26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦਫ਼ਤਰੀ ਕਮਰੇ ਵਿਚ ਚੋਣ ਅਧਿਕਾਰੀਆਂ ਨੂੰ ਬਿਠਾਉਣ ਖ਼ਿਲਾਫ਼ ਮਨਰੇਗਾ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)–ਬਲਾਕ ਮਹਿਲ ਕਲਾਂ ਦੇ ਦਫ਼ਤਰ ਵਿਚ ਮਨਰੇਗਾ ਕਰਮਚਾਰੀਆਂ ਨੂੰ ਅਲਾਟ ਕੀਤੇ ਕਮਰੇ ਵਿਚ ਚੋਣ ਅਧਿਕਾਰੀਆਂ ਨੂੰ ਬਿਠਾਉਣ ਦੇ ਫ਼ੈਸਲੇ ਖ਼ਿਲਾਫ਼ ਕਰਮਚਾਰੀਆਂ ਨੇ ਕਮਰੇ ਅੱਗੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ। ਮਨਰੇਗਾ ਕਰਮਚਾਰੀ ਯੂਨੀਅਨ ਦੇ ਬਲਾਕ ਪ੍ਰਧਾਨ ਬੂਟਾ ਸਿੰਘ, ਏ.

ਅਜੀਤ ਡੈਸਕ 26-11-2026
ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)–ਬਲਾਕ ਮਹਿਲ ਕਲਾਂ ਦੇ ਦਫ਼ਤਰ ਵਿਚ ਮਨਰੇਗਾ ਕਰਮਚਾਰੀਆਂ ਨੂੰ ਅਲਾਟ ਕੀਤੇ ਕਮਰੇ ਵਿਚ ਚੋਣ ਅਧਿਕਾਰੀਆਂ ਨੂੰ ਬਿਠਾਉਣ ਦੇ ਫ਼ੈਸਲੇ ਖ਼ਿਲਾਫ਼ ਕਰਮਚਾਰੀਆਂ ਨੇ ਕਮਰੇ ਅੱਗੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ। ਮਨਰੇਗਾ ਕਰਮਚਾਰੀ ਯੂਨੀਅਨ ਦੇ ਬਲਾਕ ਪ੍ਰਧਾਨ ਬੂਟਾ ਸਿੰਘ, ਏ.ਪੀ.ਓ. ਗਗਨਦੀਪ ਸਿੰਘ ਅਤੇ ਜੇ.ਈ. ਇੰਦਰਜੀਤ ਸਿੰਘ ਨੇ ਦੱਸਿਆ ਕਿ ਮਨਰੇਗਾ ਭਵਨ ਵਿਚ ਪਹਿਲਾਂ ਹੀ ਤਹਿਸੀਲ ਕੰਪਲੈਕਸ ਚੱਲ ਰਿਹਾ ਹੈ। ਇਸ ਕਾਰਨ 54 ਪਿੰਡਾਂ ਦਾ ਸਰਕਾਰੀ ਕੰਮਕਾਜ ਅਤੇ ਰਿਕਾਰਡ ਇੱਕੋ ਕਮਰੇ ਵਿਚ ਸੰਭਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਮਰੇ ਵਿਚ ਚੋਣ ਅਧਿਕਾਰੀਆਂ ਨੂੰ ਬਿਠਾਉਣ ਨਾਲ ਜਿੱਥੇ ਦਫ਼ਤਰੀ ਕੰਮਕਾਜ ਪ੍ਰਭਾਵਿਤ ਹੋਵੇਗਾ, ਉੱਥੇ ਪਿੰਡਾਂ ਤੋਂ ਆਉਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਵੀ ਵਧਣਗੀਆਂ। ਕਰਮਚਾਰੀਆਂ ਨੇ ਚੋਣ ਅਧਿਕਾਰੀਆਂ ਲਈ ਕਿਸੇ ਹੋਰ ਥਾਂ ਦਾ ਪ੍ਰਬੰਧ ਕਰਨ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਮਸਲਾ ਹੱਲ ਨਾ ਹੋਣ ’ਤੇ ਡਿਪਟੀ ਕਮਿਸ਼ਨਰ ਬਰਨਾਲਾ ਨਾਲ ਮੁਲਾਕਾਤ ਕੀਤੀ ਜਾਵੇਗੀ। ਦੂਜੇ ਪਾਸੇ, ਐੱਸ.ਡੀ.ਐਮ. ਮਹਿਲ ਕਲਾਂ ਰਜਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ’ਤੇ ਦਫ਼ਤਰ ਵਿਚ ਵਿਚਾਰ-ਵਟਾਂਦਰਾ ਕਰ ਕੇ ਪਹਿਲ ਦੇ ਆਧਾਰ ’ਤੇ ਹੱਲ ਕੱਢਿਆ ਜਾਵੇਗਾ। ਇਸ ਮੌਕੇ ਜਸਵੀਰ ਕੌਰ, ਕੁਲਬੀਰ ਕੌਰ, ਮਹਿੰਦਰ ਸਿੰਘ ਰਾਏਸਰ, ਗਗਨਜੀਤ ਸਿੰਘ, ਮਹਿੰਦਰ ਸਿੰਘ ਮਹਿਲ ਕਲਾਂ ਅਤੇ ਹਰਪ੍ਰੀਤ ਕੌਰ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਭਗਤ ਮੋਹਨ ਲਾਲ ਸੇਵਾ ਸਮਿਤੀ ਵਲੋਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 29 ਨੂੰ ਅਗਲੀ ਖ਼ਬਰ ਨੈਸ਼ਨਲ ਹਾਈਵੇਅ ’ਤੇ ਲੱਗੀਆਂ ਸਟਰੀਟ ਲਾਈਟਾਂ ਲੰਬੇ ਸਮੇਂ ਤੋਂ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।