20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਹੈੱਡਮਾਸਟਰ ਦਰਸ਼ਨ ਸਿੰਘ ਪੰਡੋਰੀ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ

ਮਹਿਲ ਕਲਾਂ, 20 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਮਹਿਲ ਕਲਾਂ ਦੇ ਪ੍ਰਧਾਨ ਅਤੇ ਸੇਵਾਮੁਕਤ ਹੈੱਡ ਮਾਸਟਰ ਦਰਸ਼ਨ ਸਿੰਘ ਪੰਡੋਰੀ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਪੰਡੋਰੀ ਵਿਖੇ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ।

ਪਿੰਡ ਪੰਡੋਰੀ ਵਿਖੇ ਹੈੱਡ ਮਾਸਟਰ ਦਰਸ਼ਨ ਸਿੰਘ ਪੰਡੋਰੀ ਨਮਿਤ ਕਰਵਾਏ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵੱਖ-ਵੱਖ ਬੁਲਾਰੇ, ਹੇਠਾਂ ਇਕੱਠ। ਤਸਵੀਰ : ਗੁਰਪ੍ਰੀਤ ਸਿੰਘ ਅਣਖੀ 21-11-2026
ਮਹਿਲ ਕਲਾਂ, 20 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਮਹਿਲ ਕਲਾਂ ਦੇ ਪ੍ਰਧਾਨ ਅਤੇ ਸੇਵਾਮੁਕਤ ਹੈੱਡ ਮਾਸਟਰ ਦਰਸ਼ਨ ਸਿੰਘ ਪੰਡੋਰੀ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਪੰਡੋਰੀ ਵਿਖੇ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ। ਸ਼ਰਧਾਂਜਲੀ ਸਮਾਗਮ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮਾ: ਦਰਸ਼ਨ ਸਿੰਘ ਬੇਬਾਕ ਸੁਭਾਅ ਦੇ ਮਾਲਕ ਸਨ, ਜਿਨ੍ਹਾਂ ਨੇ ਆਪਣੇ ਜੀਵਨ ਦੌਰਾਨ ਸਮਾਜਿਕ ਬੁਰਾਈਆਂ ਦਾ ਡਟ ਕੇ ਵਿਰੋਧ ਕੀਤਾ। ਉਹ ਹਮੇਸ਼ਾ ਸਮਾਜ ਪ੍ਰਤੀ ਚਿੰਤਤ ਰਹਿੰਦੇ ਸਨ ਅਤੇ ਉਨ੍ਹਾਂ ਨੇ ਆਪਣੇ ਪਰਿਵਾਰ ਨੂੰ ਵੀ ਵਧੀਆ ਮਾਰਗ ਦਰਸ਼ਨ ਦਿੱਤਾ। ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਸਰਕਲ ਬਰਨਾਲਾ ਦੇ ਪ੍ਰਧਾਨ ਇੰਜੀਨੀਅਰ ਕੇਵਲ ਸਿੰਘ ਪੰਡੋਰੀ ਨੇ ਹੈੱਡ ਮਾਸਟਰ ਦਰਸ਼ਨ ਸਿੰਘ ਦੇ ਜੀਵਨ ’ਤੇ ਝਾਤ ਪਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਅਧਿਆਪਨ ਦੇ ਕਿੱਤੇ, ਮੁਲਾਜ਼ਮ ਵਰਗ ਦੇ ਹੱਕਾਂ, ਪਿੰਡ ਦੇ ਵਿਕਾਸ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅਹਿਮ ਭੂਮਿਕਾ ਨਿਭਾਈ। ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੇ ਜਨਰਲ ਸਕੱਤਰ ਮਾਸਟਰ ਮਨੋਹਰ ਲਾਲ, ਜਨਰਲ ਸਕੱਤਰ ਸੁਰਿੰਦਰ ਸ਼ਰਮਾ ਰਾਏਸਰ, ਮਾਸਟਰ ਨਿਰਪਾਲ ਸਿੰਘ ਜਲਾਲਦੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਜਥੇਬੰਦੀ ਨੂੰ ਬੁਲੰਦੀਆਂ ’ਤੇ ਪਹੁੰਚਾਇਆ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਵਿਛੋੜੇ ਨਾਲ ਸਮਾਜ, ਜਥੇਬੰਦੀ ਅਤੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਐਡਵੋਕੇਟ ਬੰਤ ਸਿੰਘ ਸਹਿਜੜਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸਟੇਜ ਦਾ ਸੰਚਾਲਨ ਮਾਸਟਰ ਦਲਜਿੰਦਰ ਸਿੰਘ ਨੇ ਬਖ਼ੂਬੀ ਢੰਗ ਨਾਲ ਕੀਤਾ। ਇਸ ਮੌਕੇ ਪਰਿਵਾਰ ਵਲੋਂ ਐਲਾਨ ਕੀਤਾ ਗਿਆ ਕਿ ਮਾਸਟਰ ਦਰਸ਼ਨ ਸਿੰਘ ਦੀ ਨਿੱਘੀ ਯਾਦ ਵਿਚ ਹਰ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਇਆ ਕਰੇਗਾ। ਇਸ ਸਮੇਂ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਗੁਰਮੁਖ ਸਿੰਘ, ਗੁਰਮੇਲ ਸਿੰਘ ਮੌੜ, ਅਕਾਲੀ ਦਲ ਵਲੋਂ ਹਰਮਨਪ੍ਰੀਤ ਸਿੰਘ ਹਮੀਦੀ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਹਰਨੇਕ ਸਿੰਘ ਪੰਡੋਰੀ, ਹੈੱਡ ਮਾਸਟਰ ਕੁਲਦੀਪ ਸਿੰਘ ਕਮਲ, ਕਾਰੋਬਾਰੀ ਹਰਵਿੰਦਰ ਕੁਮਾਰ ਜਿੰਦਲ, ਸਮਾਜ ਸੇਵੀ ਮੰਗਤ ਸਿੰਘ ਸਿੱਧੂ, ਸਰਪੰਚ ਜਤਿੰਦਰਪਾਲ ਸਿੰਘ, ਰਾਜਪਾਲ ਸਿੰਘ ਪੰਡੋਰੀ, ਜਗਤਾਰ ਸਿੰਘ ਜੌਹਲ, ਕੁਲਵੀਰ ਸਿੰਘ ਠੀਕਰੀਵਾਲਾ, ਮਾਸਟਰ ਜਗਰਾਜ ਸਿੰਘ ਭੱਠਲ, ਪੈਵੀ ਧੰਜਲ, ਗੁਰਦੇਵ ਸਿੰਘ ਕੁਰੜ, ਮੈਡਮ ਗੁਰਦਿਆਲ ਕੌਰ ਮਹਿਲ ਕਲਾਂ, ਗਿੰਦਰ ਸਿੰਘ ਰਾਜਾ, ਅਮਰਜੀਤ ਸਿੰਘ ਮਹਿਲ ਖੁਰਦ, ਨੱਥਾ ਸਿੰਘ ਬਾਠ, ਸੁਖਵਿੰਦਰ ਸਿੰਘ ਨਿਹਾਲੂਵਾਲ, ਕਾਨੂੰਗੋ ਉਜਾਗਰ ਸਿੰਘ ਛਾਪਾ, ਦਰਸ਼ਨ ਕੁਮਾਰ ਚੀਮਾ, ਸਲਾਹਕਾਰ ਪਾਰਸ ਮਹਿਲ ਕਲਾਂ, ਕੈਸ਼ੀਅਰ ਬਿੱਕਰ ਸਿੰਘ ਛੀਨੀਵਾਲ, ਸਕੱਤਰ ਸੁਖਦੇਵ ਸਿੰਘ ਝਲੂਰ, ਸਹਾਇਕ ਸਕੱਤਰ ਜਗਰਾਜ ਸਿੰਘ ਚੰਨਣਵਾਲ, ਇੰਜੀਨੀਅਰ ਮਲਕੀਤ ਸਿੰਘ ਸਹੌਰ, ਐਡੀਸ਼ਨਲ ਐਸ.ਡੀ.ਓ. ਇੰਜੀ. ਗੁਰਮੇਲ ਸਿੰਘ, ਸੀਨੀਅਰ ਮੀਤ ਪ੍ਰਧਾਨ ਦਲੀਪ ਸਿੰਘ, ਖ਼ਜ਼ਾਨਚੀ ਪਵਨ ਕੁਮਾਰ, ਬਖਤੌਰ ਸਿੰਘ ਮੂੰਮ, ਦਿਲਬਾਗ ਸਿੰਘ ਮਹਿਲ ਕਲਾਂ, ਅਮਰਜੀਤ ਕੁੱਕੂ, ਗੁਰਦੇਵ ਸਿੰਘ ਮਹਿਲ ਖੁਰਦ, ਸਰਬਜੀਤ ਸਿੰਘ ਸਹਿਜੜਾ, ਗਿਆਨ ਸਿੰਘ ਬਾਜਵਾ ਅਤੇ ਪਰਮਜੀਤ ਕੌਰ ਗੁੰਮਟੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੈਂਕਾਂ ਦੀਆਂ ਏ.ਟੀ.ਐੱਮ. ਮਸ਼ੀਨਾਂ ਦੇ ਨਾ ਚੱਲਣ ਕਾਰਨ ਲੋਕ ਹੋ ਰਹੇ ਖ਼ੱਜਲ਼-ਖ਼ੁਆਰ, ਨਕਦੀ ਕਢਵਾਉਣ ਲਈ ਭਟਕਣ ਨੂੰ ਮਜਬੂਰ ਅਗਲੀ ਖ਼ਬਰ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 5277867 ਬੋਰੀਆਂ ਝੋਨਾ ਖਰੀਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।