26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਲਾਠੀਚਾਰਜ ਦੀ ਸਰਾਓ ਵਲੋਂ ਨਿਖੇਧੀ

ਖਨੌਰੀ, 25 ਨਵੰਬਰ (ਬਲਵਿੰਦਰ ਸਿੰਘ ਥਿੰਦ)-ਸੰਗਰੂਰ ਵਿਖੇ ਆਪਣੀਆਂ ਜਾਇਜ਼ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸੇਵਾ ਕੇਂਦਰ ਦੇ ਮੁਲਾਜ਼ਮਾਂ, ਖ਼ਾਸ ਕਰਕੇ ਮਹਿਲਾ ਮੁਲਾਜ਼ਮਾਂ ਉੱਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਭਾਰਤੀ ਜਨਤਾ ਪਾਰਟੀ ਹਲਕਾ ਲਹਿਰਾਗਾਗਾ ਦੇ ਸੀਨੀਅਰ ਆਗੂ ਸੁਖਵੰਤ ਸਿੰਘ ਸਰਾਓ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਦਾ ਪੂਰਾ ਅਧਿਕਾਰ ਹੈ।

ਸੁਖਵੰਤ ਸਿੰਘ ਸਰਾਓ ਭਾਜਪਾ ਆਗੂ 26-11-2026
ਖਨੌਰੀ, 25 ਨਵੰਬਰ (ਬਲਵਿੰਦਰ ਸਿੰਘ ਥਿੰਦ)-ਸੰਗਰੂਰ ਵਿਖੇ ਆਪਣੀਆਂ ਜਾਇਜ਼ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸੇਵਾ ਕੇਂਦਰ ਦੇ ਮੁਲਾਜ਼ਮਾਂ, ਖ਼ਾਸ ਕਰਕੇ ਮਹਿਲਾ ਮੁਲਾਜ਼ਮਾਂ ਉੱਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਭਾਰਤੀ ਜਨਤਾ ਪਾਰਟੀ ਹਲਕਾ ਲਹਿਰਾਗਾਗਾ ਦੇ ਸੀਨੀਅਰ ਆਗੂ ਸੁਖਵੰਤ ਸਿੰਘ ਸਰਾਓ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਦਾ ਪੂਰਾ ਅਧਿਕਾਰ ਹੈ। ਸਰਕਾਰ ਅਤੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਗੱਲਬਾਤ ਰਾਹੀਂ ਕਰਨ। ਮਹਿਲਾ ਮੁਲਾਜ਼ਮਾਂ ਨਾਲ ਅਜਿਹਾ ਵਰਤਾਅ ਹੋਣਾ ਹੋਰ ਵੀ ਚਿੰਤਾਜਨਕ ਹੈ। ਸਰਾਓ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਰੁਜ਼ਗਾਰ ਅਤੇ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਸਬੰਧੀ ਵੱਡੇ ਵਾਅਦੇ ਕੀਤੇ ਸਨ, ਪਰ ਅਜਿਹੀਆਂ ਘਟਨਾਵਾਂ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸੰਗਰੂਰ ਦੀ ਘਟਨਾ ਦੀ ਜਾਂਚ ਕਰਵਾਈ ਜਾਵੇ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕੀਤਾ ਜਾਵੇ।
ਪਿਛਲੀ ਖ਼ਬਰ ਇਨਾਮ ਵੰਡ ਸਮਾਰੋਹ ਯਾਦਗਾਰੀ ਰਿਹਾ ਅਗਲੀ ਖ਼ਬਰ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।