25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮਾਨਵਤਾ ਦੀ ਸੇਵਾ ਅਤੇ ਧੀਆਂ ਦੇ ਸਤਿਕਾਰ ਦੀ ਅਨੋਖੀ ਮਿਸਾਲ ਕਾਇਮ ਕੀਤੀ

ਤਪਾ ਮੰਡੀ, 24 ਨਵੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਨੇੜਲੇ ਪਿੰਡ ਆਲੀਕੇ ਵਿਖੇ ਸੰਤ ਚਿਤਾ ਨੰਦ ਗਰੀਬਦਾਸ ਗਊਸ਼ਾਲਾ ਆਲੀਕੇ ਦੀ ਸਮੂਹ ਕਮੇਟੀ ਅਤੇ ਨਗਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਤ ਲੋੜਵੰਦ ਲੜਕੀਆਂ ਦੇ ਵਿਆਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕੀਤੇ ਗਏ। ਸਮਾਗਮ ਦੀ ਸ਼ੁਰੂਆਤ ਰਾਗੀ ਸਿੰਘਾਂ ਵਲੋਂ ਰਸਭਿੰਨਾ ਕੀਰਤਨ ਕਰ ਕੇ ਕੀਤੀ ਗਈ ਅਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਤੋਂ ਬਾਅਦ ਸੰਤ ਰਾਜਗਿਰ ਜੀ, ਗਊਸ਼ਾਲਾ ਦੇ ਪ੍ਰਧਾਨ ਅਮਰਜੀਤ ਸਿੰਘ, ਮਹੰਤ ਸੋਹਨ ਦਾਸ, ਮਹੰਤ ਪ੍ਰਕਾਸ਼ ਮੁਨੀ, ਮਹੰਤ ਗੁਰਚਰਨ ਦਾਸ, ਬਾਬਾ ਓਮ ਦਾਸ, ਮਹੰਤ ਬੁੱਕਣ ਦਾਸ, ਮਹੰਤ ਰਘਵੀਰ ਦਾਸ, ਮਹੰਤ ਭੋਲਾ ਦਾਸ ਆਦਿ ਵਲੋਂ ਨਵ ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦੇ ਕੇ ਉਨ੍ਹਾਂ ਦੇ ਚੰਗੇ ਜੀਵਨ ਦੀ ਅਰਦਾਸ ਕਰਦਿਆਂ ਕਿਹਾ ਕਿ ਸੰਤ ਚਿਤਾ ਨੰਦ ਗਊਸ਼ਾਲਾ ਆਲੀਕੇ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਨਗਰ ਦੇ ਸਹਿਯੋਗ ਨਾਲ ਸਮਾਜ ਸੇਵਾ ਦੀ ਇਕ ਬਹੁਤ ਹੀ ਸ਼ਲਾਘਾਯੋਗ ਮਿਸਾਲ ਪੇਸ਼ ਕਰਦਿਆਂ ਸੱਤ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਪੂਰੀ ਮਰਿਆਦਾ ਅਤੇ ਧਾਰਮਿਕ ਰੀਤੀ ਰਿਵਾਜ਼ਾਂ ਨਾਲ ਕੀਤੇ ਗਏ।

ਅਜੀਤ ਡੈਸਕ 25-11-2026
ਤਪਾ ਮੰਡੀ, 24 ਨਵੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਨੇੜਲੇ ਪਿੰਡ ਆਲੀਕੇ ਵਿਖੇ ਸੰਤ ਚਿਤਾ ਨੰਦ ਗਰੀਬਦਾਸ ਗਊਸ਼ਾਲਾ ਆਲੀਕੇ ਦੀ ਸਮੂਹ ਕਮੇਟੀ ਅਤੇ ਨਗਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਤ ਲੋੜਵੰਦ ਲੜਕੀਆਂ ਦੇ ਵਿਆਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕੀਤੇ ਗਏ। ਸਮਾਗਮ ਦੀ ਸ਼ੁਰੂਆਤ ਰਾਗੀ ਸਿੰਘਾਂ ਵਲੋਂ ਰਸਭਿੰਨਾ ਕੀਰਤਨ ਕਰ ਕੇ ਕੀਤੀ ਗਈ ਅਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਤੋਂ ਬਾਅਦ ਸੰਤ ਰਾਜਗਿਰ ਜੀ, ਗਊਸ਼ਾਲਾ ਦੇ ਪ੍ਰਧਾਨ ਅਮਰਜੀਤ ਸਿੰਘ, ਮਹੰਤ ਸੋਹਨ ਦਾਸ, ਮਹੰਤ ਪ੍ਰਕਾਸ਼ ਮੁਨੀ, ਮਹੰਤ ਗੁਰਚਰਨ ਦਾਸ, ਬਾਬਾ ਓਮ ਦਾਸ, ਮਹੰਤ ਬੁੱਕਣ ਦਾਸ, ਮਹੰਤ ਰਘਵੀਰ ਦਾਸ, ਮਹੰਤ ਭੋਲਾ ਦਾਸ ਆਦਿ ਵਲੋਂ ਨਵ ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦੇ ਕੇ ਉਨ੍ਹਾਂ ਦੇ ਚੰਗੇ ਜੀਵਨ ਦੀ ਅਰਦਾਸ ਕਰਦਿਆਂ ਕਿਹਾ ਕਿ ਸੰਤ ਚਿਤਾ ਨੰਦ ਗਊਸ਼ਾਲਾ ਆਲੀਕੇ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਨਗਰ ਦੇ ਸਹਿਯੋਗ ਨਾਲ ਸਮਾਜ ਸੇਵਾ ਦੀ ਇਕ ਬਹੁਤ ਹੀ ਸ਼ਲਾਘਾਯੋਗ ਮਿਸਾਲ ਪੇਸ਼ ਕਰਦਿਆਂ ਸੱਤ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਪੂਰੀ ਮਰਿਆਦਾ ਅਤੇ ਧਾਰਮਿਕ ਰੀਤੀ ਰਿਵਾਜ਼ਾਂ ਨਾਲ ਕੀਤੇ ਗਏ। ਇਸ ਉਪਰਾਲੇ ਦੀ ਸਭ ਤੋਂ ਵੱਡੀ ਖ਼ਾਸੀਅਤ ਇਹ ਰਹੀ ਕਿ ਕਮੇਟੀ ਵਲੋਂ ਸਿਰਫ਼ ਲੜਕੀਆਂ ਦੇ ਵਿਆਹ ਹੀ ਨਹੀਂ ਕਰਵਾਏ ਗਏ, ਸਗੋਂ ਉਨ੍ਹਾਂ ਦੇ ਨਵੇਂ ਜੀਵਨ ਦੀ ਸ਼ੁਰੂਆਤ ਨੂੰ ਸੁਖਾਲਾ ਬਣਾਉਣ ਲਈ ਲੋੜੀਂਦਾ ਘਰੇਲੂ ਸਮਾਨ ਵੀ ਦਿੱਤਾ ਗਿਆ। ਗਊਸ਼ਾਲਾ ਦੇ ਪ੍ਰਬੰਧਕਾਂ ਵਲੋਂ ਸਹਿਯੋਗ ਦੇਣ ਵਾਲੇ ਅਤੇ ਸਮਾਗਮ ਵਿਚ ਪਹੁੰਚੇ ਸੰਤ ਮਹਾਂਪੁਰਸ਼ਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਕਮੇਟੀ ਦੇ ਪ੍ਰਧਾਨ ਅਮਰਜੀ ਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਅਜਿਹੇ ਸਮਾਜ ਸੇਵੀ ਕਾਰਜ ਨਾ ਸਿਰਫ਼ ਲੋੜਵੰਦ ਪਰਿਵਾਰਾਂ ਦਾ ਸਹਾਰਾ ਬਣਦੇ ਹਨ, ਸਗੋਂ ਸਮਾਜ ਵਿਚ ਧੀਆਂ ਪ੍ਰਤੀ ਸਤਿਕਾਰ, ਆਪਸੀ ਭਾਈਚਾਰੇ ਅਤੇ ਸੇਵਾ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ ਅਤੇ ਸੰਤ ਚਿਤਾ ਨੰਦ ਗਊਸ਼ਾਲਾ ਆਲੀਕੇ ਕਮੇਟੀ ਵਲੋਂ ਪਿਛਲੇ ਕਈ ਸਾਲਾਂ ਤੋਂ ਸੰਤ ਚਿਤਾਨੰਦ ਗਊਸ਼ਾਲਾ ਆਲੀਕੇ ਵਿਚ ਹੀ ਉਪਰਾਲਾ ਸਮਾਜ ਲਈ ਇਕ ਪ੍ਰੇਰਣਾਦਾਇਕ ਸੰਦੇਸ਼ ਹੈ। ਸੰਤ ਰਾਜਗਿਰੀ ਨੇ ਦੱਸਿਆ ਕਿ ਅਸਲ ਖ਼ੁਸ਼ੀ ਉਸ ਸਮੇਂ ਪ੍ਰਾਪਤ ਹੁੰਦੀ ਹੈ ਜਦੋਂ ਕਿਸੇ ਲੋੜਵੰਦ ਤੇ ਸੱਚਮੁੱਚ ਹੱਥ ਰੱਖਿਆ ਜਾਵੇ, ਕਿਉਂਕਿ ਧੀਆਂ ਦੇ ਸਿਰ ’ਤੇ ਪਿਆਰ ਅਤੇ ਅਸੀਸਾਂ ਦਾ ਹੱਥ ਰੱਖਣਾ ਹੀ ਸਭ ਤੋਂ ਵੱਡੀ ਸਮਾਜ ਸੇਵਾ ਹੈ। ਸਮਾਗਮ ਦੇ ਅੰਤ ਵਿਚ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਬਰਨਾਲਾ, ਵਿਧਾਇਕ ਲਾਭ ਸਿੰਘ ਉਗੋਕੇ ਭਦੌੜ, ਅਕਾਲੀ ਦਲ (ਵਾਰਸ ਪੰਜਾਬ ਦੇ) ਭਦੌੜ ਦੇ ਹਲਕਾ ਇੰਚਾਰਜ ਜਗਸੀਰ ਸਿੰਘ ਜੱਗੀ ਬਾਬਾ, ਮਨਦੀਪ ਸਿੱਧੂ, ਅਜਮੇਰ ਸਿੰਘ ਭੋਲਾ, ਹਰਦੀਪ ਸਿੰਘ ਢਿੱਲੋਂ, ਹਰਦੀਪ ਸਿੰਘ ਕਾਕਾ ਸੇਖੋਂ, ਦਵਿੰਦਰ ਟੀਟੂ ਦੀਕਸ਼ਿਤ, ਗੁਰਤੇਜ ਸਿੰਘ, ਸ਼ੀਲਾ ਨੈਣੇਵਾਲ, ਬਲਜਿੰਦਰ ਸਿੰਘ, ਸ਼ਮਸ਼ੇਰ ਸਿੰਘ ਸ਼ੇਰਾ, ਰੇਸ਼ਮ ਖ਼ਾਨ, ਜੀਵਨ ਔਜਲਾ, ਇੰਜੀਨੀਅਰ ਗੁਰਦੀਪ ਸਿੰਘ, ਨੰਬਰਦਾਰ ਜਗਰਾਜ ਸਿੰਘ, ਯੂਥ ਕਾਂਗਰਸ ਹਲਕਾ ਪ੍ਰਧਾਨ ਕਾਂਗਰਸ ਗਿੰਦੂ ਧਾਲੀਵਾਲ, ਅਮਰਾ ਸਿੰਘ ਧਾਲੀਵਾਲ, ਜਗਸੀਰ ਸਿੰਘ, ਮੇਲਾ ਸਿੰਘ ਢਡਵਾਲ, ਮਿਸਤਰੀ ਛੈਬਰ ਸਿੰਘ, ਚੇਅਰਮੈਨ ਮਨੀਸ਼ ਕੁਮਾਰ ਢਿੱਲਵਾਂ, ਸਰਪੰਚ ਗੁਰਜੰਟ ਸਿੰਘ ਧਾਲੀਵਾਲ, ਕੁਲਵਿੰਦਰ ਸਿੰਘ ਕਿੰਦੀ, ਅਸ਼ੋਕ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਦੂਰ ਦੁਰਾਡੇ ਤੋਂ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਆਗਾਮੀ ਚੋਣਾਂ ਦੀਆਂ ਤਿਆਰੀਆਂ ਦੇ ਸਬੰਧ ਵਿਚ ਮੀਟਿੰਗ ਅਗਲੀ ਖ਼ਬਰ ਅਕਾਲੀ-ਭਾਜਪਾ ਦੇ ਗੱਠਜੋੜ ਨਾਲ 2027 ਵਿਚ ਸਰਕਾਰ ਪੱਕੀ-ਧਰਮ ਸਿੰਘ ਫ਼ੌਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।