26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਐੱਸ.ਬੀ.ਐੱਸ. ਪਬਲਿਕ ਸਕੂਲ ਵਿਖੇ ਰੰਗਲਾ ਕਾਰਨੀਵਲ 2026 ਸਮਾਗਮ 29 ਨੂੰ

ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਐੱਸ. ਬੀ.

ਅਜੀਤ ਡੈਸਕ 26-11-2026
ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਰੰਗਲਾ ਕਾਰਨੀਵਲ 2026 ਸਮਾਗਮ 29 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਕਮਲਜੀਤ ਕੌਰ ਤੇ ਵਾਈਸ ਪ੍ਰਿੰਸੀਪਲ ਡਾ. ਸੰਜੇ ਕੁਮਾਰ ਨੇ ਦਿੱਤੀ ਤੇ ਦੱਸਿਆ ਕਿ ਸਕੂਲ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਮਨੋਰੰਜਨ, ਰਚਨਾਤਮਿਕਤਾ, ਖੇਡਾਂ ਅਤੇ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਵੱਖ-ਵੱਖ ਆਕਰਸ਼ਣ ਤਿਆਰ ਕੀਤੇ ਜਾ ਰਹੇ ਹਨ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ, ਕਲਾ, ਸਭਿਆਚਾਰ ਅਤੇ ਆਪਣੀ ਪ੍ਰਤਿਭਾ ਨੂੰ ਪ੍ਰਗਟ ਕਰਨ ਲਈ ਇਕ ਵਿਸ਼ੇਸ਼ ਮੰਚ ਪ੍ਰਦਾਨ ਕਰਨਾ ਹੈ। ਆਰਟ ਗੈਲਰੀ ਵਿਚ ਵਿਦਿਆਰਥੀਆਂ ਦੀ ਕਲਾਤਮਕ ਪ੍ਰਤਿਭਾ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ। ਇਸ ਵਿਚ ਬੱਚਿਆਂ ਵਲੋਂ ਤਿਆਰ ਕੀਤੀਆਂ ਪੇਂਟਿੰਗਾਂ, ਰੰਗਦਾਰ ਚਿੱਤਰਕਲਾਵਾਂ, ਹੱਥ ਨਾਲ ਬਣਾਈਆਂ ਵਸਤੂਆਂ, ਰਚਨਾਤਮਿਕ ਮਾਡਲ ਅਤੇ ਹੋਰ ਕਲਾ ਕਿਰਤਾਂ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣਨਗੀਆਂ।
ਪਿਛਲੀ ਖ਼ਬਰ ਪਿੰਡ ਲੋਹਗੜ੍ਹ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਜੰਡਸਰ ਠੁੱਲੀਵਾਲ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।