20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅੱਤਵਾਦ ਪੀੜਤ ਪਰਿਵਾਰਾਂ ਦੀਆਂ ਮੰਗਾਂ ਨੂੰ ਭਾਜਪਾ ਦੇ ਚੋਣ ਮਨੋਰਥ ਪੱਤਰ ਵਿਚ ਸ਼ਾਮਿਲ ਕਰਨ ਲਈ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੂੰ ਸੌਂਪਿਆ ਮੰਗ-ਪੱਤਰ

ਬਰਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਅੱਤਵਾਦ ਪੀੜਤ ਪਰਿਵਾਰ ਕਮੇਟੀ ਦੇ ਪ੍ਰਧਾਨ ਸੰਦੀਪ ਜੇਠੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਉੱਪਲ ਵਲੋਂ ਅੱਜ ਆਪਣੀ ਟੀਮ ਸਮੇਤ ਪਦਮਸ਼੍ਰੀ ਰਜਿੰਦਰ ਗੁਪਤਾ ਮੈਂਬਰ ਰਾਜ ਸਭਾ ਅਤੇ ਮੈਂਬਰ ਚੋਣ ਮਨੋਰਥ ਪੱਤਰ ਕਮੇਟੀ, ਭਾਜਪਾ ਪੰਜਾਬ ਨੂੰ ਮਿਲ ਕੇ ਪੰਜਾਬ ਦੇ ਅੱਤਵਾਦ ਪੀੜਤ ਹਿੰਦੂ ਪਰਿਵਾਰਾਂ ਦੀਆਂ ਸਮੱਸਿਆਵਾਂ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਮੰਗ-ਪੱਤਰ ਸੌਂਪਿਆ ਗਿਆ। ਸੰਦੀਪ ਜੇਠੀ ਨੇ ਕਿਹਾ ਕਿ ਪੰਜਾਬ ਵਿਚ 1978 ਤੋਂ ਲੈ ਕੇ 1992 ਤੱਕ ਅੱਤਵਾਦ ਦੇ ਕਾਲੇ ਦੌਰ ਦੌਰਾਨ 35,000 ਤੋਂ ਵੱਧ ਨਿਹੱਥੇ ਅਤੇ ਨਿਰਦੋਸ਼ ਹਿੰਦੂਆਂ ਦੀ ਹੱਤਿਆ ਕੀਤੀ ਗਈ।

ਰਾਜ ਸਭਾ ਮੈਂਬਰ ਪਦਮਸ੍ਰੀ ਰਾਜਿੰਦਰ ਗੁਪਤਾ ਨੂੰ ਮੰਗ-ਪੱਤਰ ਸੌਂਪਦੇ ਹੋਏ ਸੰਦੀਪ ਜੇਠੀ, ਰਾਜਿੰਦਰ ਉੱਪਲ ਅਤੇ ਹੋਰ ਆਗੂ। ਅਜੀਤ ਤਸਵੀਰ 21-11-2026
ਬਰਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਅੱਤਵਾਦ ਪੀੜਤ ਪਰਿਵਾਰ ਕਮੇਟੀ ਦੇ ਪ੍ਰਧਾਨ ਸੰਦੀਪ ਜੇਠੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਉੱਪਲ ਵਲੋਂ ਅੱਜ ਆਪਣੀ ਟੀਮ ਸਮੇਤ ਪਦਮਸ਼੍ਰੀ ਰਜਿੰਦਰ ਗੁਪਤਾ ਮੈਂਬਰ ਰਾਜ ਸਭਾ ਅਤੇ ਮੈਂਬਰ ਚੋਣ ਮਨੋਰਥ ਪੱਤਰ ਕਮੇਟੀ, ਭਾਜਪਾ ਪੰਜਾਬ ਨੂੰ ਮਿਲ ਕੇ ਪੰਜਾਬ ਦੇ ਅੱਤਵਾਦ ਪੀੜਤ ਹਿੰਦੂ ਪਰਿਵਾਰਾਂ ਦੀਆਂ ਸਮੱਸਿਆਵਾਂ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਮੰਗ-ਪੱਤਰ ਸੌਂਪਿਆ ਗਿਆ। ਸੰਦੀਪ ਜੇਠੀ ਨੇ ਕਿਹਾ ਕਿ ਪੰਜਾਬ ਵਿਚ 1978 ਤੋਂ ਲੈ ਕੇ 1992 ਤੱਕ ਅੱਤਵਾਦ ਦੇ ਕਾਲੇ ਦੌਰ ਦੌਰਾਨ 35,000 ਤੋਂ ਵੱਧ ਨਿਹੱਥੇ ਅਤੇ ਨਿਰਦੋਸ਼ ਹਿੰਦੂਆਂ ਦੀ ਹੱਤਿਆ ਕੀਤੀ ਗਈ। ਇਸ ਦਰਦਨਾਕ ਦੌਰ ਕਾਰਨ ਹਜ਼ਾਰਾਂ ਪਰਿਵਾਰ ਉੱਜੜ ਗਏ ਅਤੇ ਆਪਣੇ ਜੱਦੀ ਘਰ-ਬਾਰ ਛੱਡ ਕੇ ਦੇਸ਼ ਦੇ ਵੱਖ-ਵੱਖ ਰਾਜਾਂ ਵਿਚ ਜਾ ਕੇ ਵੱਸਣ ਲਈ ਮਜਬੂਰ ਹੋਏ। ਇਨ੍ਹਾਂ ਅੱਤਵਾਦ ਪੀੜਤ ਅਤੇ ਵਿਸਥਾਪਿਤ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਸਾਲ 2003 ਤੋਂ 2006 ਦੌਰਾਨ ਉਸ ਸਮੇਂ ਦੀ ਸਰਕਾਰ ਵਲੋਂ ਕੈਬਨਿਟ ਵਿਚ 78 1 ਕਰੋੜ ਰੁਪਏ ਦਾ ਪੈਕੇਜ ਮਨਜ਼ੂਰ ਕੀਤਾ ਗਿਆ ਸੀ ਪਰੰਤੂ ਲੰਬਾ ਸਮਾਂ ਬੀਤ ਜਾਣ ਅਤੇ ਅੱਜ ਦੀ ਮਹਿੰਗਾਈ ਨੂੰ ਦੇਖਦੇ ਹੋਏ ਇਸ ਪੈਕੇਜ ਦੀ ਰਕਮ ਮੌਜੂਦਾ ਹਾਲਾਤਾਂ ਦੇ ਅਨੁਕੂਲ ਨਹੀਂ ਰਹੀ। ਇਸ ਲਈ ਪੀੜਤ ਪਰਿਵਾਰਾਂ ਨੂੰ ਨਵੇਂ ਸਿਰੇ ਤੋਂ ਵਿਸ਼ੇਸ਼ ਆਰਥਿਕ ਸਹਾਇਤਾ ਦੇਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ 35,000 ਅੱਤਵਾਦ ਪੀੜਤ ਹਿੰਦੂ ਪਰਿਵਾਰਾਂ ਲਈ 5100 ਕਰੋੜ ਰੁਪਏ ਦਾ ਵਿਸ਼ੇਸ਼ ਆਰਥਿਕ ਪੈਕੇਜ ਤੁਰੰਤ ਮਨਜ਼ੂਰ ਕਰਵਾਇਆ ਜਾਵੇ। ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ, ਸਰਕਾਰੀ ਨੌਕਰੀਆਂ ਵਿਚ ਰਾਖਵਾਂਕਰਨ ਤੇ ਵੱਖ-ਵੱਖ ਸਰਕਾਰੀ ਸਕੀਮਾਂ ਵਿਚ ਮਿਲਦੇ ਵਿਸ਼ੇਸ਼ ਕੋਟੇ ਨੂੰ ਮੁੜ ਬਹਾਲ ਕੀਤਾ ਜਾਵੇ। ਪੀੜਤ ਪਰਿਵਾਰਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਬਣਾਉਣ ਲਈ ਇੱਕ ਵਿਸ਼ੇਸ਼ ਨੀਤੀ ਬਣਾਈ ਜਾਵੇ ਤਾਂ ਜੋ ਇਨ੍ਹਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਅਤੇ ਇਨਸਾਫ਼ ਮਿਲ ਸਕੇ। ਇਸ ਮੌਕੇ ਭਾਜਪਾ ਆਗੂ ਹਿਤੇਸ਼ਵਰ ਕੁਮਾਰ ਹਿਤੂ, ਹਰਪ੍ਰੀਤ ਸਿੰਘ ਹੈਪੀ ਅਤੇ ਅਤੁਲ ਗੁਪਤਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ‘ਹੁਣ ਨਹੀਂ ਤਾਂ ਕਦੇ ਨਹੀਂ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਢਿਲਵਾਂ ਵਿਖੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਸਹਿਯੋਗ ਨਾਲ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।