ਹਲਕਾ ਇੰਚਾਰਜ ਨਾਥ ਸਿੰਘ ਹਮੀਦੀ ਨੇ ਨਵ-ਨਿਯੁਕਤ ਅਹੁਦੇਦਾਰਾਂ ਦਾ ਕੀਤਾ ਵਿਸ਼ੇਸ਼ ਸਨਮਾਨ
ਟੱਲੇਵਾਲ, 21 ਨਵੰਬਰ (ਸੋਨੀ ਚੀਮਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਮਿਹਨਤੀ ਅਤੇ ਜੁਝਾਰੂ ਨੌਜਵਾਨ ਆਗੂ ਬਲਜਿੰਦਰ ਸਿੰਘ ਬੂਟਾ ਕਹਿਲ ਭੋਤਨਾ ਨੂੰ ਯੂਥ ਵਿੰਗ ਦਾ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਪਿੰਡ ਭੋਤਨਾ ਦੇ ਨਾਨਕ ਕਾਰ ਬਜ਼ਾਰ ਵਿਖੇ ਵਿਸ਼ੇਸ਼ ਤੌਰ ’ਤੇ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ ਨੇ ਬੂਟਾ ਸਿੰਘ ਕਹਿਲ ਭੋਤਨਾ, ਨਿਰਪਾਲ ਸਿੰਘ ਖਹਿਰਾ ਮੀਤ ਪ੍ਰਧਾਨ ਯੂਥ ਵਿੰਗ ਪੰਜਾਬ ਅਤੇ ਪਾਰਟੀ ਵਲੋਂ ਗੁਰਨਾਮ ਸਿੰਘ ਭੋਤਨਾ ਹਲਕਾ ਪ੍ਰਧਾਨ ਐੱਸ.
ਗ
ਗੁਰਮੇਲ ਸਿੰਘ ਅਤੇ ਜਗਜੀਤ ਕੌਰ ਵਾਸੀ ਬਰਨਾਲਾ ਨੇ ਆਪਣੇ ਵਿਆਹ ਦੀ 45ਵੀਂ ਵਰ੍ਹੇਗੰਢ ਮਨਾਈ।
22-11-2026
ਟੱਲੇਵਾਲ, 21 ਨਵੰਬਰ (ਸੋਨੀ ਚੀਮਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਮਿਹਨਤੀ ਅਤੇ ਜੁਝਾਰੂ ਨੌਜਵਾਨ ਆਗੂ ਬਲਜਿੰਦਰ ਸਿੰਘ ਬੂਟਾ ਕਹਿਲ ਭੋਤਨਾ ਨੂੰ ਯੂਥ ਵਿੰਗ ਦਾ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਪਿੰਡ ਭੋਤਨਾ ਦੇ ਨਾਨਕ ਕਾਰ ਬਜ਼ਾਰ ਵਿਖੇ ਵਿਸ਼ੇਸ਼ ਤੌਰ ’ਤੇ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ ਨੇ ਬੂਟਾ ਸਿੰਘ ਕਹਿਲ ਭੋਤਨਾ, ਨਿਰਪਾਲ ਸਿੰਘ ਖਹਿਰਾ ਮੀਤ ਪ੍ਰਧਾਨ ਯੂਥ ਵਿੰਗ ਪੰਜਾਬ ਅਤੇ ਪਾਰਟੀ ਵਲੋਂ ਗੁਰਨਾਮ ਸਿੰਘ ਭੋਤਨਾ ਹਲਕਾ ਪ੍ਰਧਾਨ ਐੱਸ.ਸੀ ਵਿੰਗ, ਬਲਵਿੰਦਰ ਸਿੰਘ ਭੋਲਾ ਸਾਬਕਾ ਪੰਚ ਭੋਤਨਾ ਨੂੰ ਪਿੰਡ ਇਕਾਈ ਦਾ ਜਨਰਲ ਸਕੱਤਰ ਨਿਯੁਕਤ ਕਰਨ ਅਤੇ ਹੋਰ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਉ ਭੇਟ ਕਰ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਹੀ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਵਫ਼ਾਦਾਰ ਵਰਕਰਾਂ ਅਤੇ ਨੌਜਵਾਨਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਹੈ। ਇਸ ਮੌਕੇ ਬਲਰਾਜ ਸਿੰਘ ਕਾਕਾ ਸਰਕਲ ਪ੍ਰਧਾਨ, ਕੁਲਵੰਤ ਸਿੰਘ ਜਗਦੇ ਪ੍ਰਧਾਨ ਬੀ.ਸੀ. ਵਿੰਗ, ਹਰਜਿੰਦਰ ਸਿੰਘ ਖ਼ਾਲਸਾ ਮਾਂਗੇਵਾਲ, ਰੁਪਿੰਦਰ ਸਿੰਘ, ਜਗਸੀਰ ਸਿੰਘ, ਸਿਮਰਜੀਤ ਸਿੰਘ, ਚਮਕੌਰ ਸਿੰਘ, ਧਰਮ ਸਿੰਘ, ਗੁਰਮੇਲ ਸਿੰਘ, ਦਲਵਾਰ ਸਿੰਘ, ਜਗਜੀਤ ਸਿੰਘ, ਗੁਰਲਾਲ ਸਿੰਘ ਖਹਿਰਾ, ਜੀਤ ਸਿੰਘ, ਬਲਦੇਵ ਸਿੰਘ ਪੰਚ, ਗੁਰਚੇਤ ਸਿੰਘ, ਜਸ਼ਨ ਧਾਲੀਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸਥਾਨਕ ਆਗੂ ਹਾਜ਼ਰ ਸਨ।