ਨਸ਼ਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨੇ ਕੱਸਿਆ ਸ਼ਿਕੰਜਾ, ਦੋ ਕਾਬੂ
ਤਪਾ ਮੰਡੀ, 22 ਨਵੰਬਰ (ਪ੍ਰਵੀਨ ਗਰਗ)-ਥਾਣਾ ਮੁਖੀ ਇੰਸਪੈਕਟਰ ਹਰਸਿਮਰਨਜੀਤ ਸਿੰਘ ਦੀ ਅਗਵਾਈ ’ਚ ਪੁਲਿਸ ਨੇ ਨਸ਼ਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਜਿਨ੍ਹਾਂ ਦੀ ਪਛਾਣ ਰੋਹਿਤ ਕੁਮਾਰ ਪੁੱਤਰ ਸੰਜੇ ਕੁਮਾਰ ਅਤੇ ਰੋਹਿਤ ਕੁਮਾਰ ਪੁੱਤਰ ਰਜਿੰਦਰ ਕੁਮਾਰ, ਵਾਸੀ ਗੁਰੂ ਗੋਬਿੰਦ ਸਿੰਘ ਨਗਰ ਵਜੋਂ ਹੋਈ ਹੈ।
ਪੁਲਿਸ ਵਲੋਂ ਨਸ਼ਾ ਕਰਨ ਵਾਲੇ ਕਾਬੂ ਕੀਤੇ ਨੌਜਵਾਨ ਪੁਲਿਸ ਪਾਰਟੀ ਨਾਲ। ਤਸਵੀਰ : ਪ੍ਰਵੀਨ ਗਰਗ
23-11-2026