26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਠੇਕਾ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ

ਲੌਂਗੋਵਾਲ, 25 ਨਵੰਬਰ (ਵਿਨੋਦ ਸ਼ਰਮਾ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਦੀ ਅਹਿਮ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ । ਇਸ ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਸ਼ੇਰ ਸਿੰਘ ਖੰਨਾ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਸੂਬਾ ਆਗੂ ਬਲਿਹਾਰ ਸਿੰਘ ਕਟਾਰੀਆ, ਰੇਸ਼ਮ ਸਿੰਘ ਗਿੱਲ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਹਮੀਰ ਸਿੰਘ ਮੱਤੀ, ਗੁਰਵਿੰਦਰ ਸਿੰਘ ਕਾਹਲੋਂ, ਗੁਰਪ੍ਰੀਤ ਸਿੰਘ ਢਿੱਲੋ, ਹਰਜੀਤ ਸਿੰਘ, ਸਿਮਰਨਜੀਤ ਸਿੰਘ ਆਦਿ ਆਗੂ ਹਾਜ਼ਰ ਹੋਏ।

ਅਜੀਤ ਡੈਸਕ 26-11-2026
ਲੌਂਗੋਵਾਲ, 25 ਨਵੰਬਰ (ਵਿਨੋਦ ਸ਼ਰਮਾ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਦੀ ਅਹਿਮ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ । ਇਸ ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਸ਼ੇਰ ਸਿੰਘ ਖੰਨਾ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਸੂਬਾ ਆਗੂ ਬਲਿਹਾਰ ਸਿੰਘ ਕਟਾਰੀਆ, ਰੇਸ਼ਮ ਸਿੰਘ ਗਿੱਲ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਹਮੀਰ ਸਿੰਘ ਮੱਤੀ, ਗੁਰਵਿੰਦਰ ਸਿੰਘ ਕਾਹਲੋਂ, ਗੁਰਪ੍ਰੀਤ ਸਿੰਘ ਢਿੱਲੋ, ਹਰਜੀਤ ਸਿੰਘ, ਸਿਮਰਨਜੀਤ ਸਿੰਘ ਆਦਿ ਆਗੂ ਹਾਜ਼ਰ ਹੋਏ। ਇਸ ਤੋਂ ਇਲਾਵਾ ਸਰਕਾਰ ਵਲੋਂ ਪਾਵਰਕਾਮ ਐਂਡ ਟਰਾਂਸਕੋ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਪੰਜਾਬ ਰੋਡਵੇਜ਼ ਪਨਬਸ, ਖੇਤੀਬਾੜੀ ਵਿਭਾਗ, ਬਠਿੰਡਾ, ਰੋਪੜ ,ਲਹਿਰਾ, ਗੋਇੰਦਵਾਲ ਥਰਮਲ ਪਲਾਂਟਾਂ ਦੇ ਅਧਿਕਾਰੀਆਂ ਸਮੇਤ ਪਰਸੋਨਲ ਅਤੇ ਵਿੱਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅੰਦਰ ਠੇਕੇਦਾਰਾਂ ਕੰਪਨੀਆਂ ਸੋਸਾਇਟੀਆਂ ਅਤੇ ਆਊਟਸੋਰਸ ਪ੍ਰਣਾਲੀ ਰਾਹੀਂ ਰੱਖੇ ਮੁਲਾਜ਼ਮਾਂ ਨੂੰ ਸਿੱਧਾ ਕੰਟਰੈਕਟ ‘ਤੇ ਲੈਕੇ ਉਨਾਂ ਦੇ ਪਿਤਰੀ ਵਿਭਾਗਾਂ ਵਿੱਚ ਮਰਜ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਸੀਵਰੇਜ ਬੋਰਡ ਅਤੇ ਬਿਜਲੀ ਬੋਰਡ ਦੀਆਂ ਰਹਿੰਦੀਆਂ ਕੈਟਾਗਰੀਆਂ ਨੂੰ ਸ਼ਾਮਿਲ ਕਰਵਾਉਣ ਦੇ ਲਈ 27 ਨਵੰਬਰ ਨੂੰ ਦੁਬਾਰਾ ਚੰਡੀਗੜ੍ਹ ਦਾ ਸੱਦਾ ਦਿੱਤਾ ਗਿਆ ਹੈ ਪਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਵੱਲੋਂ ਸੰਘਰਸ਼ ਨੂੰ ਜਾਰੀ ਰੱਖਣ ਦਾ ਫੈਸਲਾ ਕਰਦੇ ਹੋਏ 26 ਨਵੰਬਰ ਨੂੰ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਦੇ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਸ਼ਮਸ਼ੇਰ ਸਿੰਘ ਢਿੱਲੋ, ਜਗਵਿੰਦਰ ਸਿੰਘ, ਹਰਕੇਸ਼ ਕੁਮਾਰ, ਭਗਤ ਸਿੰਘ ਭਗਤਾ, ਸੰਦੀਪ ਕੁਮਾਰ, ਮਨਦੀਪ ਸਿੰਘ, ਬਲਵਿੰਦਰ ਸਿੰਘ, ਸਨਦੀਪ ਖੱਤਰੀ, ਬਲਜਿੰਦਰ ਸਿੰਘ ਮਾਨ ਹਾਜ਼ਰ ਸਨ।
ਪਿਛਲੀ ਖ਼ਬਰ ਪਾਇਨੀਅਰ ਸਕੂਲ ਨੇ ਕਬੱਡੀ ਸਰਕਲ ’ਚ ਦੂਜਾ ਸਥਾਨ ਕੀਤਾ ਹਾਸਲ ਅਗਲੀ ਖ਼ਬਰ ਸ਼੍ਰੋਮਣੀ ਸੰਤ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਦਾ ਸੰਗਰੂਰ ਪੁੱਜਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।