ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਖ਼ੁਸ਼ਹਾਲ ਰੈਲੀ ਵਿਚ ਕੀਤਾ ਜਾਵੇਗਾ 2027 ਵਿਧਾਨ ਸਭਾ ਚੋਣਾਂ ਦਾ ਆਗਾਜ਼-ਪਰਮਿੰਦਰ ਸਿੰਘ ਭੰਗੂ
ਬਰਨਾਲਾ, 23 ਨਵੰਬਰ (ਨਰਿੰਦਰ ਅਰੋੜਾ)-ਆਮ ਆਦਮੀ ਪਾਰਟੀ ਵਲੋਂ ਮੋਗਾ ਦੇ ਮਟਵਾਨੀ ਪਿੰਡ ਵਿਖੇ ਕੀਤੀ ਜਾਣ ਵਾਲੀ ਵਿਸ਼ਾਲ ਖ਼ੁਸ਼ਹਾਲ ਰੈਲੀ ਸਬੰਧੀ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਬਰਨਾਲਾ ਅਤੇ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਭੰਗੂ ਅਤੇ ਲਾਭ ਸਿੰਘ ਉਗੋਕੇ ਨੇ ਕਿਹਾ ਕਿ 26 ਨਵੰਬਰ ਨੂੰ ਮੋਗਾ ਦੇ ਮਟਵਾਨੀ ਪਿੰਡ ਵਿਖੇ ਹੋਣ ਵਾਲੀ ਵਿਸ਼ਾਲ ਖ਼ੁਸ਼ਹਾਲ ਰੈਲੀ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕਰਵਾਈ ਜਾ ਰਹੀ ਹੈ, ਜਿਸ ਵਿਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਆਗਾਜ਼ ਵੀ ਕੀਤਾ ਜਾਵੇਗਾ।
ਪ
ਪ੍ਰੈੱਸ ਕਾਨਫ਼ਰੰਸ ਦੌਰਾਨ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਭੰਗੂ ਅਤੇ ਵਿਧਾਇਕ ਲਾਭ ਸਿੰਘ ਉਗੋਕੇ। ਤਸਵੀਰ : ਰਿੰਪੀ ਸਟੂਡੀਓ
24-11-2026
ਬਰਨਾਲਾ, 23 ਨਵੰਬਰ (ਨਰਿੰਦਰ ਅਰੋੜਾ)-ਆਮ ਆਦਮੀ ਪਾਰਟੀ ਵਲੋਂ ਮੋਗਾ ਦੇ ਮਟਵਾਨੀ ਪਿੰਡ ਵਿਖੇ ਕੀਤੀ ਜਾਣ ਵਾਲੀ ਵਿਸ਼ਾਲ ਖ਼ੁਸ਼ਹਾਲ ਰੈਲੀ ਸਬੰਧੀ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਬਰਨਾਲਾ ਅਤੇ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਭੰਗੂ ਅਤੇ ਲਾਭ ਸਿੰਘ ਉਗੋਕੇ ਨੇ ਕਿਹਾ ਕਿ 26 ਨਵੰਬਰ ਨੂੰ ਮੋਗਾ ਦੇ ਮਟਵਾਨੀ ਪਿੰਡ ਵਿਖੇ ਹੋਣ ਵਾਲੀ ਵਿਸ਼ਾਲ ਖ਼ੁਸ਼ਹਾਲ ਰੈਲੀ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕਰਵਾਈ ਜਾ ਰਹੀ ਹੈ, ਜਿਸ ਵਿਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਆਗਾਜ਼ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜੋ ਕੰਮ ਪੰਜ ਸਾਲਾਂ ਵਿਚ ਕੀਤੇ ਗਏ ਹਨ, ਉਹ ਦੂਜੀਆਂ ਪਾਰਟੀਆਂ ਨੇ 75 ਸਾਲਾਂ ਵਿਚ ਵੀ ਨਹੀਂ ਕੀਤੇ। ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ, ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ, ਸਿਹਤ ਬੀਮਾ, 18 ਟੋਲ ਪਲਾਜ਼ੇ ਬੰਦ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ , 3100 ਗਰਾਊਂਡ ਬਣਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਅਤੇ 88 ਫ਼ੀਸਦੀ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਭਾਗ ਲਵੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਸੁਨੇਹਾ ਦਿੱਤਾ ਜਾਵੇਗਾ ਕਿ ਪਿਛਲੀਆਂ ਰਾਜਨੀਤਿਕ ਰਿਵਾਇਤਾਂ ਨੂੰ ਛੱਡਦਿਆਂ ਨਵਾਂ ਖ਼ੁਸ਼ਹਾਲ ਪੰਜਾਬ ਬਣਾਉਣ ਦਾ ਜੋ ਐਲਾਨ ਸਾਲ 2022 ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਖਟਕੜ ਕਲਾਂ ਵਿਖੇ ਕੀਤਾ ਗਿਆ ਸੀ, ਉਸ ਨੂੰ ਪੂਰਾ ਕੀਤਾ ਗਿਆ ਹੈ। ਇਸ ਵਿਸ਼ਾਲ ਰੈਲੀ ਵਿਚ ਬਰਨਾਲਾ ਜ਼ਿਲ੍ਹੇ ਤੋਂ 95 ਦੇ ਕਰੀਬ ਬੱਸਾਂ ਜਾਣਗੀਆਂ, ਜਿਸ ਸਬੰਧੀ ਪਿੰਡਾਂ ਅਤੇ ਸ਼ਹਿਰ ਵਿਚ ਵੱਖ-ਵੱਖ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਰੈਲੀ ਵਿਚ ਢਾਈ ਲੱਖ ਦੇ ਕਰੀਬ ਲੋਕਾਂ ਦੇ ਇਕੱਠ ਹੋਣ ਦੀ ਸੰਭਾਵਨਾ ਹੈ।