25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਮਹਿਲ ਕਲਾਂ, 24 ਨਵੰਬਰ (ਅਵਤਾਰ ਸਿੰਘ ਅਣਖੀ)-ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਗੁਰੂ ਸਾਹਿਬ ਨੂੰ ਸਿੱਜਦਾ ਕੀਤਾ ਗਿਆ।

ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ’ਚ ਸ਼ਾਮਿਲ ਵਿਦਿਆਰਥੀ। ਤਸਵੀਰ: ਅਵਤਾਰ ਸਿੰਘ ਅਣਖੀ 25-11-2026
ਮਹਿਲ ਕਲਾਂ, 24 ਨਵੰਬਰ (ਅਵਤਾਰ ਸਿੰਘ ਅਣਖੀ)-ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਗੁਰੂ ਸਾਹਿਬ ਨੂੰ ਸਿੱਜਦਾ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ। ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਮਹਾਨ ਸੰਦੇਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਦੇ ਉਦੇਸ਼ ਨਾਲ ਗੁਰਪੁਰਬ ਨਾਲ ਸਬੰਧਿਤ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਦਿਲਚਸਪੀ ਨਾਲ ਇਸ ਮੁਕਾਬਲੇ ਵਿਚ ਭਾਗ ਲਿਆ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਆਪਣੇ ਗਿਆਨ ਦਾ ਪ੍ਰਦਰਸ਼ਨ ਕੀਤਾ। ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਮੋਹਨੀਸ਼ ਮਿਸ਼ਾ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਤਿੰਨ ਮਹਾਨ ਸਿਧਾਂਤਾਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਸੱਚਾਈ, ਇਮਾਨਦਾਰੀ, ਨਿਮਰਤਾ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨਾਲ ਜੀਵਨ ਬਤੀਤ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਸਰਵੋਤਮ ਅਕੈਡਮੀ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਵਿੱਤ ਮੰਤਰੀ ਨੇ ਬੇਰੁਜ਼ਗਾਰਾਂ ਨੂੰ ਮੁੜ ਦਿੱਤਾ ਭਰੋਸਾ ਲਾਰਾ ਨਿਕਲਿਆ ਤਾਂ 29 ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਗਰਜਣਗੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।