕਿਸਾਨ। ਤਸਵੀਰ : ਪ੍ਰਵੀਨ ਗਰਗ 21-11-2026
ਤਪਾ ਮੰਡੀ, 20 ਨਵੰਬਰ (ਪ੍ਰਵੀਨ ਗਰਗ)-ਇਕ ਪਾਸੇ ਸਰਕਾਰ ਵਲੋਂ ਝੋਨੇ ਦੀ ਨਿਰਵਿਘਨ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਪ੍ਰੰਤੂ ਉੱਥੇ ਦੂਜੇ ਪਾਸੇ ਜ਼ਮੀਨੀ ਪੱਧਰ ’ਤੇ ਇਨ੍ਹਾਂ ਦਾਅਵਿਆਂ ਦੀ ਤਸਵੀਰ ਕੁੱਝ ਹੋਰ ਹੀ ਦਿਖਾਈ ਦੇ ਰਹੀ ਹੈ ਕਿਉਂਕਿ ਬੋਲੀ ਨਾ ਲੱਗਣ ਕਾਰਨ ਅੱਜ ਪੰਜਾਬ ਦਾ ਅੰਨਦਾਤਾ ਮੰਡੀਆਂ ਵਿਚ ਰੁਲਣ ਲਈ ਮਜਬੂਰ ਹੋ ਰਿਹਾ ਹੈ। ਜਿਸ ਨੂੰ ਲੈ ਕੇ ਨਜ਼ਦੀਕੀ ਪਿੰਡ ਘੁੰਨਸ ਦੇ ਖਰੀਦ ਕੇਂਦਰ ’ਚ ਪਿਛਲੇ ਦੋ ਹਫ਼ਤਿਆਂ ਤੋਂ ਝੋਨਾ ਲੈ ਕੇ ਬੈਠੇ ਕਿਸਾਨਾਂ ਦੀ ਫ਼ਸਲ ਦੀ ਬੋਲੀ ਨਾ ਹੋਣ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਕਿਸਾਨਾਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ। ਇਸ ਸਬੰਧੀ ਕਿਸਾਨ ਦਰਸ਼ਨ ਸਿੰਘ ਪੁੱਤਰ ਗੁਰਦੇਵ ਸਿੰਘ ਅਤੇ ਗੰਗਾ ਸਿੰਘ ਪੁੱਤਰ ਰੂਪ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਖਰੀਦ ਕੇਂਦਰ ਵਿਚ ਝੋਨਾ ਲੈ ਕੇ ਬੈਠੇ ਹਨ, ਪਰ ਅਜੇ ਤੱਕ ਉਨ੍ਹਾਂ ਦੀ ਫ਼ਸਲ ਦੀ ਬੋਲੀ ਨਹੀਂ ਹੋ ਸਕੀ। ਇਸ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਦੀ ਵਿੱਕਰੀ ਨਾ ਹੋਣ ਕਾਰਨ ਉਹ ਕਣਕ ਦੀ ਬਿਜਾਈ ਕਰਨ ਤੋਂ ਵੀ ਅਸਮਰਥ ਹਨ। ਜਦੋਂ ਵੀ ਕੋਈ ਇੰਸਪੈਕਟਰ ਫ਼ਸਲ ਦੀ ਜਾਂਚ ਕਰਨ ਆਉਂਦਾ ਹੈ ਤਾਂ ਕਦੇ ਨਮੀ ਦੀ ਮਾਤਰਾ ਜ਼ਿਆਦਾ ਅਤੇ ਕਦੇ ਬਾਰਦਾਨਾ ਨਾ ਹੋਣ ਦਾ ਦੱਸ ਕੇ ਚਲਾ ਜਾਂਦਾ ਅਤੇ ਕਈ ਵਾਰ ਨਮੀ ਕਿਸਾਨਾਂ ਨੇ ਕਿਹਾ ਕਿ ਅਜਿਹੇ ਹਾਲਾਤ ਕਾਰਨ ਉਨ੍ਹਾਂ ਦੀ ਖ਼ੱਜਲ-ਖ਼ੁਆਰੀ ਲਗਾਤਾਰ ਵਧ ਰਹੀ ਹੈ। ਕਿਸਾਨਾਂ ਨੇ ਪ੍ਰਸ਼ਾਸਨ ਅਤੇ ਸਬੰਧਿਤ ਖਰੀਦ ਏਜੰਸੀ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਫ਼ਸਲ ਦੀ ਜਲਦ ਬੋਲੀ ਕਰਵਾਈ ਜਾਵੇ ਤਾਂ ਜੋ ਉਹ ਸਮੇਂ ਸਿਰ ਕਣਕ ਦੀ ਬਿਜਾਈ ਕਰ ਸਕਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਵਰਨਦੀਪ ਸਿੰਘ, ਬੂਟਾ ਸਿੰਘ, ਕਾਲੀ ਸਿੰਘ, ਕਰਤਾਰ ਸਿੰਘ, ਫ਼ੌਜੀ ਸਿੰਘ, ਭੋਲਾ ਸਿੰਘ ਸਮੇਤ ਹੋਰ ਕਿਸਾਨ ਵੀ ਹਾਜ਼ਰ ਸਨ। ਜਦ ਇਸ ਸੰਬੰਧੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਝੋਨੇ ਦੀਆਂ ਢੇਰੀਆਂ ’ਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਖਰੀਦ ਨਹੀਂ ਕੀਤੀ ਜਾ ਸਕੀ।
ਪਿਛਲੀ ਖ਼ਬਰ ਭਾਰਤੀ ਸੈਨਾ ਤੋਂ ਮਾਸਟਰ ਟਰੇਨਿੰਗ ਲੈਣ ਵਾਲੇ ਬਰਨਾਲਾ ਦੇ ਸਿਵਲ ਡਿਫੈਂਸ ਵਲੰਟੀਅਰਾਂ ਨਾਲ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਅਗਲੀ ਖ਼ਬਰ ਆਰੀਆਭੱਟ ਕਾਲਜ ਵਿਖੇ ‘ਕਾਲਜ ਦੀ ਪ੍ਰਧਾਨਗੀ’ ਨੂੰ ਲੈ ਕੇ ਦੋ ਧੜਿਆਂ ਵਿਚ ਮਾਹੌਲ ਟਕਰਾਅ ਵਾਲਾ ਬਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।